World War ਦੀ ਆਹਟ! ਈਰਾਨ ਇਜ਼ਰਾਈਲ ਦੀ ਜੰਗ 'ਚ ਯਮਨ ਤੇ ਲੇਬਨਾਨ ਦੀ ਐਂਟਰੀ

Saturday, Feb 28, 2026 - 03:08 PM (IST)

World War ਦੀ ਆਹਟ! ਈਰਾਨ ਇਜ਼ਰਾਈਲ ਦੀ ਜੰਗ 'ਚ ਯਮਨ ਤੇ ਲੇਬਨਾਨ ਦੀ ਐਂਟਰੀ

ਤੇਲ ਅਵੀਵ : ਮੱਧ ਪੂਰਬ ਵਿੱਚ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਜ਼ਰਾਈਲ ਈਰਾਨ ਦੀ ਜੰਗ ਵਰਲਡ ਵਾਰ ਵੱਲ ਮੁੜਦੀ ਦਿਖਾਈ ਦੇ ਰਹੀ ਹੈ। ਈਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਗਏ ਹਮਲਿਆਂ ਤੋਂ ਬਾਅਦ ਹੁਣ ਯਮਨ ਅਤੇ ਲੇਬਨਾਨ ਵੱਲੋਂ ਵੀ ਇਜ਼ਰਾਈਲ 'ਤੇ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਇਨ੍ਹਾਂ ਤਾਜ਼ਾ ਹਮਲਿਆਂ ਨੇ ਖੇਤਰ ਵਿੱਚ ਜੰਗ ਦੇ ਖ਼ਤਰੇ ਨੂੰ ਹੋਰ ਡੂੰਘਾ ਕਰ ਦਿੱਤਾ ਹੈ।

ਖੇਤਰ 'ਚ ਤੇਜ਼ੀ ਨਾਲ ਵਿਗੜ ਰਹੀ ਸਥਿਤੀ ਅਤੇ ਲਗਾਤਾਰ ਵਧ ਰਹੇ ਤਣਾਅ ਦੇ ਮੱਦੇਨਜ਼ਰ, ਇਜ਼ਰਾਈਲ ਦੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਸੁਰੱਖਿਆ ਪ੍ਰਬੰਧਾਂ ਨੂੰ ਬੇਹੱਦ ਸਖ਼ਤ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਸੰਭਾਵੀ ਵੱਡੇ ਹਮਲੇ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਜ਼ਿਕਰਯੋਗ ਹੈ ਕਿ ਈਰਾਨ ਦੇ ਹਮਲਿਆਂ ਤੋਂ ਬਾਅਦ ਹੁਣ ਗੁਆਂਢੀ ਦੇਸ਼ਾਂ ਵੱਲੋਂ ਹੋ ਰਹੀ ਇਸ ਗੋਲੀਬਾਰੀ ਨੇ ਇਜ਼ਰਾਈਲ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਇਜ਼ਰਾਈਲੀ ਪ੍ਰਧਾਨ ਮੰਤਰੀ ਦੀ ਚਿਤਾਵਨੀ
ਇਜ਼ਰਾਈਲ ਦੇ ਈਰਾਨ ਦੇ ਕਈ ਸ਼ਹਿਰਾਂ ਵਿਚ ਤਬਾਹੀ ਮਚਾਉਣ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਤੇ ਅਮਰੀਕਾ ਨੇ ਈਰਾਨ ਦੇ "ਅੱਤਵਾਦੀ ਸ਼ਾਸਨ" ਦੁਆਰਾ ਪੈਦਾ ਕੀਤੇ ਗਏ ਹੋਂਦ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਇੱਕ ਵੱਡਾ ਸਾਂਝਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਨੇਤਨਯਾਹੂ ਨੇ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਈਰਾਨ ਨੂੰ ਪ੍ਰਮਾਣੂ ਹਥਿਆਰਾਂ ਨਾਲ ਲੈਸ ਹੋਣ ਤੋਂ ਰੋਕਣਾ ਹੈ, ਕਿਉਂਕਿ ਇਹ ਹਥਿਆਰ ਪੂਰੀ ਮਾਨਵਤਾ ਲਈ ਖ਼ਤਰਾ ਬਣ ਸਕਦੇ ਹਨ।

ਇਜ਼ਰਾਈਲੀ ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਇਹ ਸਾਂਝਾ ਆਪ੍ਰੇਸ਼ਨ ਈਰਾਨ ਦੇ ਬਹਾਦਰ ਲੋਕਾਂ ਲਈ ਅਜਿਹੇ ਹਾਲਾਤ ਪੈਦਾ ਕਰੇਗਾ ਕਿ ਉਹ ਆਪਣੀ ਕਿਸਮਤ ਦਾ ਫ਼ੈਸਲਾ ਖ਼ੁਦ ਆਪਣੇ ਹੱਥਾਂ ਵਿੱਚ ਲੈ ਸਕਣ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਦੋਵਾਂ ਦੇਸ਼ਾਂ ਦੀ ਏਕਤਾ 'ਤੇ ਜ਼ੋਰ ਦਿੰਦਿਆਂ ਕਿਹਾ, "ਅਸੀਂ ਇਕੱਠੇ ਖੜ੍ਹੇ ਹੋਵਾਂਗੇ, ਇਕੱਠੇ ਲੜਾਂਗੇ ਅਤੇ ਇਕੱਠੇ ਮਿਲ ਕੇ ਇਜ਼ਰਾਈਲ ਦੀ ਸਦੀਵੀ ਹੋਂਦ ਨੂੰ ਯਕੀਨੀ ਬਣਾਵਾਂਗੇ"।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News