ਪਾਕਿ 'ਚ ਕੋਰੋਨਾ ਸਬੰਧੀ ਸਾਰੀਆਂ ਪਾਬੰਦੀਆਂ ਹਟਾਈਆਂ ਗਈਆਂ

Thursday, Mar 17, 2022 - 02:17 AM (IST)

ਪਾਕਿ 'ਚ ਕੋਰੋਨਾ ਸਬੰਧੀ ਸਾਰੀਆਂ ਪਾਬੰਦੀਆਂ ਹਟਾਈਆਂ ਗਈਆਂ

ਇਸਲਾਮਾਬਾਦ-ਪਾਕਿਸਤਾਨ 'ਚ ਅਧਿਕਾਰੀਆਂ ਨੇ ਕੋਰੋਨਾ ਮਹਾਮਾਰੀ ਦੇ ਲਗਭਗ ਖਤਮ ਹੋਣ ਦਾ ਹਵਾਲਾ ਦਿੰਦੇ ਹੋਏ ਦੇਸ਼ 'ਚ ਲਾਗੂ ਤਮਾਮ ਪਾਬੰਦੀਆਂ ਹਟਾ ਦਿੱਤੀਆਂ ਹਨ। ਕੋਵਿਡ-19 ਵਿਰੁੱਧ ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐੱਨ.ਸੀ.ਓ.ਸੀ.) ਦੇ ਮੁੱਖ ਯੋਜਨਾ ਅਤੇ ਵਿਕਾਸ ਮੰਤਰੀ ਅਸਦ ਉਮਰ ਨੇ ਇਥੇ ਇਕ ਪ੍ਰੈੱਸ ਕਾਨਫਰੰਸ 'ਚ ਕਿਹਾਹ ਕਿ ਅਸੀਂ ਤੈਅ ਕੀਤਾ ਹੈ ਕਿ ਅਸੀਂ ਵਿਆਹ ਹੋਰ ਥਾਵਾਂ 'ਤੇ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਤੋਂ ਇਲਾਵਾ ਬਾਜ਼ਾਰਾਂ 'ਤੇ ਲਾਗੂ ਕੀਤੀਆਂ ਗਈਆਂ ਕੋਰੋਨਾ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਉੱਤਰੀ ਜਾਪਾਨ 'ਚ 7.3 ਦੀ ਤੀਬਰਤਾ ਨਾਲ ਆਇਆ ਭੂਚਾਲ, ਸੁਨਾਮੀ ਦੀ ਚਿਤਾਵਨੀ (ਵੀਡੀਓ)

ਰੋਜ਼ਾਨਾ ਸਮਾਚਾਰ ਡਾਨ ਦੀ ਰਿਪੋਰਟ ਮੁਤਾਬਕ ਕੋਰੋਨਾ ਰੋਕੂ ਟੀਕੇ ਦੀ ਖੁਰਾਕ ਨਾ ਲੈਣ ਵਾਲਿਆਂ 'ਤੇ ਹਰੇਕ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪਾਬੰਦੀਆਂ ਨੂੰ ਹਟਾਉਣ ਦਾ ਮਤਲਬ ਇਹ ਨਹੀਂ ਹੈ ਕਿ ਮਹਾਮਾਰੀ ਖਤਮ ਹੋ ਗਈ ਹੈ ਅਤੇ ਸਰਕਾਰ ਸਥਿਤੀ ਦੀ ਨਿਗਰਾਨੀ ਕਰਨਾ ਜਾਰੀ ਰੱਖੇਗੀ ਅਤੇ ਜੇਕਰ ਸਥਿਤੀ ਬਦਲੀ ਤਾਂ ਪਾਬੰਦੀ ਫਿਰ ਤੋਂ ਲਾਈਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ : ਯੂਰਪੀਅਨ ਪ੍ਰੀਸ਼ਦ ਨੇ ਮਨੁੱਖੀ ਅਧਿਕਾਰ ਸੰਸਥਾ ਤੋਂ ਰੂਸ ਨੂੰ ਕੀਤਾ ਬਾਹਰ

ਉਨ੍ਹਾਂ ਕਿਹਾ ਕਿ ਸਾਨੂੰ ਪਹਿਲੇ ਦੀ ਤਰ੍ਹਾਂ ਆਮ ਜੀਵਨ ਵੱਲ ਫ਼ਿਰ ਤੋਂ ਪਰਤਣਾ ਹੈ ਕਿਉਂਕਿ ਇਸ ਸਮੇਂ ਅਜਿਹਾ ਲੱਗਦਾ ਹੈ ਕਿ ਇਹ ਮਹਾਮਾਰੀ ਜਾਰੀ ਰਹੇਗਾ ਅਤੇ ਇਹ ਸਾਡੇ ਜੀਵਨ ਦਾ ਹਿੱਸਾ ਬਣ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਦਾ ਟੀਕਾਕਰਨ ਨਾ ਕਰਵਾਉਣ ਵਾਲਿਆਂ ਲੋਕਾਂ ਲਈ ਖਤਰਾ ਟਲਿਆ ਨਹੀਂ ਹੈ ਅਤੇ ਉਨ੍ਹਾਂ 'ਤੇ ਸਾਰੀਆਂ ਪਾਬੰਦੀਆਂ ਉਸ ਵੇਲੇ ਤੱਕ ਬਣੀਆਂ ਰਹਿਣਗੀਆਂ ਜਦੋਂ ਤੱਕ ਕਿ ਯੋਗ ਆਬਾਦੀ ਦੇ 80-85 ਫੀਸਦੀ ਲੋਕਾਂ ਦਾ ਪੂਰੀ ਤਰ੍ਹਾਂ ਨਾਲ ਟੀਕਾਕਰਨ ਨਹੀਂ ਹੋ ਜਾਂਦਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਡਾ. ਇੰਦਰਬੀਰ ਸਿੰਘ ਨਿੱਝਰ ਬਣੇ ਪ੍ਰੋਟੈਮ ਸਪੀਕਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News