ਦੱਖਣੀ ਅਫਰੀਕਾ 'ਚ ਮਿਲਿਆ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ, WHO ਨੇ ਸੱਦੀ ਐਮਰਜੈਂਸੀ ਮੀਟਿੰਗ

11/26/2021 9:47:13 AM

ਜਿਨੇਵਾ- ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੱਖਣੀ ਅਫਰੀਕਾ ਵਿਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਬੀ.1.1529 ਦੀ ਨਿਗਰਾਨੀ ਕਰ ਰਿਹਾ ਹੈ ਅਤੇ ਸ਼ੁੱਕਰਵਾਰ ਨੂੰ ਇਕ 'ਵਿਸ਼ੇਸ਼ ਮੀਟਿੰਗ' ਕਰੇਗਾ, ਜਿਸ ਵਿਚ ਇਸ ਗੱਲ 'ਤੇ ਵਿਚਾਰ ਕੀਤਾ ਜਾਵੇਗਾ ਕਿ ਕੀ ਬਹੁਤ ਜ਼ਿਆਦਾ ਬਦਲਾਅ ਨਾਲ ਪੈਦਾ ਹੋਏ ਵੈਰੀਐਂਟ ਨੂੰ 'ਚਿੰਤਾਜਨਕ ਵੇਰੀਐਂਟ' ਦੀ ਸੂਚੀ ਵਿਚ ਰੱਖਿਆ ਜਾਵੇ ਜਾਂ ਨਹੀਂ। ਇਹ ਜਾਣਕਾਰੀ ਸੰਸਥਾ ਦੇ ਉੱਚ ਅਧਿਕਾਰੀ ਨੇ ਦਿੱਤੀ।

ਇਹ ਵੀ ਪੜ੍ਹੋ : ਲੰਡਨ ਤੋਂ ਆਈ ਦੁਖਦਾਇਕ ਖ਼ਬਰ, 16 ਸਾਲਾ ਬ੍ਰਿਟਿਸ਼ ਸਿੱਖ ਮੁੰਡੇ ਦਾ ਕਤਲ

ਉਨ੍ਹਾਂ ਦੱਸਿਆ ਕਿ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੇਰੀਐਂਟ ਸਭ ਤੋਂ ਵੱਧ ਤਬਦੀਲੀਆਂ ਕਾਰਨ ਪੈਦਾ ਹੋਇਆ ਹੈ। ਇਸ ਦੀ ਪਛਾਣ ਪਹਿਲੀ ਵਾਰ ਇਸ ਹਫ਼ਤੇ ਦੱਖਣੀ ਅਫਰੀਕਾ ਵਿਚ ਕੀਤੀ ਗਈ ਸੀ ਅਤੇ ਇਹ ਪਹਿਲਾਂ ਹੀ ਬੋਤਸਵਾਨਾ ਸਮੇਤ ਕਈ ਗੁਆਂਢੀ ਦੇਸ਼ਾਂ ਵਿਚ ਫੈਲ ਚੁੱਕਾ ਹੈ। ਉੱਥੇ ਹੀ ਪਤਾ ਲੱਗਾ ਹੈ ਕਿ ਵਾਇਰਸ ਦਾ ਇਹ ਵੇਰੀਐਂਟ ਉਨ੍ਹਾਂ ਲੋਕਾਂ ਵਿਚ ਪਾਇਆ ਗਿਆ ਹੈ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। ਇਸ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਵਾਇਰਸ ਦੇ ਨਵੇਂ ਵੇਰੀਐਂਟਾਂ ਦੀ ਗਿਣਤੀ ਵੱਧ ਸਕਦੀ ਹੈ। ਵਿਚ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਪਾਕਿ ਨੂੰ ਹੁਣ ਕੌਮਾਂਤਰੀ ਮੁਦਰਾ ਫੰਡ ਨੇ ਕਰਜ਼ਾ ਦੇਣ ਤੋਂ ਕੀਤੀ ਨਾਂਹ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

 

 

cherry

This news is Content Editor cherry