ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਸਮਝੌਤੇ ’ਤੇ ਅੱਜ ਹੋ ਸਕਦੇ ਹਨ ਹਸਤਾਖਰ : ਪਾਕਿ

Thursday, Oct 24, 2019 - 10:15 AM (IST)

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਸਮਝੌਤੇ ’ਤੇ ਅੱਜ ਹੋ ਸਕਦੇ ਹਨ ਹਸਤਾਖਰ : ਪਾਕਿ

ਇਸਲਾਮਾਬਾਦ – ਪਾਕਿਸਤਾਨ ਨੇ ਬੁੱਧਵਾਰ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਸ਼ੁੱਭ ਆਰੰਭ ਕਰਨ ਲਈ ਭਾਰਤ ਨਾਲ ਇਕ ਇਤਿਹਾਸਕ ਸਮਝੌਤੇ ’ਤੇ ਵੀਰਵਾਰ ਨੂੰ ਹਸਤਾਖਰ ਹੋ ਸਕਦੇ ਹਨ। ਪਾਕਿਸਤਾਨੀ ਵਿਦੇਸ਼ ਮੰਤਰਾਲਾ ਦੇ ਇਕ ਬੁਲਾਰੇ ਮੁਹੰਮਦ ਫੈਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਵੀਰਵਾਰ ਨੂੰ ਹਸਤਾਖਰ ਕਰਵਾਉਣ ਦੇ ਯਤਨਾਂ ਵਿਚ ਹਾਂ। ਅਜਿਹੀ ਵਿਵਸਥਾ ਬਣਾਈ ਗਈ ਹੈ ਕਿ ਸ਼ਰਧਾਲੂ ਭਾਰਤ ਤੋਂ ਸਵੇਰੇ ਆਉਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਿੱਛੋਂ ਸ਼ਾਮ ਨੂੰ ਵਾਪਸ ਚਲੇ ਜਾਣਗੇ। ਹਰ ਰੋਜ਼ 5,000 ਸ਼ਰਧਾਲੂਆਂ ਨੂੰ ਆਉਣ ਦੀ ਆਗਿਆ ਦਿੱਤੀ ਜਾਏਗੀ। ਫੈਸਲ ਨੇ ਕਿਹਾ ਕਿ ਹਰ ਸ਼ਰਧਾਲੂ ਨੂੰ ਫੀਸ ਵਜੋਂ 20 ਡਾਲਰ ਦੇਣੇ ਹੋਣਗੇ। ਸਮਝੌਤੇ ’ਤੇ ਹਸਤਾਖਰ ਹੋਣ ਪਿੱਛੋਂ ਇਸ ਸਬੰਧੀ ਹੋਰ ਜਾਣਕਾਰੀ ਦਿੱਤੀ ਜਾਏਗੀ।

ਫੈਸਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਅਸੈਂਬਲੀ ਚੋਣਾਂ ਦੌਰਾਨ ਆਪਣੀ ਸਿਆਸਤ ਵਿਚ ਪਾਕਿਸਤਾਨ ਨੂੰ ਘਸੀਟਣ ਦੀ ਕੋਸ਼ਿਸ਼ ਕੀਤੀ। ਬਾਕਸਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਖਬਰਾਂ ਦਾ ਕੀਤਾ ਖੰਡਨਫੈਸਲ ਨੇ ਇਕ ਵਾਰ ਮੁੜ ਕੰਟਰੋਲ ਰੇਖਾ ’ਤੇ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਏ ਜਾਣ ਬਾਰੇ ਭਾਰਤੀ ਫੌਜ ਦੇ ਮੁਖੀ ਦੀਆਂ ਟਿੱਪਣੀਆਂ ਦਾ ਤਿੱਖੇ ਸ਼ਬਦਾਂ ਵਿਚ ਖੰਡਨ ਕੀਤਾ। ਉਨ੍ਹਾਂ ਯੂ. ਐੱਨ. ਸੁਰੱਖਿਆ ਕੌਂਸਲ ਦੇ ਸਥਾਈ ਮੈਂਬਰ ਦੇਸ਼ਾਂ ਨੂੰ ਕਿਹਾ ਕਿ ਉਹ ਭਾਰਤ ਕੋਲੋਂ ਅੱਤਵਾਦੀ ਕੈਂਪਾਂ ਬਾਰੇ ਸੂਚਨਾ ਮੰਗਣ। ਪਾਕਿਸਤਾਨ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਵੀ ਆਪਣੇ ਦਾਅਵਿਆਂ ਦੇ ਹੱਕ ਵਿਚ ਅੱਤਵਾਦੀ ਕੈਂਪਾਂ ਦੇ ਟਿਕਾਣਿਆਂ ਬਾਰੇ ਜਾਣਕਾਰੀ ਦੇਣ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਅੱਤਵਾਦੀਆਂ ਨੂੰ ਸ਼ਰਨ ਨਹੀਂ ਦਿੱਤੀ।


author

Khushdeep Jassi

Content Editor

Related News