ਅਫਗਾਨਿਸਤਾਨ ਕਰ ਰਿਹੈ ਅਫਗਾਨ ਯਾਤਰੀਆਂ ਦੀ ਹੱਤਿਆ ਦੀ ਜਾਂਚ

Thursday, Oct 17, 2024 - 02:12 PM (IST)

ਕਾਬੁਲ (ਵਾਰਤਾ): ਅਫਗਾਨਿਸਤਾਨ ਦੀ ਅੰਤਰਿਮ ਸਰਕਾਰ ਈਰਾਨ ਅਤੇ ਪਾਕਿਸਤਾਨ ਸਰਹੱਦ 'ਤੇ ਅਫਗਾਨ ਪ੍ਰਵਾਸੀਆਂ ਦੀ ਸੰਭਾਵਿਤ ਹੱਤਿਆ ਨਾਲ ਸਬੰਧਤ ਇਕ ਘਟਨਾ ਦੀ ਜਾਂਚ ਕਰ ਰਹੀ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਕਿ ਈਰਾਨ ਅਤੇ ਪਾਕਿਸਤਾਨ ਵਿਚਾਲੇ ਸਰਹੱਦ ਪਾਰ ਅਫਗਨਾਂ ਦੀ ਸ਼ਹਾਦਤ ਅਤੇ ਜ਼ਖਮੀ ਹੋਣ ਬਾਰੇ ਮੀਡੀਆ ਵਿਚ ਅਸਪੱਸ਼ਟ ਖ਼ਬਰਾਂ ਪ੍ਰਕਾਸ਼ਿਤ ਹੋ ਰਹੀਆਂ ਹਨ। ਇਸ ਲਈ ਇਸ ਸਬੰਧ ਵਿਚ ਅਫਗਾਨਿਸਤਾਨ ਦੇ ਇਸਲਾਮੀ ਅਮੀਰਾਤ ਦੇ ਵਿਭਿੰਨ ਵਿਭਾਗ ਅਤੇ ਉਸਦੇ ਡਿਪਲੋਮੈਟ ਪ੍ਰਤੀਨਿਧੀ ਇਸ ਘਟਨਾ ਦੀ ਜਾਂਚ ਕਰ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਪੰਨੂ ਮਾਮਲੇ 'ਚ USA ਦਾ ਯੂ-ਟਰਨ, ਕੈਨੇਡਾ ਦਾ ਸਾਥ ਛੱਡ ਹੁਣ ਭਾਰਤ ਦੇ ਹੱਕ 'ਚ ਨਿੱਤਰਿਆ

ਜ਼ਿਕਰਯੋਗ ਹੈ ਕਿ ਖੇਤਰੀ ਮੀਡੀਆ ਨੇ ਆਪਣੀ ਰਿਪੋਰਟ 'ਚ ਦੱਸਿਆ ਸੀ ਕਿ ਈਰਾਨੀ ਸਰਹੱਦੀ ਸੁਰੱਖਿਆ ਬਲਾਂ ਨੇ 13 ਅਕਤੂਬਰ ਦੀ ਸ਼ਾਮ ਨੂੰ ਸਰਵਨ ਸਰਹੱਦ ਨੇੜੇ ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ  ਈਰਾਨ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਅਫਗਾਨਿਸਤਾਨ ਦੇ ਪ੍ਰਵਾਸੀਆਂ 'ਤੇ ਗੋਲੀਬਾਰੀ ਕੀਤੀ। ਈਰਾਨ ਵਿੱਚ ਮਨੁੱਖੀ ਅਧਿਕਾਰ ਕਾਰਕੁਨਾਂ ਮੁਤਾਬਕ ਇਸ ਘਟਨਾ ਵਿੱਚ ਕਰੀਬ 250 ਲੋਕ ਮਾਰੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News