ਅਫਗਾਨਿਸਤਾਨ-ਪਾਕਿਸਤਾਨ ਵਿਚਾਲੇ ਮੁੜ ਤੋਂ ਸ਼ੁਰੂ ਹੋਇਆ ਵਪਾਰ
Friday, Sep 17, 2021 - 11:42 AM (IST)
ਇਸਲਾਮਾਬਾਦ (ਏ. ਐੱਨ. ਆਈ.) - ਕਾਬੁਲ ’ਚ 3 ਹਫ਼ਤੇ ਤੋਂ ਜ਼ਿਆਦਾ ਦੀ ਅਨਿਸ਼ਚਿਤਤਾ ਤੋਂ ਬਾਅਦ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਵਪਾਰ ਹੁਣ ਫਿਰ ਤੋਂ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਤੋਰਖਮ ਸਰਹੱਦ ਰਾਹੀਂ ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਜੋੜਣ ਵਾਲੀ ਮੁੱਖ ਸੜਕ ਖੈਬਰ ਦੱਰੇ ’ਤੇ ਖਾਣ-ਪੀਣ ਵਾਲੇ ਉਤਪਾਦਾਂ ਨਾਲ ਭਰੇ ਸੈਂਕੜੇ ਟਰੱਕ ਖੜ੍ਹੇ ਸਨ, ਜੋ ਅਫਗਾਨਿਸਤਾਨ ’ਚ ਪੂਰਬੀ ਜਲਾਲਾਬਾਦ ਵੱਲ ਸਰਹੱਦ ਪਾਰ ਕਰਨ ਦੀ ਉਡੀਕ ਕਰ ਰਹੇ ਸਨ। ਟਰੱਕਾਂ ਦੀਆਂ ਲੰਮੀਆਂ ਲਾਈਨਾਂ ਦੋਵਾਂ ਦੇਸ਼ਾਂ ਵਿਚਾਲੇ ਫਿਰ ਤੋਂ ਸ਼ੁਰੂ ਹੋਣ ਵਾਲੀਆਂ ਆਰਥਿਕ ਗਤੀਵਿਧੀਆਂ ਦੀ ਇਕ ਸਪੱਸ਼ਟ ਤਸਵੀਰ ਪੇਸ਼ ਕਰਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ