ਅਫ਼ਗਾਨਿਸਤਾਨ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ
Wednesday, Apr 23, 2025 - 09:37 PM (IST)

ਕਾਬੁਲ/ਨਵੀਂ ਦਿੱਲੀ (ਵਾਰਤਾ) : ਅਫ਼ਗਾਨਿਸਤਾਨ ਨੇ ਬੁੱਧਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਖੇਤਰੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਯਤਨਾਂ ਨੂੰ ਕਮਜ਼ੋਰ ਕਰਦੀਆਂ ਹਨ।
30,000 ਦੀ ਰਿਸ਼ਵਤ ਲੈਂਦਿਆਂ PSPCL ਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ
ਕਾਬੁਲ ਵਿੱਚ ਅਫਗਾਨ ਤਾਲਿਬਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਬਦੁਲ ਕਹਿਰ ਬਲਖੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ ਕਿ "ਇਸਲਾਮਿਕ ਅਮੀਰਾਤ ਆਫ ਅਫਗਾਨਿਸਤਾਨ ਦਾ ਵਿਦੇਸ਼ ਮੰਤਰਾਲਾ ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਸੈਲਾਨੀਆਂ 'ਤੇ ਹੋਏ ਹਾਲ ਹੀ ਦੇ ਹਮਲੇ ਦੀ ਸਖ਼ਤ ਨਿੰਦਾ ਕਰਦਾ ਹੈ ਅਤੇ ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹੈ। ਅਜਿਹੀਆਂ ਘਟਨਾਵਾਂ ਖੇਤਰੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਯਤਨਾਂ ਨੂੰ ਕਮਜ਼ੋਰ ਕਰਦੀਆਂ ਹਨ।
ਨਸ਼ੇ ਦੇ ਦੈਂਤ ਨੇ ਖਾ ਲਿਆ ਮਾਪਿਆਂ ਦਾ ਪੁੱਤ! ਪਰਿਵਾਰ ਦਾ ਰੋ-ਰੋ ਬੁਰਾ ਹਾਲ
ਦੱਸ ਦਈਏ ਕਿ ਪਹਿਲਗਾਮ ਵਿੱਚ ਹੋਏ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਸਿਤਾਨ ਖਿਲਾਫ ਕਾਰਵਾਈ ਕਰਦਿਆਂ ਭਾਰਤ ਆਉਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਖਤ ਸ਼ਬਦਾਂ ਵਿੱਚ ਅਜਿਹੇ ਹਮਲਿਆਂ ਦੀ ਨਿੰਦਾ ਕਰਦਾ ਹੈ ਅਤੇ ਅਜਿਹੇ ਹਮਲੇ ਨੂੰ ਕਦੇ ਬਰਦਾਸ਼ ਨਹੀਂ ਕਰਦਾ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਸੀਸੀਐਸ ਮੀਟਿੰਗ ਵਿੱਚ ਕੁਝ ਮਹੱਤਵਪੂਰਨ ਫੈਸਲੇ ਵੀ ਲਏ ਗਏ ਹਨ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਸੀਸੀਐਸ ਫੈਸਲੇ ਵਿੱਚ ਸਿੰਧੂ ਜਲ ਸੰਧੀ ਨੂੰ ਰੋਕ ਦਿੱਤਾ ਗਿਆ ਹੈ। ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਭਾਰਤ ਵਿੱਚ ਪਾਕਿਸਤਾਨੀ ਦੂਤਾਵਾਸ ਬੰਦ ਰਹੇਗਾ। ਪਾਕਿਸਤਾਨੀ ਡਿਪਲੋਮੈਟਾਂ ਨੂੰ ਇੱਕ ਹਫ਼ਤੇ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ। ਅਟਾਰੀ ਸਰਹੱਦ ਨੂੰ ਬੰਦ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।
ਜਾਲੀ ਦਸਤਾਵੇਜ਼ਾਂ 'ਤੇ ਬਣ ਗਈ ਪਿੰਡ ਦੀ ਸਰਪੰਚ! 6 ਜਣਿਆਂ ਖਿਲਾਫ ਪਰਚਾ ਦਰਜ, ਇਕ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8