ਮੋਦੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਪਿੱਛੋਂ ਦੁਵੱਲੇ ਸਹਿਯੋਗ ਵਧਾਉਣ ’ਤੇ ਕੀਤੀ ਚਰਚਾ
Thursday, Sep 05, 2024 - 05:25 PM (IST)
ਸਿੰਗਾਪੁਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਹਿਯੋਗ ਨੂੰ ਵਿਸ਼ਾਲ ਅਤੇ ਡੂੰਘਾ ਕਰਨ ਦੇ ਮੌਕਿਆਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਬਰੂਨੇਈ ਦੀ ਆਪਣੀ ਪਹਿਲੀ ਦੁਵੱਲੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਆਪਣੇ ਸਿੰਗਾਪੁਰ ਹਮਰੁਤਬਾ ਲਾਰੇਂਸ ਵੋਂਗ ਦੇ ਸੱਦੇ 'ਤੇ ਦੱਖਣੀ-ਪੂਰਬੀ ਏਸ਼ੀਆਈ ਦੇਸ਼ ਦੀ ਆਪਣੀ ਪੰਜਵੀਂ ਸਰਕਾਰੀ ਯਾਤਰਾ 'ਤੇ ਬੁੱਧਵਾਰ ਨੂੰ ਇੱਥੇ ਪਹੁੰਚੇ। ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਇਸ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੰਗਾਪੁਰ 'ਚ ਰਾਸ਼ਟਰਪਤੀ ਥੁਰਮਨ ਐੱਸ ਨਾਲ ਸਾਰਥਕ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਸਾਂਝੇਦਾਰੀ ਲਈ ਉਨ੍ਹਾਂ ਦੇ ਮਜ਼ਬੂਤ ਸਮਰਥਨ ਲਈ ਰਾਸ਼ਟਰਪਤੀ ਥੁਰਮਨ ਐੱਸ. ਦਾ ਧੰਨਵਾਦ ਕੀਤਾ। ਇਸ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਨੇ ਸਹਿਯੋਗ ਨੂੰ ਵਿਸ਼ਾਲ ਅਤੇ ਡੂੰਘਾ ਕਰਨ ਦੇ ਮੌਕਿਆਂ 'ਤੇ ਧਿਆਨ ਕੇਂਦ੍ਰਿਤ ਕੀਤਾ।’’
ਪੜ੍ਹੋ ਇਹ ਅਹਿਮ ਖ਼ਬਰ-ਯੂਰਪ ’ਚ ਰਾਸ਼ਟਰਵਾਦੀ ਪਾਰਟੀਆਂ ਨੂੰ ਬੜ੍ਹਤ, ਆਸਟ੍ਰੀਆ ’ਚ ਫ੍ਰੀਡਮ ਪਾਰਟੀ ਵੱਡੀ ਜਿੱਤ ਵੱਲ
ਇਸ ਤੋਂ ਪਹਿਲਾਂ, ਮੋਦੀ ਅਤੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੋਂਗ ਨੇ ਡੂੰਘਾਈ ਨਾਲ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਨੇ ਆਪਣੇ ਦੁਵੱਲੇ ਸਬੰਧਾਂ ਦੇ ਘੇਰੇ ਨੂੰ "ਵਿਆਪਕ ਰਣਨੀਤਕ ਭਾਈਵਾਲੀ" ਤੱਕ ਵਧਾਉਣ ਲਈ ਸੈਮੀਕੰਡਕਟਰਾਂ ’ਚ ਸਹਿਯੋਗ ਸਮੇਤ ਚਾਰ ਸਮਝੌਤਿਆਂ 'ਤੇ ਹਸਤਾਖਰ ਕੀਤੇ। ਮੋਦੀ ਨੇ ਵੀਰਵਾਰ ਨੂੰ ਆਪਣੇ ਸਿੰਗਾਪੁਰ ਦੇ ਸਾਬਕਾ ਹਮਰੁਤਬਾ ਲੀ ਹਿਸੀਅਨ ਲੂਂਗ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ "ਭਾਰਤ-ਸਿੰਗਾਪੁਰ ਸਬੰਧਾਂ ਦਾ ਮਜ਼ਬੂਤ ਸਮਰਥਕ" ਦੱਸਿਆ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਹਰੀ ਊਰਜਾ ਅਤੇ ਫਿਨਟੈਕ ਵਰਗੇ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8