ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ

Tuesday, Mar 17, 2026 - 02:29 PM (IST)

ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ

ਇੰਟਰਨੈਸ਼ਨਲ ਡੈਸਕ- ਮਿਡਲ ਈਸਟ (ਪੱਛਮੀ ਏਸ਼ੀਆ) ਵਿਚ ਜਾਰੀ ਜੰਗ 18ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਇਸ ਜੰਗ ਵਿਚ ਹਜ਼ਾਰਾਂ ਲੋਕ ਮਾਰੇ ਗਏ ਹਨ ਅਤੇ ਲੱਖਾਂ ਪ੍ਰਭਾਵਿਤ ਹੋਏ ਹਨ। ਇਹ ਟਕਰਾਅ ਵਿਸ਼ਵ ਤੇਲ ਅਤੇ ਗੈਸ ਬਾਜ਼ਾਰ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਇਸ ਦੌਰਾਨ ਇਜ਼ਰਾਇਲੀ ਡਿਫੈਂਸ ਫੋਰਸ (IDF) ਨੇ ਇੱਕ ਵੱਡਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਈਰਾਨ 'ਤੇ ਕੀਤੇ ਗਏ ਹਵਾਈ ਹਮਲੇ ਵਿਚ ਚੋਟੀ ਦੇ ਈਰਾਨੀ ਅਧਿਕਾਰੀ ਅਲੀ ਲਾਰੀਜਾਨੀ ਨੂੰ ਨਿਸ਼ਾਨਾ ਬਣਾਇਆ ਗਿਆ। ਰਿਪੋਰਟਾਂ ਅਨੁਸਾਰ ਇਹ ਸਪੱਸ਼ਟ ਨਹੀਂ ਹੈ ਕਿ ਈਰਾਨ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਲਾਰੀਜਾਨੀ ਹਮਲੇ ਵਿੱਚ ਮਾਰੇ ਗਏ ਜਾਂ ਜ਼ਖਮੀ ਹੋਏ ਹਨ।
  

ਈਰਾਨੀ ਲੀਡਰਸ਼ਿਪ ਨੂੰ ਵੱਡਾ ਝਟਕਾ 

ਸਰੋਤਾਂ ਅਨੁਸਾਰ ਇਜ਼ਰਾਈਲੀ ਰੱਖਿਆ ਬਲਾਂ (IDF) ਨੇ ਈਰਾਨ ਦੇ ਚੋਟੀ ਦੇ ਅਧਿਕਾਰੀ ਲਾਰੀਜਾਨੀ ਨੂੰ ਨਿਸ਼ਾਨਾ ਬਣਾ ਕੇ ਵੱਡੀ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ। ਅਲੀ ਲਾਰੀਜਾਨੀ ਈਰਾਨ ਦੀ ਰਾਜਨੀਤੀ ਵਿੱਚ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਹਸਤੀ ਹਨ ਅਤੇ ਉਹ ਸਰਵਉੱਚ ਨੇਤਾ ਦੇ ਸਲਾਹਕਾਰ ਵਜੋਂ ਅਹਿਮ ਭੂਮਿਕਾ ਨਿਭਾ ਰਹੇ ਹਨ। ਇਜ਼ਰਾਈਲ ਵੱਲੋਂ ਦਿੱਤਾ ਗਿਆ ਇਹ ਸਿੱਧਾ ਝਟਕਾ ਈਰਾਨੀ ਸੱਤਾ ਦੇ ਗਲਿਆਰਿਆਂ ਵਿੱਚ ਹੜਕੰਪ ਮਚਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News