ਅਫਗਾਨਿਸਤਾਨ ਡੂਰੰਡ ਲਾਈਨ ''ਤੇ ਪਾਕਿਸਤਾਨ ਨੂੰ ਵਾੜ ਲਗਾਉਣ ਦੀ ਨਹੀਂ ਦੇਵੇਗਾ ਇਜਾਜ਼ਤ

Thursday, Jan 06, 2022 - 01:22 PM (IST)

ਇਸਲਾਮਾਬਾਦ (ਭਾਸ਼ਾ)- ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਕਿਹਾ ਹੈ ਕਿ ਉਹ ਡੂਰੰਡ ਲਾਈਨ ਦੇ ਨਾਲ ਪਾਕਿਸਤਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੰਡਿਆਲੀ ਤਾਰ ਲਗਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਸਰਹੱਦ 'ਤੇ ਕੰਡਿਆਲੀ ਤਾਰ ਲਗਾਉਣ ਦੇ ਮੁੱਦੇ 'ਤੇ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਵਧਦੇ ਤਣਾਅ ਦਰਮਿਆਨ ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਇਹ ਜਾਣਕਾਰੀ ਇਕ ਮੀਡੀਆ ਖ਼ਬਰ 'ਚ ਦਿੱਤੀ ਗਈ। 

ਤਾਲਿਬਾਨ ਕਮਾਂਡਰ ਮੌਲਵੀ ਸਨਾਉੱਲਾ ਸੰਗੀਨ ਨੇ ਬੁੱਧਵਾਰ ਨੂੰ ਅਫਗਾਨਿਸਤਾਨ ਦੇ ਟੋਲੋ ਨਿਊਜ਼ ਨੂੰ ਦੱਸਿਆ ਕਿ ਅਸੀਂ (ਤਾਲਿਬਾਨ) ਕਦੇ ਵੀ ਕਿਸੇ ਵੀ ਤਰ੍ਹਾਂ ਦੀ ਕੰਡਿਆਲੀ ਤਾਰ ਲਗਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ। ਪਾਕਿਸਤਾਨ ਨੇ ਪਹਿਲਾਂ ਜੋ ਵੀ ਕੀਤਾ, ਉਹ ਕਰ ਲਿਆ। ਅਸੀਂ ਹੁਣ ਅੱਗੇ ਇਸ ਦੀ ਇਜਾਜ਼ਤ ਨਹੀਂ ਦੇਵਾਂਗੇ। ਹੁਣ ਕੋਈ ਬੈਰੀਕੇਡ ਨਹੀਂ ਹੋਣਗੇ। ਸੰਗੀਨ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਸ ਹਫ਼ਤੇ ਦੇ ਸ਼ੁਰੂ 'ਚ ਕਿਹਾ ਸੀ ਕਿ ਇਸ ਮਾਮਲੇ ਨੂੰ ਕੂਟਨੀਤਕ ਮਾਧਿਅਮ ਨਾਲ ਸ਼ਾਂਤੀਪੂਰਵਕ ਹੱਲ ਕੀਤਾ ਜਾਵੇਗਾ। 

ਪੜ੍ਹੋ ਇਹ ਅਹਿਮ ਖਬਰ- 500 ਅਰਬ ਡਾਲਰ ਦੀ ਲਾਗਤ ਨਾਲ ਅਨੋਖਾ 'ਸ਼ਹਿਰ' ਬਣਾ ਰਿਹੈ ਸਾਊਦੀ! ਬ੍ਰਿਟੇਨ ਤੋਂ ਹੋਵੇਗਾ 17 ਗੁਣਾ ਵੱਡਾ

ਕੁਰੈਸ਼ੀ ਨੇ ਸੋਮਵਾਰ ਨੂੰ ਇਸਲਾਮਾਬਾਦ 'ਚ ਪੱਤਰਕਾਰਾਂ ਨੂੰ ਕਿਹਾ ਕਿ ਕੁਝ ਸ਼ਰਾਰਤੀ ਤੱਤ ਬਿਨਾਂ ਕਿਸੇ ਕਾਰਨ ਇਸ ਮੁੱਦੇ ਨੂੰ ਉਠਾ ਰਹੇ ਹਨ ਪਰ ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਅਸੀਂ ਅਫਗਾਨਿਸਤਾਨ ਸਰਕਾਰ ਦੇ ਸੰਪਰਕ ਵਿੱਚ ਹਾਂ। ਉਮੀਦ ਹੈ ਕਿ ਅਸੀਂ ਇਸ ਮੁੱਦੇ ਨੂੰ ਕੂਟਨੀਤਕ ਤਰੀਕੇ ਨਾਲ ਹੱਲ ਕਰਾਂਗੇ। ਗੌਰਤਲਬ ਹੈ ਕਿ ਡੂਰੰਡ ਲਾਈਨ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ 2,670 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਹੈ। ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਾਲੇ ਹਲਕੀ ਝੜਪਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਕਾਬੁਲ ਦੇ ਇਤਰਾਜ਼ ਦੇ ਬਾਵਜੂਦ ਪਾਕਿਸਤਾਨ ਨੇ ਇਸ ਸਰਹੱਦ 'ਤੇ ਕੰਡਿਆਲੀ ਤਾਰ ਦਾ 90 ਫੀਸਦੀ ਕੰਮ ਪੂਰਾ ਕਰ ਲਿਆ ਹੈ। ਅਫ਼ਗਾਨਿਸਤਾਨ ਦਾ ਕਹਿਣਾ ਹੈ ਕਿ ਬ੍ਰਿਟਿਸ਼ ਰਾਜ ਦੌਰਾਨ ਇਸ ਸਰਹੱਦਬੰਦੀ ਨੇ ਦੋਵਾਂ ਪਾਸਿਆਂ ਦੇ ਕਈ ਪਰਿਵਾਰਾਂ ਨੂੰ ਵੰਡ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਤਾਲਿਬਾਨ ਦੇ ਨਕਸ਼ੇ ਕਦਮ 'ਤੇ ਚੀਨ! ਨਸ਼ਟ ਕੀਤਾ 99 ਫੁੱਟ ਉੱਚਾ ਬੁੱਧ ਦਾ 'ਬੁੱਤ'


Vandana

Content Editor

Related News