ਇਟਲੀ ''ਚ ਜੀ-7 ਸੰਮੇਲਨ ''ਚ ਸ਼ਿਰਕਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਭਾਰਤ ਲਈ ਹੋਏ ਰਵਾਨਾ

Saturday, Jun 15, 2024 - 09:36 AM (IST)

ਇਟਲੀ ''ਚ ਜੀ-7 ਸੰਮੇਲਨ ''ਚ ਸ਼ਿਰਕਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਭਾਰਤ ਲਈ ਹੋਏ ਰਵਾਨਾ

ਇਟਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ 'ਚ ਜੀ-7 ਸੰਮੇਲਨ 'ਚ ਸ਼ਿਰਕਤ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਭਾਰਤ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਮੋਦੀ ਨੇ ਇਟਲੀ 'ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਪੋਪ ਫਰਾਂਸਿਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਵੀ ਦੁਵੱਲੀ ਬੈਠਕ ਕੀਤੀ। ਇਟਲੀ ਦੇ ਅਪੁਲੀਆ 'ਚ ਜੀ-7 ਸਿਖਰ ਸੰਮੇਲਨ ਦੇ 'ਆਊਟਰੀਚ ਸੈਸ਼ਨ' ਨੂੰ ਸੰਬੋਧਨ ਕਰਦਿਆਂ ਮੋਦੀ ਨੇ ਤਕਨਾਲੋਜੀ 'ਚ ਏਕਾਧਿਕਾਰ ਨੂੰ ਖ਼ਤਮ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇੱਕ ਸਮਾਵੇਸ਼ੀ ਸਮਾਜ ਦੀ ਨੀਂਹ ਰੱਖਣ ਲਈ ਇਸ ਨੂੰ ਉਸਾਰੂ ਬਣਾਇਆ ਜਾਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ- ਕੰਗਨਾ ਰਣੌਤ ਦੇ ਘਰ ਵੱਜੇਗੀ ਸ਼ਹਿਨਾਈ, ਸ਼ੇਅਰ ਕੀਤੀਆਂ ਮੰਗਣੀ ਦੀਆਂ ਤਸਵੀਰਾਂ

ਪ੍ਰਧਾਨ ਮੰਤਰੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) 'ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਤਕਨਾਲੋਜੀ 'ਚ ਏਕਾਧਿਕਾਰ ਨੂੰ ਖ਼ਤਮ ਕਰਨ ਦੇ ਮਹੱਤਵ 'ਤੇ ਲੰਮੀ ਗੱਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਰਾਸ਼ਟਰੀ ਰਣਨੀਤੀ ਤਿਆਰ ਕਰਨ ਵਾਲੇ ਮੋਹਰੀ ਦੇਸ਼ਾਂ 'ਚ ਸ਼ਾਮਲ ਹੈ।

ਇਹ ਖ਼ਬਰ ਵੀ ਪੜ੍ਹੋ- Sushant Singh Rajput Death Anniversary:ਫੈਨਜ਼ ਦੇ ਦਿਲਾਂ 'ਚ ਅੱਜ ਵੀ ਜਿੰਦਾ ਹਨ ਸੁਸ਼ਾਂਤ

ਸਿਖ਼ਰ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦਮੀਰ ਜ਼ੇਲੇਨਸਕੀ, ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਪੋਪ ਫਰਾਂਸਿਸ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਸਮੇਤ ਕਈ ਹੋਰ  ਲੋਕਾਂ ਨਾਲ ਮੁਲਾਕਾਤ ਕੀਤੀ। ਭਾਰਤ ਤੋਂ ਇਲਾਵਾ ਇਟਲੀ ਨੇ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਅਫਰੀਕਾ, ਦੱਖਣੀ ਅਮਰੀਕਾ ਅਤੇ ਇੰਡੋ-ਪੈਸੀਫਿਕ ਖੇਤਰ ਦੇ 11 ਵਿਕਾਸਸ਼ੀਲ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News