ਅਫਗਾਨਿਸਤਾਨ ਨੂੰ 2021 ਦੇ ਮੱਧ 'ਚ ਮਿਲੇਗੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ

Thursday, Dec 10, 2020 - 12:35 AM (IST)

ਅਫਗਾਨਿਸਤਾਨ ਨੂੰ 2021 ਦੇ ਮੱਧ 'ਚ ਮਿਲੇਗੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ

ਕਾਬੁਲ-ਅਫਗਾਨਿਸਤਾਨ ਨੂੰ 2021 ਦੇ ਮੱਧ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਮਿਲਣ ਦੀ ਉਮੀਦ ਹੈ। ਸਿਹਤ ਮੰਤਰਾਲਾ ਦੇ ਬੁਲਾਰੇ ਅਕਲਮ ਸੈਮਸਰ ਨੇ ਬੁੱਧਵਾਰ ਨੂੰ ਕਿਹਾ ਕਿ ਟੀਕੇ ਦੀ ਪਹਿਲੀ ਖੁਰਾਕ ਆਬਾਦੀ ਦੇ ਉੱਚ ਜ਼ੋਖਮ ਵਾਲੇ ਸਮੂਹਾਂ ਵਿਚਾਲੇ ਵੰਡੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਅਫਗਾਨਿਸਤਾਨੀ ਸਰਕਾਰ ਨੇ 2022 ਤੱਕ 40 ਫੀਸਦੀ ਆਬਾਦੀ ਦਾ ਟੀਕਾਕਰਣ ਕਰਨ ਲਈ ਟੀਕੇ ਦੀ ਭਰਪੂਰ ਖੁਰਾਕਾਂ ਦੀ ਵਿਵਸਥਾ ਕਰਨ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ -ਫਰਾਂਸ 'ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 5 ਦੀ ਮੌਤ ਤੇ 1 ਜ਼ਖਮੀ

ਅਫਗਾਨਿਸਤਾਨ ਕੋਰੋਨਾ ਵੈਕਸੀਨ ਲਈ 'ਗਾਵੀ ਵੈਕਸੀਨ' ਅਲਾਇੰਸ ਅਤੇ ਵਿਸ਼ਵ ਬੈਂਕ ਦੀ ਸਹਾਇਤਾ 'ਤੇ ਨਿਰਭਰ ਹੈ। ਸੈਮਸਰ ਨੇ ਦੱਸਿਆ ਕਿ ਗਾਵੀ ਵੱਲੋਂ ਵੈਕਸੀਨ ਮੁਫਤ ਹੋਵੇਗੀ ਜਦਕਿ ਅਫਗਾਨਿਸਤਾਨ ਇਕ ਆਧੁਨਿਕ ਵਿਕਸਿਤ ਵੈਕਸੀਨ ਖਰੀਦਣ ਦੀ ਵੀ ਯੋਜਨਾ ਬਣਾ ਰਿਹਾ ਹੈ। ਬੁਲਾਰੇ ਮੁਤਾਬਕ ਕੋਰੋਨਾ ਵਾਇਰਸ ਦੀ ਸਮੱਸਿਆ 2027 ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ -ਇਸ ਅਮਰੀਕੀ ਕੰਪਨੀ ਨੇ ਬਣਾਈ ਸੋਲਰ ਐਨਰਜੀ ਵਾਲੀ ਕਾਰ, ਇਕ ਵਾਰ 'ਚ ਤੈਅ ਕਰੇਗੀ 1600 KM ਦਾ ਸਫਰ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News