ਏਅਰ ਫਰਾਂਸ ਨੇ ਈਰਾਨ ਲਈ ਸਾਰੀਆਂ ਉਡਾਣਾਂ ਕੀਤੀਆਂ ਮੁਅੱਤਲ, ਇਜ਼ਰਾਈਲ ''ਤੇ ਕਿਸੇ ਵੀ ਸਮੇਂ ਹੋ ਸਕਦੈ ਹਮਲਾ

04/13/2024 11:59:55 AM

ਇੰਟਰਨੈਸ਼ਨਲ ਡੈਸਕ: ਈਰਾਨ ਨੇ ਇਜ਼ਰਾਈਲ 'ਤੇ ਹਮਲੇ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ, ਜਿਸ ਨੂੰ ਵੇਖਦੇ ਹੋਏ ਏਅਰ ਫਰਾਂਸ ਨੇ ਈਰਾਨ ਲਈ ਸਾਰੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਹਨ ਅਤੇ ਈਰਾਨ ਦੇ ਉੱਪਰੋਂ ਉਡਾਣ ਭਰਨ ਵਾਲੇ ਜਹਾਜ਼ਾਂ ਦੇ ਫਲਾਈਟ ਰੂਟ ਬਦਲਣ ਦਾ ਫੈਸਲਾ ਕੀਤਾ ਹੈ। ਏਅਰ ਫ੍ਰਾਂਸ ਨੇ ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧ ਰਹੇ ਤਣਾਅ ਦੇ ਕਾਰਨ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: ਈਰਾਨ ਦਾ ਬਦਲਾ ਸ਼ੁਰੂ! ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਕੀਤਾ ਵੱਡਾ ਹਮਲਾ, 100 ਤੋਂ ਵੱਧ ਰਾਕੇਟ ਦਾਗੇ (ਵੀਡੀਓ)

 

ਇੱਥੇ ਦੱਸ ਦੇਈਏ ਕਿ 1 ਅਪ੍ਰੈਲ ਨੂੰ ਇਜ਼ਰਾਈਲ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ 'ਚ ਈਰਾਨੀ ਵਣਜ ਦੂਤਘਰ 'ਤੇ ਹਮਲਾ ਕਰ ਦਿੱਤਾ ਸੀ, ਜਿਸ 'ਚ ਈਰਾਨ ਦੇ ਸੀਨੀਅਰ ਕਮਾਂਡਰ ਰੇਜ਼ਾ ਜ਼ਹੇਦੀ ਸਮੇਤ 7 ਫੌਜੀ ਅਧਿਕਾਰੀਆਂ ਦੀ ਮੌਤ ਹੋ ਗਈ ਸੀ। ਈਰਾਨ ਨੇ ਆਪਣੇ ਕਮਾਂਡਰਾਂ ਦੀ ਹੱਤਿਆ ਦਾ ਬਦਲਾ ਲੈਣ ਦੀ ਸਹੁੰ ਖਾਧੀ ਹੈ ਅਤੇ ਇਜ਼ਰਾਈਲ ਨੂੰ ਨਤੀਜੇ ਭੁਗਤਣ ਲਈ ਕਿਹਾ ਹੈ। ਹਾਲਾਂਕਿ ਇਜ਼ਰਾਈਲ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਭਾਰਤ, ਅਮਰੀਕਾ, ਫਰਾਂਸ, ਪੋਲੈਂਡ ਅਤੇ ਰੂਸ ਸਮੇਤ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਇਸ ਖੇਤਰ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਵਧੇਰੇ ਭਾਰਤੀ ਚਾਹੁੰਦੇ ਹਨ ਮਜ਼ਬੂਤ ਨੇਤਾ, ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ: ਅਧਿਐਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

cherry

This news is Content Editor cherry