ਏਅਰ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ 1000 ਤੋਂ ਵੱਧ ਉਡਾਣਾਂ ਕੀਤੀਆਂ ਰੱਦ

Tuesday, Nov 23, 2021 - 10:41 AM (IST)

ਏਅਰ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ 1000 ਤੋਂ ਵੱਧ ਉਡਾਣਾਂ ਕੀਤੀਆਂ ਰੱਦ

ਵੈਲਿੰਗਟਨ (ਬਿਊਰੋ): ਨਿਊਜ਼ੀਲੈਂਡ ਦੀ ਜੈਸਿੰਡਾ ਸਰਕਾਰ ਵੱਲੋਂ ਬਾਰਡਰ ਨਾ ਖੋਲ੍ਹੇ ਜਾਣ ਦੇ ਰਵੱਈਏ ਨੂੰ ਦੇਖਦੇ ਹੋਏ ਏਅਰ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ 1000 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਏਅਰ ਨਿਊਜ਼ੀਲੈਂਡ ਨੇ ਸੋਮਵਾਰ ਦੁਪਹਿਰ ਨੂੰ 1000 ਤੋਂ ਵੱਧ ਉਡਾਣਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਏਅਰਲਾਈਨ ਦੇ ਇਸ ਫ਼ੈਸਲੇ ਨਾਲ ਕਰੀਬ 20,000 ਯਾਤਰੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਏਅਰ ਨਿਊਜ਼ੀਲੈਂਡ ਦੇ ਮੁੱਖ ਗਾਹਕ ਅਤੇ ਸੇਲਜ਼ ਅਫਸਰ ਲੀਨੇ ਗੇਰਘਟੀ ਨੇ ਇਸ ਫ਼ੈਸਲੇ ਸੰਬੰਧੀ ਬੋਲਦਿਆਂ ਕਿਹਾ ਕਿ ਏਅਰਲਾਈਨ ਕੋਲ ਉਡਾਣਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ। 

ਗੌਰਤਲਬ ਹੈ ਕਿ ਏਅਰ ਨਿਊਜ਼ੀਲੈਂਡ ਨੇ ਇਹ ਫ਼ੈਸਲਾ ਉਸ ਸਮੇਂ ਲਿਆ ਹੈ ਜਦੋਂ ਜੈਸਿੰਡਾ ਸਰਕਾਰ ਨੇ ਹਾਲ ਹੀ ਵਿਚ ਦਿੱਤੇ ਬਿਆਨ ਵਿਚ ਇਹ ਕਿਹਾ ਕਿ ਨਵੇਂ ਸਾਲ ਤੋਂ ਪਹਿਲਾਂ ਬਾਰਡਰ ਖੋਲ੍ਹੇ ਜਾਣ ਅਤੇ ਯਾਤਰਾ ਸੰਬੰਧੀ ਪਾਬੰਦੀਆਂ ਨੂੰ ਹਟਾਉਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਉਲਟ ਆਮ ਨਾਗਰਿਕਾਂ ਅਤੇ ਏਅਰਲਾਈਨਜ਼ ਵੱਲੋਂ ਆਸ ਕੀਤੀ ਜਾ ਰਹੀ ਸੀ ਕਿ ਨਿਊਜ਼ੀਲੈਂਡ ਸਰਕਾਰ ਕ੍ਰਿਸਮਸ ਨੇੜੇ ਸਰਹੱਦਾਂ ਨੂੰ ਪੂਰੀ ਤਰ੍ਹਾਂ ਖੋਲ੍ਹ ਦੇਵੇਗੀ। ਕ੍ਰਿਸਮਸ ਤੋਂ ਪਹਿਲਾਂ ਤਸਮਾਨ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਲਗਭਗ 20,000 ਯਾਤਰੀ ਪ੍ਰਭਾਵਿਤ ਹੋਏ ਹਨ।ਆਕਲੈਂਡ 3 ਦਸੰਬਰ ਨੂੰ ਸਾਢੇ ਤਿੰਨ ਮਹੀਨਿਆਂ ਦੇ ਤਾਲਾਬੰਦੀ ਤੋਂ ਬਾਹਰ ਆ ਜਾਵੇਗਾ ਪਰ ਆਸਟ੍ਰੇਲੀਆ ਨਾਲ ਕੁਆਰੰਟੀਨ-ਮੁਕਤ ਯਾਤਰਾ ਕਦੋਂ ਸ਼ੁਰੂ ਹੋਵੇਗੀ, ਇਸ ਦੇ ਕੋਈ ਸੰਕੇਤ ਨਹੀਂ ਦਿੱਤੇ ਗਏ ਹਨ। 

ਪੜ੍ਹੋ ਇਹ ਅਹਿਮ ਖਬਰ- ਖੁਸ਼ਖ਼ਬਰੀ: ਆਸਟ੍ਰੇਲੀਆ ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ, ਵਰਕਰਾਂ ਲਈ ਖੋਲ੍ਹੇਗਾ ਸਰਹਦਾਂ

ਨਿਊਜ਼ੀਲੈਂਡ ਨੇ ਨਿਊ ਸਾਊਥ ਵੇਲਜ਼ ਅਤੇ ਵਿਕਟੋਰੀਆ ਵਿੱਚ ਡੈਲਟਾ ਪ੍ਰਕੋਪ ਦੇ ਵਿਚਕਾਰ ਜੁਲਾਈ ਵਿੱਚ ਯਾਤਰਾ ਨੂੰ ਮੁਅੱਤਲ ਕਰਨ ਤੋਂ ਬਾਅਦ ਹੁਣ ਅਤੇ 31 ਦਸੰਬਰ ਦੇ ਵਿਚਕਾਰ ਦੀਆਂ ਉਡਾਣਾਂ ਰੱਦ ਕੀਤੀਆਂ ਹਨ।ਏਅਰ ਨਿਊਜ਼ੀਲੈਂਡ ਦੇ ਮੁੱਖ ਗਾਹਕ ਨੇ ਕਿਹਾ ਕਿ ਇਹ ਉਹਨਾਂ ਪਰਿਵਾਰਾਂ ਅਤੇ ਦੋਸਤਾਂ ਲਈ ਖਾਸ ਤੌਰ 'ਤੇ ਮਾੜੀ ਖ਼ਬਰ ਹੋਵੇਗੀ ਜੋ ਕ੍ਰਿਸਮਸ 'ਤੇ ਪਹੁੰਚਣ ਦੀ ਉਮੀਦ ਕਰ ਰਹੇ ਸਨ ਪਰ ਅਸੀਂ ਉਦੋਂ ਤੱਕ ਮਜਬੂਰ ਹਾਂ ਜਦੋਂ ਤੱਕ ਕਿ ਸਰਹੱਦੀ ਪਾਬੰਦੀਆਂ ਘੱਟ ਨਹੀਂ ਹੁੰਦੀਆਂ ਅਤੇ ਸਾਨੂੰ ਨਿਊਜ਼ੀਲੈਂਡ ਸਰਕਾਰ ਤੋਂ ਹੋਰ ਸਪੱਸ਼ਟਤਾ ਨਹੀਂ ਮਿਲਦੀ ਹੈ।ਵਰਤਮਾਨ ਵਿੱਚ ਪੂਰੀ ਤਰ੍ਹਾਂ ਟੀਕਾਕਰਣ ਵਾਲੇ ਯਾਤਰੀ ਇੱਕ ਨਕਾਰਾਤਮਕ ਪੀਸੀਆਰ ਟੈਸਟ ਪੇਸ਼ ਕਰਕੇ ਕੁਆਰੰਟੀਨ ਵਿੱਚੋਂ ਲੰਘੇ ਬਿਨਾਂ ਨਿਊਜ਼ੀਲੈਂਡ ਤੋਂ ਆਸਟ੍ਰੇਲੀਆ ਲਈ ਉਡਾਣ ਭਰ ਸਕਦੇ ਹਨ ਪਰ ਆਸਟ੍ਰੇਲੀਅਨਾਂ ਨੂੰ ਨਿਊਜ਼ੀਲੈਂਡ ਵਿੱਚ ਦਾਖਲ ਹੋਣ ਲਈ ਛੋਟ ਲਈ ਅਰਜ਼ੀ ਦੇਣ ਦੀ ਲੋੜ ਹੁੰਦੀ ਹੈ ਅਤੇ ਸਿਰਫ਼ ਕੁਝ ਅਪਵਾਦਾਂ ਦੇ ਨਾਲ ਨਾਗਰਿਕਾਂ ਸਮੇਤ ਸਾਰੇ ਆਉਣ ਵਾਲਿਆਂ ਨੂੰ ਦੋ ਹਫ਼ਤੇ ਕੁਆਰੰਟੀਨ ਵਿੱਚ ਬਿਤਾਉਣ ਦੀ ਲੋੜ ਹੁੰਦੀ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News