ਨਿੱਝਰ ਦੇ ਕਤਲ ਮਗਰੋਂ FBI ਨੇ ਅਮਰੀਕਾ 'ਚ ਸਿੱਖਾਂ ਨੂੰ ਕੀਤਾ ਸੀ ਅਲਰਟ, ਦੱਸਿਆ ਸੀ ਜਾਨ ਨੂੰ ਖ਼ਤਰਾ
Monday, Sep 25, 2023 - 10:14 AM (IST)
ਵਾਸ਼ਿੰਗਟਨ (ਅਨਸ)- ਬ੍ਰਿਟਿਸ਼ ਕੋਲੰਬੀਆ ’ਚ ਇਕ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ ਤੋਂ ਬਾਅਦ ਸੰਘੀ ਜਾਂਚ ਬਿਊਰੋ (ਐੱਫ. ਬੀ. ਆਈ.) ਦੇ ਏਜੰਟਾਂ ਨੇ ਕਈ ਸਿੱਖ ਨੇਤਾਵਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਹੈ।
ਇਹ ਵੀ ਪੜ੍ਹੋ: 'ਇੰਟਰਨੈੱਟ ਸੋਰਸ ਨੂੰ ਸਮਝ ਲਿਆ ਖੁਫੀਆ ਇਨਪੁਟ!', BC ਪ੍ਰੀਮੀਅਰ ਨੇ ਖੋਲੀ ਟਰੂਡੋ ਦੇ ਦਾਅਵਿਆਂ ਦੀ ਪੋਲ
ਅਮਰੀਕੀ ਸਿੱਖ ਕਾਕਸ ਕਮੇਟੀ ਦੇ ਕਨਵੀਨਰ ਅਤੇ ਇਕ ਸਿਆਸੀ ਕਾਰਕੁੰਨ ਪ੍ਰੀਤਪਾਲ ਸਿੰਘ ਨੇ 'ਦਿ ਇੰਟਰਸੈਪਟ' ਨੂੰ ਦੱਸਿਆ ਕਿ ਨਿੱਝਰ ਦੇ ਕਤਲ ਤੋਂ ਬਾਅਦ ਉਨ੍ਹਾਂ ਨੂੰ ਅਤੇ ਕੈਲੀਫੋਰਨੀਆ ’ਚ 2 ਹੋਰ ਸਿੱਖ ਅਮਰੀਕੀਆਂ ਨੂੰ ਐੱਫ. ਬੀ. ਆਈ. ਤੋਂ ਕਾਲ ਆਈ ਸੀ ਅਤੇ ਐੱਫ. ਬੀ. ਆਈ. ਦੇ ਏਜੰਟਾਂ ਨੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਸੀ। ਕੈਲੀਫੋਰਨੀਆ ਸਥਿਤ ਗੈਰ-ਲਾਭਕਾਰੀ ਸੰਘਠਨ ‘ਇੰਸਾਫ’ ਦੇ ਸਹਿ-ਨਿਰਦੇਸ਼ਕ ਸੁਖਮਨ ਧਾਮੀ ਨੇ ਦੱਸਿਆ ਕਿ ਪੂਰੇ ਅਮਰੀਕਾ ’ਚ ਸਿੱਖਾਂ ਨੂੰ ਸੰਭਾਵੀ ਖ਼ਤਰਿਆਂ ਬਾਰੇ ਪੁਲਸ ਦੀ ਚਿਤਾਵਨੀ ਮਿਲੀ ਹੈ।
ਇਹ ਵੀ ਪੜ੍ਹੋ: ਬ੍ਰਿਟਿਸ਼ ਕੋਲੰਬੀਆ 'ਚ ਸ਼ਰੇਆਮ ਪੁਲਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨ ਨਾਗਰਿਕ ਅਤੇ ਸਿੱਖ ਵੱਖਵਾਦੀ ਨਿੱਝਰ ਦੇ ਕਤਲ ਵਿੱਚ ਭਾਰਤੀ ਖੁਫੀਆ ਏਜੰਸੀ ਅਤੇ ਰਾਜ ਦੀ ਸ਼ਮੂਲੀਅਤ ਦੇ ਦੋਸ਼ਾਂ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਕੂਟਨੀਤਕ ਵਿਵਾਦ ਵਿੱਚ ਉਲਝ ਗਏ ਹਨ। ਨਿੱਝਰ ਨੂੰ ਭਾਰਤ ਨੇ 2020 ਵਿੱਚ ਨਾਮਜ਼ਦ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਕੈਨੇਡਾ ਸਰਕਾਰ ਦੇ ਦਾਅਵਿਆਂ ਨੂੰ "ਬੇਹੂਦਾ ਅਤੇ ਪ੍ਰੇਰਿਤ" ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਨੇ ਸੀਨੀਅਰ ਡਿਪਲੋਮੈਟਾਂ ਨੂੰ ਦੇਸ਼ ਨਿਕਾਲਾ ਦੇਣ ਦਾ ਐਲਾਨ ਕੀਤਾ ਅਤੇ ਯਾਤਰਾ ਸਲਾਹ ਜਾਰੀ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।