ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ ''ਚ ਵਾਪਰਿਆ ਹਾਦਸਾ
Tuesday, Oct 06, 2026 - 04:30 PM (IST)
ਇੰਟਰਨੈਸ਼ਨਲ ਡੈਸਕ- ਅਫਰੀਕੀ ਦੇਸ਼ ਨਾਈਜੀਰੀਆ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਦੱਖਣੀ ਓਂਡੂ ਸੂਬੇ 'ਚ ਸੋਮਵਾਰ ਨੂੰ ਨਾਈਜੀਰੀਅਨ ਏਅਰ ਫੋਰਸ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਭਿਆਨਕ ਹਾਦਸੇ 'ਚ ਜਹਾਜ਼ ਸਵਾਰ ਸਾਰੇ 25 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਨਾਈਜੀਰੀਅਨ ਏਅਰਫੋਰਸ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਫੌਜ ਦਾ ATR-42 ਜਹਾਜ਼ ਆਪਣੇ ਮਿਸ਼ਨ ਦੇ ਤਹਿਤ ਦੇਸ਼ ਦੇ ਆਰਥਿਕ ਕੇਂਦਰ ਲਾਗੋਸ ਵੱਲ ਜਾ ਰਿਹਾ ਸੀ। ਜਹਾਜ਼ 'ਚ 20 ਯਾਤਰੀ ਅਤੇ 5 ਕ੍ਰੂ ਮੈਂਬਰ ਸਵਾਰ ਸਨ।
ਇਹ ਵੀ ਪੜ੍ਹੋ- ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
ਅਧਿਕਾਰੀਆਂ ਨੇ ਦੱਸਿਆ ਕਿ ਇਹ ਜਹਾਜ਼ ਆਮ ਉਡਾਣ ਵਾਂਗ ਆਪਣੀ ਮੰਜ਼ਿਲ ਲਾਗੋਸ ਵੱਲ ਜਾ ਰਿਹਾ ਸੀ ਕਿ ਅਚਾਨਕ ਇਹ ਰਡਾਰ ਤੋਂ ਗਾਇਬ ਹੋ ਗਿਆ ਸੀ। ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਇਹ ਓਂਡੂ ਸੂਬੇ 'ਚ ਨਦੀ ਦੇ ਕੰਢੇ ਇਗਬੋਕੋਡਾ ਕਸਬੇ 'ਚ ਇੱਕ ਨੇਵਲ ਬੇਸ ਦੇ ਨੇੜੇ ਕ੍ਰੈਸ਼ ਹੋ ਕੇ ਡਿੱਗ ਗਿਆ ਤੇ ਜਹਾਜ਼ ਸਵਾਰ ਸਾਰੇ 25 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ ਲੋਕ Quarantine
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
