ਚੀਨ ਨਾਲ ਸਰਹੱਦੀ ਵਿਵਾਦ ਦੇ ਬਾਕੀ ਮੁੱਦਿਆਂ ਦੇ ਹੱਲ ਲਈ ਕੋਸ਼ਿਸ਼ਾਂ ਨੂੰ ਦੁੱਗਣਾ ਕਰਨ 'ਤੇ ਬਣੀ ਸਹਿਮਤੀ : ਜੈਸ਼ੰਕਰ

07/04/2024 12:16:07 PM

ਅਸਤਾਨਾ (ਭਾਸ਼ਾ): ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵਿਚਾਲੇ ਵੀਰਵਾਰ ਨੂੰ ਇਕ ਬੈਠਕ ਹੋਈ, ਜਿਸ ਵਿਚ ਦੋਵਾਂ ਨੇਤਾਵਾਂ ਨੇ ਪੂਰਬੀ ਲੱਦਾਖ ਵਿਚ ਸਰਹੱਦੀ ਵਿਵਾਦ ਨਾਲ ਜੁੜੇ ਬਾਕੀ ਮੁੱਦਿਆਂ ਨੂੰ ਸੁਲਝਾਉਣ ਲਈ ਕੂਟਨੀਤਕ ਅਤੇ ਫੌਜੀ ਸਾਧਨਾਂ ਰਾਹੀਂ ਕੋਸ਼ਿਸ਼ਾਂ ਨੂੰ ਦੁੱਗਣਾ ਕਰਨ 'ਤੇ ਸਹਿਮਤੀ ਪ੍ਰਗਟਾਈ। ਕਜ਼ਾਕਿਸਤਾਨ ਦੀ ਰਾਜਧਾਨੀ ਅਸਤਾਨਾ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ) ਦੇ ਸੰਮੇਲਨ ਦੌਰਾਨ ਹੋਈ ਇਸ ਮੀਟਿੰਗ ਵਿੱਚ ਜੈਸ਼ੰਕਰ ਨੇ ਵੈਂਗ ਨੂੰ ਕਿਹਾ ਕਿ ਅਸਲ ਕੰਟਰੋਲ ਰੇਖਾ (ਐਲ.ਏ.ਸੀ) ਦਾ ਸਨਮਾਨ ਕਰਨਾ ਅਤੇ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਯਕੀਨੀ ਬਣਾਉਣਾ ਮਹੱਤਵਪੂਰਨ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਟੇਨ 'ਚ ਅੱਜ ਵੋਟਿੰਗ, ਭਾਰਤੀ ਮੂਲ ਦੇ ਉਮੀਦਵਾਰਾਂ ਦੇ ਵੱਡੀ ਗਿਣਤੀ 'ਚ ਜਿੱਤਣ ਦੀ ਉਮੀਦ

ਵਿਦੇਸ਼ ਮੰਤਰੀ ਨੇ ਭਾਰਤ ਦੇ ਇਸ ਵਿਚਾਰ ਨੂੰ ਵੀ ਦੁਹਰਾਇਆ ਕਿ ਦੋਵਾਂ ਧਿਰਾਂ ਵਿਚਾਲੇ ਸਬੰਧ ਆਪਸੀ ਸਨਮਾਨ, ਆਪਸੀ ਹਿੱਤ ਅਤੇ ਆਪਸੀ ਸੰਵੇਦਨਸ਼ੀਲਤਾ 'ਤੇ ਆਧਾਰਿਤ ਹੋਣੇ ਚਾਹੀਦੇ ਹਨ। ਭਾਰਤ ਅਤੇ ਚੀਨ ਵਿਚਾਲੇ ਪੂਰਬੀ ਲੱਦਾਖ 'ਚ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਇਨ੍ਹਾਂ ਨੇਤਾਵਾਂ ਵਿਚਾਲੇ ਇਹ ਬੈਠਕ ਹੋਈ। ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ,''ਅੱਜ ਸਵੇਰੇ ਅਸਤਾਨਾ 'ਚ ਸੀ.ਪੀ.ਸੀ ਪੋਲਿਟ ਬਿਊਰੋ ਮੈਂਬਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ। ਸਰਹੱਦੀ ਖੇਤਰਾਂ ਦੇ ਬਾਕੀ ਮਸਲਿਆਂ ਦੇ ਜਲਦੀ ਹੱਲ ਲਈ ਚਰਚਾ ਕੀਤੀ। ਕੂਟਨੀਤਕ ਅਤੇ ਫੌਜੀ ਮਾਧਿਅਮਾਂ ਰਾਹੀਂ ਕੋਸ਼ਿਸ਼ਾਂ ਨੂੰ ਦੁੱਗਣਾ ਕਰਨ ਲਈ ਸਹਿਮਤੀ ਬਣੀ। ਉਨ੍ਹਾਂ ਨੇ ਕਿਹਾ ਕਿ ਐਲ.ਏ.ਸੀ ਦਾ ਸਨਮਾਨ ਕਰਨਾ ਅਤੇ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਯਕੀਨੀ ਬਣਾਉਣਾ ਜ਼ਰੂਰੀ ਹੈ। ਆਪਸੀ ਸਤਿਕਾਰ, ਆਪਸੀ ਸੰਵੇਦਨਸ਼ੀਲਤਾ ਅਤੇ ਆਪਸੀ ਹਿੱਤ ਸਾਡੇ ਦੁਵੱਲੇ ਸਬੰਧਾਂ ਦਾ ਮਾਰਗਦਰਸ਼ਨ ਕਰਨਗੇ।'' ਭਾਰਤ ਦਾ ਮੰਨਣਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਅਤੇ ਸਥਿਰਤਾ ਦੋਵਾਂ ਦੇਸ਼ਾਂ ਦਰਮਿਆਨ ਆਮ ਸਬੰਧਾਂ ਲਈ ਮਹੱਤਵਪੂਰਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News