ਇਟਲੀ : ਸਪੇਨ ਦੇ ਹੜ੍ਹ ਪੀੜਤਾਂ ਤੇ ਗੜ੍ਹਸ਼ੰਕਰ-ਅਨੰਦਪੁਰ ਸਾਹਿਬ ਮਾਰਗ ਲਈ ਭੇਜੀ ਸਹਾਇਤਾ
Thursday, Dec 05, 2024 - 11:14 AM (IST)
ਰਿਜੋਇਮਿਲੀਆ (ਕੈਂਥ)- ਇਟਲੀ ਵਿੱਚ ਸਿੱਖੀ ਦਾ ਬੂਟਾ ਲਾਉਣ ਵਾਲਾ ਅਤੇ ਇਟਲੀ ਵਿੱਚ ਸਿੱਖੀ ਦੇ ਹਰ ਅਹਿਮ ਕਾਰਜ ਵਿੱਚ ਪ੍ਰਮੁੱਖ ਭੂਮਿਕਾ ਨਿਭਾਅ ਕੇ ਅਤੇ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਇਨਸਾਨੀਅਤ ਦੀ ਸੇਵਾ ਕਰਨ ਵਿੱਚ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ ,ਰੇਜੋ ਇਮੀਲੀਆ ਦਾ ਨਾਮ ਹਮੇਸ਼ਾ ਹੀ ਪਹਿਲੀ ਕਤਾਰ ਵਿੱਚ ਆਉਂਦਾ ਹੈ। ਕੁਦਰਤੀ ਆਫ਼ਤ ਹੋਵੇ ਜਾਂ ਬਿਪਤਾ ਚਾਹੇ ਇਟਲੀ ਜਾਂ ਯੂਰਪ ਵਿੱਚ ਆਵੇ ਚਾਹੇ ਪੰਜਾਬ ਵਿੱਚ, ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਹਮੇਸ਼ਾ ਸੇਵਾਵਾਂ ਕਰਨ ਵਿੱਚ ਮੋਹਰੀ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਬੀਤੇ ਦਿਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਸਦਕਾ ਸਪੇਨ ਦੇ ਵਾਲੇਂਸੀਆ ਵਿੱਚ ਆਏ ਹੜ੍ਹ ਕਾਰਨ ਹੋਈ ਤਬਾਹੀ ਵਿੱਚ 1300 ਯੂਰੋ ਦੀ ਸੇਵਾ ਫੇਦੇਰਾਸੀਓਨ ਦੇ ਲੋਸ ਸਿੱਖ ਸਪੇਨ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚਾਈ ਗਈ।
ਪੜ੍ਹੋ ਇਹ ਅਹਿਮ ਖ਼ਬਰ-ਸਕੂਲ 'ਚ ਗੋਲੀਬਾਰੀ, ਦੋ ਵਿਦਿਆਰਥੀ ਜ਼ਖਮੀ
ਇਸ ਤੋਂ ਇਲਾਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਬਾਬਾ ਸੇਵਾ ਸਿੰਘ ਜੀ ਬਾਬਾ ਲਾਭ ਸਿੰਘ ਜੀ ਵਾਲਿਆਂ ਵੱਲੋਂ ਜੋ ਮਾਰਗ ਗੜਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੰਗਤਾਂ ਦੇ ਸਹਿਯੋਗ ਨਾਲ ਅਤੇ ਸੰਗਤਾਂ ਦੀ ਸਹੂਲਤ ਲਈ ਤਿਆਰ ਕਰਵਾਇਆ ਜਾ ਰਿਹਾ ਹੈ। ਉਸ ਵਿੱਚ ਵੀ ਸਮੂਹ ਇਲਾਕਾ ਨਿਵਾਸੀ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਬਿਆਸੀ ਹਜ਼ਾਰ ਰੁਪਏ (1,82,000) ਦੀ ਸੇਵਾ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੂੰ ਭੇਜੀ ਗਈ ਹੈ। ਭਾਈ ਸਾਹਿਬ ਨੇ ਅੱਗੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਲਾਕਾ ਨਿਵਾਸੀ ਸੰਗਤਾਂ ਦਾ ਹਮੇਸ਼ਾ ਹੀ ਭਰਪੂਰ ਸਾਥ ਰਿਹਾ ਹੈ ਅਤੇ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਅੱਗੇ ਤੋਂ ਵੀ ਇਸੇ ਹੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਸਦਕਾ ਸੇਵਾਵਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।