ਅਫਗਾਨਿਸਤਾਨ ਨੇ ਪਾਕਿਸਤਾਨ ਦੇ ਪ੍ਰਮਾਣੂ ਟਿਕਾਣੇ 'ਤੇ ਕਰ 'ਤਾ ਹਮਲਾ

Friday, Feb 27, 2026 - 05:07 PM (IST)

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਪ੍ਰਮਾਣੂ ਟਿਕਾਣੇ 'ਤੇ ਕਰ 'ਤਾ ਹਮਲਾ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਜੰਗ ਦੇ ਹਾਲਾਤ ਬਣਦੇ ਜਾ ਰਹੇ ਹਨ। ਅਫਗਾਨਿਸਤਾਨ ਨੇ ਕਥਿਤ ਤੌਰ 'ਤੇ ਪਾਕਿਸਤਾਨ ਦੇ ਪ੍ਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਮੁਤਾਬਕ ਅਫਗਾਨ ਤਾਲਿਬਾਨ ਨੇ ਇਸਲਾਮਾਬਾਦ ਵਿੱਚ ਇੱਕ ਪ੍ਰਮਾਣੂ ਊਰਜਾ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਡਰੋਨ ਹਮਲਾ ਕੀਤਾ। ਰਿਪੋਰਟਾਂ ਅਨੁਸਾਰ ਇਸ ਹਮਲੇ ਵਿਚ ਊਰਜਾ ਕੇਂਦਰ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਉੱਥੇ ਮੌਜੂਦ ਕਈ ਲੋਕ ਮਾਰੇ ਗਏ। ਇਸ ਹਮਲੇ ਮਗਰੋ ਇਸਲਾਮਾਬਾਦ ਵਿੱਚ ਆਉਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ।

 

 

ਪੜ੍ਹੋ ਇਹ ਖ਼ਾਸ ਖ਼ਬਰ- ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

 

ਹਮਲੇ ਮਗਰੋ ਰਾਹਤ ਅਤੇ ਬਚਾਅ ਕਾਰਜ ਸਰਗਰਮੀ ਨਾਲ ਸ਼ੁਰੂ ਕਰ ਦਿੱਤੇ ਗਏ। ਇਸਲਾਮਾਬਾਦ ਦੇ ਮੁੱਖ ਸਰਕਾਰੀ ਹਸਪਤਾਲ (PIMS) ਵਿਚ ਕਾਕੋਲ ਅਤੇ ਪਰਮਾਣੂ ਊਰਜਾ ਕੇਂਦਰ 'ਤੇ ਹਮਲੇ ਤੋਂ ਬਾਅਦ ਸੈਂਕੜੇ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਤਬਦੀਲ ਕੀਤਾ ਗਿਆ। ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।ਇਸ ਦੌਰਾਨ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ  ਅਫਗਾਨਿਸਤਾਨ ਨੇ ਆਪਣੀ ਹਵਾਈ ਸ਼ਕਤੀ ਦਿਖਾਉਂਦੇ ਹਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫਤਰ ਤੋਂ 5 ਕਿਲੋਮੀਟਰ  ਦੂਰੀ 'ਤੇ ਏਅਰਸਟ੍ਰਾਈਕ ਕੀਤੀ ਹੈ। ਦੂਜੇ ਪਾਸੇ ਅਮਰੀਕਾ, ਚੀਨ, ਰੂਸ ਆਦਿ ਦੇਸ਼ਾਂ ਵੱਲੋਂ ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਗੱਲ਼ਬਾਤ ਕਰਨ ਦੀ ਅਪੀਲ ਕੀਤੀ ਗਈ  ਹੈ।


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News