ਇਟਲੀ 'ਚ ਵੱਸਦੇ ਭਾਰਤੀ ਖੇਤੀ ਬਿੱਲਾਂ ਖ਼ਿਲਾਫ਼ 3 ਅਕਤੂਬਰ ਨੂੰ ਕਰਨਗੇ ਰੋਸ ਮੁਜ਼ਾਹਰਾ

09/30/2020 2:08:07 PM

ਮਿਲਾਨ/ਇਟਲੀ (ਸਾਬੀ ਚੀਨੀਆ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਬਿੱਲਾਂ ਨੂੰ ਲੈ ਕੇ ਲਗਾਤਾਰ ਭਾਜਪਾ ਸਰਕਾਰ ਦਾ ਵਿਰੋਧ ਹੋ ਰਿਹਾ ਹੈ। ਜਿੱਥੇ ਆਏ ਦਿਨ ਦੇਸ਼ ਦੇ ਹਰ ਸੂਬੇ ਵਿੱਚ ਰੋਸ ਮੁਜ਼ਾਹਰੇ ਹੋ ਰਹੇ ਨੇ ਉੱਥੇ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਵੱਲੋਂ ਵੀ ਕਿਸਾਨ ਵੀਰਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਉੱਤਰੀ ਇਟਲੀ ਦੇ ਜ਼ਿਲ੍ਹਾ ਮਾਨਤੋਵਾ ਵਿੱਚ 3 ਅਕਤੂਬਰ ਵਾਲੇ ਦਿਨ 3 ਵਜੇ ਤੋਂ ਸ਼ਾਮੀ 6 ਵਜੇ ਤਕ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਜਲਦ ਭਰ ਸਕਣਗੇ ਉਡਾਣ

"ਕਿਸਾਨ ਮਜ਼ਦੂਰ ਏਕਤਾ, ਦੇ ਬੈਨਰ ਹੇਠ ਹੋ ਰਹੇ ਰੋਸ ਪ੍ਰਦਰਸ਼ਨ ਵਿੱਚ ਸਮੂਹ ਭਾਰਤੀਆਂ ਨੂੰ ਪੁੱਜਣ ਦਾ ਖੁੱਲ੍ਹਾ ਸੱਦਾ ਪੱਤਰ ਦਿੱਤਾ ਗਿਆ ਹੈ। ਪ੍ਰਬੰਧਕ ਨੌਜਵਾਨਾਂ ਦਾ ਕਹਿਣਾ ਹੈ ਕਿ ਜੇ ਅਸੀਂ ਅੱਜ ਆਪਣੇ ਕਿਸਾਨ ਤੇ ਮਜਦੂਰ ਭਰਾਵਾਂ ਦਾ ਸਾਥ ਨਾ ਦੇ ਸਕੇ ਤਾ ਇਹ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਭੁੱਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਰੋਸ ਮੁਜ਼ਾਹਰੇ ਵਿੱਚ ਹੋਣ ਵਾਲਾ ਇਕੱਠ ਹੀ ਸਾਡੀ ਕਿਸਾਨ ਭਰਾਵਾਂ ਨਾਲ ਸੱਚੀ ਹਮਦਰਦੀ ਹੋਵੇਗੀ। ਦੱਸਣਯੋਗ ਹੈ ਕਿ ਅਜਿਹਾ ਇਕ ਰੋਸ ਪ੍ਰਦਰਸ਼ਨ ਜਰਮਨੀ ਵਿੱਚ ਵੀ 12 ਅਕਤੂਬਰ ਨੂੰ ਹੋ ਰਿਹਾ ਹੈ।


Vandana

Content Editor

Related News