ਅਫਗਾਨਿਸਤਾਨ: ਗੰਭੀਰ ਹਵਾ ਪ੍ਰਦੂਸ਼ਣ ਦੀ ਚਪੇਟ ''ਚ ਕਾਬੁਲ, ਸਰਕਾਰ ਨੇ ਜਤਾਈ ਚਿੰਤਾ

Sunday, Dec 12, 2021 - 12:14 PM (IST)

ਅਫਗਾਨਿਸਤਾਨ: ਗੰਭੀਰ ਹਵਾ ਪ੍ਰਦੂਸ਼ਣ ਦੀ ਚਪੇਟ ''ਚ ਕਾਬੁਲ, ਸਰਕਾਰ ਨੇ ਜਤਾਈ ਚਿੰਤਾ

ਕਾਬੁਲ (ਏਐੱਨਆਈ): ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵੀ ਇਸ ਸਮੇਂ ਹਵਾ ਪ੍ਰਦੂਸ਼ਣ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇੱਥੇ AQI ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਕਈ ਖੇਤਰਾਂ ਵਿੱਚ AQI ਨੂੰ 'ਗੰਭੀਰ' ਸ਼੍ਰੇਣੀ ਵਿੱਚ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਇੱਥੋਂ ਦੇ ਮਾਹੌਲ ਵਿੱਚ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਰਿਹਾ ਹੈ। ਅਜਿਹੇ 'ਚ ਲੋਕਾਂ ਨੂੰ ਸਰਕਾਰ ਵੱਲੋਂ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਆਪਣਾ ਬਣਦਾ ਯੋਗਦਾਨ ਪਾਉਣ। ਇੱਥੇ ਦੱਸ ਦੇਈਏ ਕਿ ਹਵਾ ਪ੍ਰਦੂਸ਼ਣ ਨੂੰ ਲੈ ਕੇ ਇਹ ਚਿੰਤਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਸਰਕਾਰ ਨੇ ਹੁਣ ਤੱਕ ਰਾਸ਼ਟਰੀ ਵਾਤਾਵਰਣ ਸੁਰੱਖਿਆ ਏਜੰਸੀ (NEPA) ਦਾ ਮੁਖੀ ਨਿਯੁਕਤ ਨਹੀਂ ਕੀਤਾ ਹੈ।

ਕਾਬੁਲ ਨਿਵਾਸੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ਹਿਰ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਦੀਆਂ ਦਰਾਂ ਵੱਧ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਠੰਡ ਦੇ ਮੌਸਮ 'ਚ ਹਵਾ ਪ੍ਰਦੂਸ਼ਣ ਕਾਫੀ ਵੱਧ ਜਾਂਦਾ ਹੈ ਕਿਉਂਕਿ ਲੋਕ ਜ਼ਿਆਦਾਤਰ ਸਸਤੇ ਈਂਧਨ ਦੀ ਵਰਤੋਂ ਕਰਦੇ ਹਨ।ਇੱਥੋਂ ਦੇ ਇੱਕ ਵਸਨੀਕ ਨੂਰ ਗੁਲ ਨੇ ਕਿਹਾ ਕਿ ਕਾਬੁਲ ਵਿੱਚ ਪ੍ਰਦੂਸ਼ਣ ਵੱਧ ਰਿਹਾ ਹੈ ਅਤੇ ਇਹ ਬਹੁਤ ਖ਼ਤਰਨਾਕ ਹੈ, ਜਿਸ ਨਾਲ ਕਈ ਸਮੱਸਿਆਵਾਂ ਅਤੇ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਕਾਬੁਲ ਵਿਚ ਪ੍ਰਦੂਸ਼ਣ 'ਤੇ ਚਿੰਤਾ ਜ਼ਾਹਰ ਕਰਦੇ ਹੋਏ, ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਸਿਹਤ ਕਰਮਚਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਜਿਵੇਂ-ਜਿਵੇਂ ਸਰਦੀਆਂ ਸ਼ੁਰੂ ਹੁੰਦੀਆਂ ਹਨ, ਸਾਹ ਦੀਆਂ ਬਿਮਾਰੀਆਂ ਦੀ ਗਿਣਤੀ ਵੱਧਦੀ ਜਾਂਦੀ ਹੈ।

ਪੜ੍ਹੋ ਇਹ ਅਹਿਮ ਖਬਰ- ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਆਸਟ੍ਰੇਲੀਆ ਦੌਰੇ 'ਤੇ, ਹੋਵੇਗੀ ਇਹਨਾਂ ਮੁੱਦਿਆਂ 'ਤੇ ਚਰਚਾ
 
ਇੱਕ ਡਾਕਟਰ ਟੈਂਕਿਨ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਸਬੰਧਤ ਬਿਮਾਰੀਆਂ ਵੱਧ ਰਹੀਆਂ ਹਨ ਅਤੇ ਬਹੁਤ ਸਾਰੇ ਮਰੀਜ਼ ਇਲਾਜ ਲਈ ਹਸਪਤਾਲਾਂ ਵਿੱਚ ਆ ਰਹੇ ਹਨ। ਇਸ ਦੌਰਾਨ ਕਾਬੁਲ ਨਗਰਪਾਲਿਕਾ ਦੇ ਅਧਿਕਾਰੀਆਂ ਨੇ ਸਾਰੇ ਨਿਵਾਸੀਆਂ ਨੂੰ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਕਾਬੁਲ ਦੇ ਡਿਪਟੀ ਮੇਅਰ ਹਮਦੁੱਲਾ ਨੋਮਾਨੀ ਨੇ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਾਂਗੇ, ਇਸ ਲਈ ਅਸੀਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ। ਮੰਨਿਆ ਜਾ ਰਿਹਾ ਹੈ ਕਿ ਇੱਥੋਂ ਦੇ ਜ਼ਿਆਦਾਤਰ ਲੋਕ ਕੋਲੇ, ਪਲਾਸਟਿਕ ਅਤੇ ਹੋਰ ਸਸਤੇ ਈਂਧਨ ਦੀ ਵਰਤੋਂ ਕਰ ਰਹੇ ਹਨ, ਜਿਸ ਕਾਰਨ ਇੱਥੋਂ ਦੇ ਵਸਨੀਕਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News