ਕਾਬੁਲ 'ਚ ਵੱਡਾ ਰਾਕੇਟ ਹਮਲਾ, 8 ਲੋਕਾਂ ਦੀ ਮੌਤ ਤੇ ਕਈ ਹੋਏ ਜ਼ਖ਼ਮੀ

11/21/2020 1:36:09 PM

ਕਾਬੁਲ- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਸ਼ਨੀਵਾਰ ਨੂੰ ਲਗਾਤਾਰ ਧਮਾਕਿਆਂ ਨਾਲ ਲੋਕ ਸਹਿਮ ਗਏ।  ਰਿਪੋਰਟਾਂ ਮੁਤਾਬਕ ਇਹ ਧਮਾਕੇ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਹੋਏ। ਪਤਾ ਲੱਗਾ ਹੈ ਕਿ ਰਾਕੇਟ ਨਾਲ ਇੱਥੇ ਹਮਲਾ ਕੀਤਾ ਗਿਆ, ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਤੇ 21 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ। ਸਥਾਨਕ ਟੀਵੀ ਚੈਨਲਾਂ ਮੁਤਾਬਕ ਇੱਥੇ 14 ਰਾਕੇਟ ਦਾਗੇ ਗਏ। 
ਫਿਲਹਾਲ ਇਸ ਸਬੰਧੀ ਅਧਿਕਾਰੀਆਂ ਨੇ ਕੋਈ ਬਿਆਨ ਨਹੀਂ ਦਿੱਤਾ। ਹਾਲਾਂਕਿ, ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਨੂੰ ਦੋ ਛੋਟੇ ਟਿਸਕੀ ਬੰਬ ਨਾਲ ਧਮਾਕੇ ਹੋਏ ਸਨ। ਇਨ੍ਹਾਂ ਵਿਚੋਂ ਇਕ ਨੇ ਪੁਲਸ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਵਿਚ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ ਤੇ 3 ਤਿੰਨ ਜ਼ਖ਼ਮੀ ਹੋ ਗਏ ਸਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ! ਓਂਟਾਰੀਓ ਸਰਕਾਰ ਨੇ ਟੋਰਾਂਟੋ ਤੇ ਪੀਲ 'ਚ ਲਾਈ ਤਾਲਾਬੰਦੀ

ਸੋਸ਼ਲ ਮੀਡੀਆ 'ਤੇ ਸਾਂਝੀਆਂ ਹੋ ਰਹੀਆਂ ਤਸਵੀਰਾਂ ਤੋਂ ਸਪੱਸ਼ਟ ਹੈ ਕਿ ਹਮਲਾ ਬਹੁਤ ਭਿਆਨਕ ਸੀ। ਜ਼ਖ਼ਮੀ ਲੋਕਾਂ ਨੂੰ ਹਸਪਤਾਲ ਲੈ ਜਾਇਆ ਜਾ ਰਿਹਾ ਹੈ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ। 

Lalita Mam

This news is Content Editor Lalita Mam