UK ਤੋਂ ਬਾਅਦ ਹੁਣ ਕੈਨੇਡਾ ''ਚ ਪ੍ਰਵਾਸੀਆਂ ਖ਼ਿਲਾਫ਼ ਫੈਲਾਈ ਜਾ ਰਹੀ ਨਫ਼ਰਤ, ਲੱਗ ਰਹੇ ''''ਕੈਨੇਡਾ ਟੇਕ ਬੈਕ'''' ਦੇ ਨਾਅਰੇ
Sunday, Aug 11, 2024 - 03:21 AM (IST)
ਟੋਰਾਂਟੋ (ਇੰਟ.)- ਯੂ.ਕੇ. ’ਚ ਫੈਲੀ ਹਿੰਸਾ ਤੋਂ ਬਾਅਦ ਕੈਨੇਡਾ ’ਚ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸ਼ੁਰੂ ਹੋ ਗਈਆਂ ਹਨ। ਯੂ.ਕੇ. ’ਚ ਪ੍ਰਵਾਸੀ ਲੋਕਾਂ ਖਿਲਾਫ ਪ੍ਰਦਰਸ਼ਨ ਹੋਇਆ ਸੀ।
ਹੁਣ ਕੈਨੇਡਾ ’ਚ ਸੋਸ਼ਲ ਮੀਡੀਆ ’ਤੇ ਪ੍ਰਵਾਸੀਆਂ ਨੂੰ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਉਥੇ ਰਹਿਣ ਵਾਲੇ ਸਿੱਖਾਂ ਅਤੇ ਵਿਦਿਆਰਥੀਆਂ ਵਿਰੁੱਧ ਨਫਰਤ ਫੈਲਾਈ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਵੀਡੀਓਜ਼ ’ਚ ‘ਫ੍ਰੀ ਕੈਨੇਡਾ’, ‘ਟੇਕ ਬੈਕ ਕੈਨੇਡਾ’ ਦੇ ਨਾਅਰੇ ਲਾ ਰਹੇ ਲੋਕ ਸਾਫ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ- ਪੰਚਾਇਤੀ ਚੋਣ ਐਕਟ 'ਚ ਵੱਡੇ ਬਦਲਾਅ ਦੀ ਤਿਆਰੀ 'ਚ ਪ੍ਰਸ਼ਾਸਨ, ਪਾਰਟੀ ਸਿੰਬਲ 'ਤੇ ਨਹੀਂ ਲੜਨਗੇ ਉਮੀਦਵਾਰ !
ਕੈਨੇਡਾ ’ਚ 3 ਸਿੱਖਾਂ ’ਤੇ ਹਮਲੇ ਵੀ ਹੋਏ। ਲੋਕਾਂ ’ਚ ਅਫਵਾਹ ਫੈਲਾਈ ਜਾ ਰਹੀ ਹੈ ਕਿ ਪ੍ਰਵਾਸੀਆਂ ਨੂੰ ਕੈਨੇਡਾ ’ਚ ਟਰੂਡੋ ਲੈ ਕੇ ਆਏ ਅਤੇ ਪ੍ਰਵਾਸੀਆਂ ਨੇ ਉਨ੍ਹਾਂ ਦੀਆਂ ਨੌਕਰੀਆਂ ਖੋਹ ਲਈਆਂ। ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਦੇ ਬਲਪ੍ਰੀਤ ਸਿੰਘ ਨੇ ਕਿਹਾ ਕਿ ਜੋ ਵੀ ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਿਹਾ ਹੈ, ਉਹ ਪੰਜਾਬ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ।
ਇਸ ’ਚ ਏ. ਆਈ. ਅਤੇ ਨਿਊਜ਼ ਮੀਡੀਆ ਹਾਊਸਾਂ ਦੀ ਵੀ ਅਹਿਮ ਭੂਮਿਕਾ ਹੈ। ਕਈ ਆਰਟੀਕਲ ਛਪ ਰਹੇ ਹਨ, ਜਿਨ੍ਹਾਂ ’ਚ ਪ੍ਰਵਾਸੀਆਂ ਨੂੰ ਮਾੜਾ ਦਿਖਾਇਆ ਗਿਆ ਹੈ। ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਨੇ ਇਸ ਦੀ ਨਿਖੇਧੀ ਕਰਦਿਆਂ ਸਿੱਖਾਂ ਨੂੰ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ- ਮਾਂ ਨੇ ਮੋਬਾਇਲ ਛੱਡਣ ਨੂੰ ਕਿਹਾ, ਧੀ ਨੇ ਚੁੱਕ ਲਿਆ ਅਜਿਹਾ ਕਦਮ ਕਿ ਮਾਪਿਆਂ ਸਣੇ ਪੁਲਸ ਨੂੰ ਵੀ ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e