ਅਫਗਾਨਿਸਤਾਨ 'ਚ ਆਈ.ਈ.ਡੀ. ਧਮਾਕਾ, 10 ਲੋਕ ਜ਼ਖਮੀ

Monday, May 27, 2019 - 10:24 AM (IST)

ਅਫਗਾਨਿਸਤਾਨ 'ਚ ਆਈ.ਈ.ਡੀ. ਧਮਾਕਾ, 10 ਲੋਕ ਜ਼ਖਮੀ

ਕਾਬੁਲ (ਬਿਊਰੋ)— ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਵਿਚ ਸੋਮਵਾਰ ਸਵੇਰੇ ਆਈ.ਈ.ਡੀ. ਧਮਾਕਾ ਹੋਣ ਦੀ ਖਬਰ ਹੈ। ਕਾਬੁਲ ਸ਼ਹਿਰ ਦੇ ਪੀ.ਡੀ.2 ਵਿਚ ਅੱਜ ਹਜ ਅਤੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਦੇ ਕਰਮਚਾਰੀਆਂ ਦੀ ਇਕ ਬੱਸ ਨੂੰ ਨਿਸ਼ਾਨਾ ਬਣਾ ਕੇ ਇਹ ਧਮਾਕਾ ਕੀਤਾ ਗਿਆ। ਇਸ ਧਮਾਕੇ ਵਿਚ ਘੱਟੋ-ਘੱਟ 10 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ।

 

ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ। ਹਾਲੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।


author

Vandana

Content Editor

Related News