ਅਫਗਾਨਿਸਤਾਨ ਪਰਤੇ ਪਿਛਲੀ ਸਰਕਾਰਾਂ ਦੇ ਸਾਬਕਾ ਅਧਿਕਾਰੀ, ਪੂਰੀ ਸੁਰੱਖਿਆ ਦੇਣਗੇ : ਅਖੁੰਦ
Friday, Sep 10, 2021 - 11:48 AM (IST)
ਕਾਬੁਲ (ਇੰਟ.) - ਅਫਗਾਨਿਸਤਾਨ ਦੇ ਕਾਰਜਵਾਹਕ ਪ੍ਰਧਾਨ ਮੰਤਰੀ ਮੁੱਲਾ ਮੁਹੰਮਦ ਹਸਨ ਅਖੁੰਦ ਨੇ ਪਿਛਲੀਆਂ ਸਰਕਾਰਾਂ ਦੇ ਸਾਬਕਾ ਅਧਿਕਾਰੀਆਂ ਨੂੰ ਦੇਸ਼ ਪਰਤਣ ਦੀ ਅਪੀਲ ਕੀਤੀ ਹੈ। ਅਖੁੰਦ ਨੇ ਪੂਰੀ ਸੁਰੱਖਿਆ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਖੂਨ-ਖਰਾਬੇ ਦੇ ਦੌਰ ਦਾ ਅੰਤ ਹੋ ਗਿਆ ਹੈ ਅਤੇ ਹੁਣ ਜੰਗ ਪ੍ਰਭਾਵਿਤ ਦੇਸ਼ ਦੀ ਮੁੜ ਉਸਾਰੀ ਦੀ ਇਕ ਵੱਡੀ ਜ਼ਿੰਮੇਵਾਰੀ ਹੈ। ਅਖੁੰਦ ਨੇ ਕਿਹਾ ਕਿ ਅਸੀਂ ਅਫਗਾਨਿਸਤਾਨ ਵਿਚ ਇਕ ਇਤਿਹਾਸਕ ਪਲ ਨੂੰ ਦੇਖਣ ਲਈ ਭਾਰੀ ਕੀਮਤ ਚੁਕਾਈ ਹੈ।
ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)
ਅਲ-ਜਜੀਰਾ ਸਮਾਚਾਰ ਚੈਨਲ ਦੇ ਮੁਤਾਬਕ ਅਖੁੰਦ ਨੇ ਕਿਹਾ ਕਿ ਕਾਰਜਵਾਹਕ ਪ੍ਰਧਾਨ ਮੰਤਰੀ ਨੇ 2001 ਵਿਚ ਅਮਰੀਕਾ ਦੀ ਅਗਵਾਈ ਵਿਚ ਹੋਏ ਹਮਲੇ ਤੋਂ ਬਾਅਦ ਪਿਛਲੀਆਂ ਸਰਕਾਰਾਂ ਨਾਲ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਤਾਲਿਬਾਨ ਦੇ ਮੁਆਫੀ ਦੇ ਵਾਅਦੇ ਨੂੰ ਦੋਹਰਾਇਆ।