ਅਫਗਾਨਿਸਤਾਨ : ਸੁਰੱਖਿਆ ਫੌਜ ''ਤੇ ਹੋਏ ਹਮਲੇ ''ਚ ਦੋ ਅਮਰੀਕੀ ਜਵਾਨਾਂ ਦੀ ਮੌਤ ਤੇ 6 ਜ਼ਖਮੀ
Sunday, Feb 09, 2020 - 01:30 PM (IST)

ਕਾਬੁਲ— ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਦੇ ਸ਼ੇਰਜਾਦ ਜ਼ਿਲੇ 'ਚ ਅਮਰੀਕੀ ਅਤੇ ਅਫਗਾਨਿਸਤਾਨੀ ਸੁਰੱਖਿਆ ਫੌਜ 'ਤੇ ਹੋਏ ਹਮਲੇ 'ਚ ਦੋ ਅਮਰੀਕੀ ਜਵਾਨਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਅਫਗਾਨਿਸਤਾਨ 'ਚ ਅਮਰੀਕੀ ਫੌਜ ਨੇ ਇਕ ਬਿਆਨ 'ਚ ਦੱਸਿਆ ਕਿ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਦੇ ਸ਼ਰਜਾਦ ਜ਼ਿਲੇ 'ਚ ਸ਼ਨੀਵਾਰ ਨੂੰ ਹੋਏ ਹਮਲੇ 'ਚ ਅਮਰੀਕਾ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਹੈ ਅਤੇ 6 ਹੋਰ ਜ਼ਖਮੀ ਹੋ ਗਏ। ਇਕ ਅਮਰੀਕੀ ਮੈਡੀਕਲ ਕੇਂਦਰ 'ਚ ਜ਼ਖਮੀ ਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਇਸ ਸਮੇਂ ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ। ਘਟਨਾ ਦੀ ਜਾਂਚ ਚੱਲ ਰਹੀ ਹੈ। ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਇਸ ਹਮਲੇ ਨੂੰ ਲੈ ਕੇ ਅਜੇ ਤਕ ਕੋਈ ਟਿੱਪਣੀ ਨਹੀਂ ਦਿੱਤੀ ਅਤੇ ਨਾ ਹੀ ਅਫਗਾਨਿਸਤਾਨ ਫੌਜ ਨੂੰ ਇਸ ਨਾਲ ਹੋਏ ਨੁਕਸਾਨ ਦੇ ਸਬੰਧ 'ਚ ਕੋਈ ਜਾਣਕਾਰੀ ਦਿੱਤੀ ਗਈ ਹੈ।