ਅਫਗਾਨਿਸਤਾਨ: ਕਾਬੁਲ ਦੀ ਮਸਜਿਦ 'ਚ ਭਿਆਨਕ ਬੰਬ ਧਮਾਕਾ, 20 ਦੀ ਮੌਤ ਤੇ 40 ਤੋਂ ਵੱਧ ਜ਼ਖਮੀ
Wednesday, Aug 17, 2022 - 11:08 PM (IST)
ਕਾਬੁਲ-ਅਫਗਾਨਿਸਤਾਨ ਦੇ ਕਾਬੁਲ 'ਚ ਇਕ ਮਸਜਿਦ 'ਚ ਭਿਆਨਕ ਬੰਬ ਧਮਾਕੇ ਦੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਧਮਾਕੇ 'ਚ 20 ਲੋਕਾਂ ਦੀ ਮੌਤ ਅਤੇ 40 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਕਈ ਲੋਕਾਂ ਨੂੰ ਕਾਬੁਲ ਦੇ ਐਮਰਜੈਂਸੀ ਹਸਤਪਾਲ 'ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਇਹ ਹਮਲਾ ਕਾਬੁਲ ਸ਼ਹਿਰ ਦੇ ਸਰ-ਏ-ਕੋਟਲ ਖੈਰ ਖਾਨਾ 'ਚ ਹੋਇਆ ਹੈ।
ਇਹ ਵੀ ਪੜ੍ਹੋ : 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਵੀ ਲੱਗੇਗੀ ਟਰੇਨ ਟਿਕਟ? ਸਰਕਾਰ ਨੇ ਦੱਸਿਆ ਪੂਰਾ ਸੱਚ
ਰਿਪੋਰਟ ਮੁਤਾਬਕ, ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ।ਤਾਬਿਲਾਨ ਦੇ ਸੁਰੱਖਿਆ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ ਹਨ। ਧਮਾਕੇ 'ਚ ਮਸਜਿਦ ਦੇ ਮੌਲਵੀ ਆਮਿਰ ਮੁਹੰਮਦ ਕਾਬੁਲੀ ਦੀ ਵੀ ਮੌਤ ਹੋ ਗਈ ਹੈ। ਹਾਲਾਂਕਿ, ਸੁਰੱਖਿਆ ਅਧਿਕਾਰੀਆਂ ਨੇ ਅਜੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਅਫਗਾਨਿਸਤਾਨ 'ਚ ਅਜਿਹਾ ਹੀ ਹਮਲਾ ਪਿਛਲੇ ਮਹੀਨੇ ਵੀ ਹੋਇਆ ਸੀ ਜਿਥੇ ਰਾਜਧਾਨੀ ਕਾਬੁਲ 'ਚ ਗੁਰਦੁਆਰਾ ਕਾਰਤੇ ਪਰਵਾਨ ਦੇ ਮੁੱਖ ਗੇਟ ਨੇੜੇ ਹਮਲਾ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਮਰੀਅਮ ਨਵਾਜ਼ ਨੇ ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਕੀਤੀ ਆਲੋਚਨਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ