ਮਿਆਂਮਾਰ-ਥਾਈਲੈਂਡ ਤੋਂ ਬਾਅਦ ਹੁਣ ਪਾਕਿਸਤਾਨ ''ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 4.3 ਰਹੀ ਤੀਬਰਤਾ

Wednesday, Apr 02, 2025 - 07:00 AM (IST)

ਮਿਆਂਮਾਰ-ਥਾਈਲੈਂਡ ਤੋਂ ਬਾਅਦ ਹੁਣ ਪਾਕਿਸਤਾਨ ''ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 4.3 ਰਹੀ ਤੀਬਰਤਾ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ 'ਚ ਅੱਜ ਤੜਕੇ ਕਰੀਬ 3 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ। ਹਾਲਾਂਕਿ, ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਬਲੋਚਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਹ ਭੂਚਾਲ ਈਦ ਵਾਲੇ ਦਿਨ ਕਰਾਚੀ 'ਚ ਭੂਚਾਲ ਦੇ ਕੁਝ ਘੰਟਿਆਂ ਬਾਅਦ ਆਇਆ, ਜਿਸ ਨਾਲ ਲੋਕਾਂ 'ਚ ਦਹਿਸ਼ਤ ਫੈਲ ਗਈ।

ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂਐੱਸਜੀਐੱਸ) ਅਨੁਸਾਰ ਬਲੋਚਿਸਤਾਨ ਦੇ ਬਰਖਾਨ ਜ਼ਿਲ੍ਹੇ ਵਿੱਚ ਆਏ ਭੂਚਾਲ ਦੀ ਤੀਬਰਤਾ 3.9 ਸੀ। ਇਸ ਦਾ ਕੇਂਦਰ ਜ਼ਮੀਨ ਤੋਂ 12 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਭੂਚਾਲ ਦਾ ਕੇਂਦਰ ਬਰਖਾਨ ਤੋਂ 59 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ।

ਕਰਾਚੀ 'ਚ 4.7 ਤੀਬਰਤਾ ਦਾ ਭੂਚਾਲ
ਦੱਸਣਯੋਗ ਹੈ ਕਿ ਈਦ ਦੇ ਦਿਨ ਵੀ ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮੌਸਮ ਵਿਭਾਗ ਅਨੁਸਾਰ ਕਰਾਚੀ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ 4.7 ਸੀ। ਇਸ ਦਾ ਕੇਂਦਰ ਸ਼ਹਿਰ ਤੋਂ 75 ਕਿਲੋਮੀਟਰ ਉੱਤਰ ਵੱਲ ਸਥਿਤ ਸੀ। USGS ਅਨੁਸਾਰ, ਇਸ ਭੂਚਾਲ ਦੀ ਅਸਲ ਤੀਬਰਤਾ 4.6 ਸੀ। ਇਸ ਦਾ ਕੇਂਦਰ ਬਲੋਚਿਸਤਾਨ ਦੇ 65 ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ।

2700 ਲੋਕਾਂ ਦੀ ਮੌਤ 
ਮਿਆਂਮਾਰ 'ਚ ਪਿਛਲੇ ਹਫਤੇ ਆਏ 7.7 ਤੀਬਰਤਾ ਵਾਲੇ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2,700 ਨੂੰ ਪਾਰ ਕਰ ਗਈ ਹੈ ਜਦਕਿ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਹੁਣ ਮਲਬੇ ਹੇਠ ਦੱਬੇ ਲੋਕਾਂ ਦੇ ਬਚਣ ਦੀਆਂ ਉਮੀਦਾਂ ਘਟਦੀਆਂ ਨਜ਼ਰ ਆ ਰਹੀਆਂ ਹਨ। ਹਾਲਾਂਕਿ, ਨੇਪਿਤਾ ਵਿੱਚ ਅੱਗ ਬੁਝਾਊ ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਨੂੰ ਭਿਆਨਕ ਭੂਚਾਲ ਕਾਰਨ ਇੱਕ ਇਮਾਰਤ ਡਿੱਗਣ ਦੇ 91 ਘੰਟਿਆਂ ਬਾਅਦ ਔਰਤ ਨੂੰ ਮਲਬੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਤਬਾਹੀ ਦੇ 72 ਘੰਟਿਆਂ ਬਾਅਦ ਬਚੇ ਲੋਕਾਂ ਨੂੰ ਲੱਭਣ ਦੀ ਸੰਭਾਵਨਾ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News