ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ ''ਤੇ ਕਰ''ਤੀ Airstrike ! 9 ਮੌਤਾਂ
Thursday, Oct 01, 2026 - 10:57 AM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨੀ ਫੌਜ ਨੇ ਇਕ ਵਾਰ ਫਿਰ ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ਵਿੱਚ ਏਅਰਸਟ੍ਰਾਈਕ ਕੀਤੀ ਹੈ। ਅਫਗਾਨ ਮੀਡੀਆ ਦੇ ਅਨੁਸਾਰ ਦੋਵੇਂ ਇਲਾਕਿਆਂ ਵਿਚ ਨਾਗਰਿਕਾਂ ਘਰਾਂ ਨੂੰ ਨਿਸ਼ਾਨਾ ਬਣਾ ਕੇ ਬੰਬਾਰੀ ਕੀਤੀ ਗਈ। ਇਸ ਬੰਬਾਰੀ ਵਿਚ ਔਰਤਾਂ ਅਤੇ ਬੱਚਿਆਂ ਸਮੇਤ ਕੁੱਲ 9 ਲੋਕਾਂ ਦੀ ਮੌਤ ਹੋਈ ਹੈ ਜਦਕਿ 11 ਹੋਰ ਜ਼ਖਮੀ ਹੋਏ ਹਨ। ਹਮਲੇ ਵਿਚ 3 ਘਰਾਂ ਦੇ ਤਬਾਹ ਹੋਣ ਦੀ ਵੀ ਗੱਲ ਕਹੀ ਗਈ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਕੁਨਾਰ ਸੂਬੇ ਦੇ ਸ਼ੈਲਟਨ ਜ਼ਿਲ੍ਹੇ ਦੀ ਚੋਗਾਮ ਘਾਟੀ ਵਿੱਚ ਵੀਰਵਾਰ ਸਵੇਰੇ 3 ਵਜੇ ਦੇ ਕਰੀਬ ਇੱਕ ਨਾਗਰਿਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਨਾਲ ਹੀ ਹੇਲਮੰਦ ਦੇ ਗਰਮਸਿਰ ਜ਼ਿਲ੍ਹੇ ਦੇ ਸਫਰ ਇਲਾਕੇ ਵਿਚ ਵੀ ਨਾਗਰਿਕਾਂ ਘਰਾਂ 'ਤੇ ਹਵਾਈ ਹਮਲਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਟੋਲੋ ਨਿਊਜ਼ ਮੁਤਾਬਕ ਸਥਾਨਕ ਸੂਤਰਾਂ ਨੇ ਦੱਸਿਆ ਪਾਕਿਸਤਾਨ ਦੀ ਮਿਲਟਰੀ ਸਰਕਾਰ ਨੇ ਤੜਕਸਾਰ ਸ਼ੇਲਟਨ ਜ਼ਿਲ੍ਹੇ ਦੀ ਚੋਗਾਮ ਘਾਟੀ ਵਿਚ ਇਕ ਨਾਗਰਿਕ ਦੇ ਘਰ 'ਤੇ ਬੰਬਾਰੀ ਕੀਤੀ। ਰਿਪੋਰਟ ਵਿਚ ਸਥਾਨਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਇਸ ਹਮਲੇ ਵਿੱਚ ਪੰਜ ਲੋਕ ਮਾਰੇ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਜ਼ਿਆਦਾਤਰ ਬੱਚੇ ਦੱਸੇ ਜਾ ਰਹੇ ਹਨ। ਜ਼ਖਮੀਆਂ ਵਿੱਚ ਦੋ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ।
ਪੜ੍ਹੋ ਇਹ ਅਹਿਮ ਖ਼ਬਰ- 18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ ਪਾਬੰਦੀ ! ਗਵਰਨਰ ਗੈਵਿਨ ਨਿਊਜ਼ਮ ਨੇ ਬਿੱਲ 'ਤੇ ਕੀਤੇ ਦਸਤਖ਼ਤ
ਹੇਲਮੰਦ ਸੂਬੇ ਦੇ ਸੂਚਨਾ ਅਤੇ ਸੱਭਿਆਚਾਰ ਦੇ ਮੁਖੀ ਮੌਲਵੀ ਸ਼ੇਰ ਮੁਹੰਮਦ ਵਾਹਦਤ ਨੇ ਰਾਇਟਰਜ਼ ਨੂੰ ਦੱਸਿਆ ਕਿ ਸ਼ੁਰੂਆਤੀ ਅੰਕੜੇ ਦੱਸਦੇ ਹਨ ਕਿ ਹਮਲੇ ਵਿੱਚ ਚਾਰ ਲੋਕ ਮਾਰੇ ਗਏ ਅਤੇ ਛੇ ਹੋਰ ਜ਼ਖਮੀ ਹੋਏ। ਉਨ੍ਹਾਂ ਅੱਗੇ ਕਿਹਾ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਵਿੱਚੋਂ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਇਸ ਹਮਲੇ ਮਗਰੋਂ ਸਥਾਨਕ ਪੱਧਰ 'ਤੇ ਪਾਕਿਸਤਾਨ ਖ਼ਿਲਾਫ਼ ਨਾਰਾਜ਼ਗੀ ਵੀ ਸਾਹਮਣੇ ਆਈ ਹੈ। ਅਫਗਾਨਿਸਤਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਹਮਲਾਵਰ ਕਾਰਵਾਈ ਅਤੇ ਅਪਰਾਧ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਪ੍ਰਵਾਨਿਤ ਅੰਤਰਰਾਸ਼ਟਰੀ ਸਿਧਾਂਤਾ ਦੀ ਉਲੰਘਣਾ ਹੈ। ਇਨ੍ਹਾਂ ਹਮਲਿਆਂ ਮਗਰੋਂ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਣ ਦਾ ਖਦਸ਼ਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
