ਅਫਗਾਨਿਸਤਾਨ: ਤਾਲਿਬਾਨ ਨੇ ਦੋ ਲੋਕਾਂ ਨੂੰ ਜਨਤਕ ਤੌਰ ''ਤੇ ਦਿੱਤੀ ''ਮੌਤ'' ਦੀ ਸਜ਼ਾ

Thursday, Feb 22, 2024 - 03:46 PM (IST)

ਅਫਗਾਨਿਸਤਾਨ: ਤਾਲਿਬਾਨ ਨੇ ਦੋ ਲੋਕਾਂ ਨੂੰ ਜਨਤਕ ਤੌਰ ''ਤੇ ਦਿੱਤੀ ''ਮੌਤ'' ਦੀ ਸਜ਼ਾ

ਗਜ਼ਨੀ (ਪੋਸਟ ਬਿਊਰੋ)- ਤਾਲਿਬਾਨ ਨੇ ਵੀਰਵਾਰ ਨੂੰ ਦੱਖਣ-ਪੂਰਬੀ ਅਫਗਾਨਿਸਤਾਨ ਦੇ ਇੱਕ ਸਟੇਡੀਅਮ ਵਿੱਚ ਦੋ ਲੋਕਾਂ ਨੂੰ ਜਨਤਕ ਤੌਰ 'ਤੇ ਮੌਤ ਦੇ ਘਾਟ ਉਤਾਰ ਦਿੱਤਾ। ਗਜ਼ਨੀ ਸ਼ਹਿਰ ਦੇ ਅਲੀ ਲਾਲਾ ਇਲਾਕੇ 'ਚ ਨਿਊਜ਼ ਏਜੰਸੀ ਐਸੋਸੀਏਟਿਡ ਪ੍ਰੈੱਸ ਦੇ ਪੱਤਰਕਾਰ ਸਮੇਤ ਹਜ਼ਾਰਾਂ ਲੋਕਾਂ ਦੀ ਮੌਜੂਦਗੀ 'ਚ ਦੋਵਾਂ ਵਿਅਕਤੀਆਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਤਾਲਿਬਾਨ ਨੇ ਦੋਵਾਂ ਵਿਅਕਤੀਆਂ ਦੇ ਕਥਿਤ ਅਪਰਾਧਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-UK ਭੇਜਣ ਦੇ ਨਾਮ 'ਤੇ ਟ੍ਰੈਵਲ ਏਜੰਟਾਂ ਦਾ ਫਰਜ਼ੀਵਾੜਾ; ਪਰਮਿਸ਼ਨ 90 ਹਜ਼ਾਰ ਦੀ ਪਰ ਭੇਜ ਦਿੱਤੇ ਲੱਖਾਂ ਲੋਕ

ਸਥਾਨਕ ਮੀਡੀਆ ਨੇ ਦੱਸਿਆ ਕਿ ਕਈ ਅਦਾਲਤਾਂ ਅਤੇ ਤਾਲਿਬਾਨ ਦੇ ਸੁਪਰੀਮ ਲੀਡਰ ਹਿਬਤੁੱਲਾ ਅਖੁੰਦਜ਼ਾਦਾ ਨੇ ਕਥਿਤ ਤੌਰ 'ਤੇ ਕੀਤੇ ਗਏ ਅਪਰਾਧਾਂ ਲਈ ਦੋਵਾਂ ਵਿਅਕਤੀਆਂ ਨੂੰ ਮੌਤ ਦੀ ਸਜ਼ਾ ਦਾ ਹੁਕਮ ਦਿੱਤਾ ਸੀ। ਫਾਂਸੀ ਵਾਲੀ ਥਾਂ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਅੰਦਰ ਜਾਣ ਲਈ ਬੇਸਬਰੇ ਸਨ। ਇਸ ਤੋਂ ਇਲਾਵਾ ਧਾਰਮਿਕ ਵਿਦਵਾਨਾਂ ਨੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਦੋਸ਼ੀਆਂ ਨੂੰ ਮੁਆਫ਼ ਕਰਨ ਦੀ ਬੇਨਤੀ ਕੀਤੀ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਪਹੁੰਚੀ ਭਾਰਤੀ ਮੂਲ ਦੀ ਸਿੱਖ ਕੁੜੀ, ਇਸਲਾਮ ਕਬੂਲ ਕੇ ਕਰਾਇਆ ਵਿਆਹ

ਦੁਪਹਿਰ 1 ਵਜੇ ਦੇ ਕਰੀਬ ਇਕ ਵਿਅਕਤੀ ਨੂੰ ਅੱਠ ਗੋਲੀਆਂ ਮਾਰੀਆਂ ਗਈਆਂ ਜਦਕਿ ਦੂਜੇ ਨੂੰ ਸੱਤ ਗੋਲੀਆਂ ਮਾਰੀਆਂ ਗਈਆਂ। ਇਸ ਤੋਂ ਬਾਅਦ ਐਂਬੂਲੈਂਸ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਲੈ ਗਈ। 2021 ਵਿਚ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਇਹ ਚੌਥੀ ਘਟਨਾ ਹੈ ਜਿਸ ਵਿਚ ਦੋਸ਼ੀਆਂ ਨੂੰ ਜਨਤਕ ਤੌਰ 'ਤੇ ਫਾਂਸੀ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News