ਅਫਗਾਨਿਸਤਾਨ ''ਚ ਕੋਰੋਨਾ ਪੀੜਤਾਂ ਦੀ ਗਿਣਤੀ 13000 ਦੇ ਪਾਰ
Thursday, May 28, 2020 - 05:22 PM (IST)

ਕਾਬੁਲ (ਵਾਰਤਾ) : ਅਫਗਾਨਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 580 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੀਰਵਾਰ ਨੂੰ ਵੱਧ ਕੇ 13036 ਹੋ ਗਈ।
ਜਨ ਸਿਹਤ ਮੰਤਰਾਲਾ ਨੇ ਦੱਸਿਆ ਕਿ ਇਸ ਦੌਰਾਨ 1072 ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 580 ਲੋਕਾਂ ਵਿਚ ਇੰਫੈਕਸ਼ਨ ਦੀ ਪੁਸ਼ਟੀ ਕੀਤੀ ਗਈ। ਇਸ ਦੌਰਾਨ 8 ਹੋਰ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 235 ਹੋ ਗਈ ਹੈ। ਦੇਸ਼ ਵਿਚ ਫਰਵਰੀ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ 34963 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਪੀੜਤ ਮਰੀਜ਼ਾਂ ਵਿਚੋਂ 1209 ਠੀਕ ਹੋ ਚੁੱਕੇ ਹਨ।