ਭਾਰਤ ’ਤੇ ਲਾਏ ਗਏ ਕੈਨੇਡਾ ਦੇ ਦੋਸ਼ਾਂ ’ਤੇ ਸਹਿਯੋਗੀ ਦੇਸ਼ਾਂ ਦੀ ਵੱਖ-ਵੱਖ ਰਾਏ

09/21/2023 3:30:52 PM

ਟੋਰਾਂਟੋ (ਬਿਊਰੋ)– ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਇਕ ਪ੍ਰਮੁੱਖ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਦੇ ਮਾਮਲੇ ’ਚ ਭਾਰਤ ਦੇ ਸ਼ਾਮਲ ਹੋਣ ਦਾ ਦੋਸ਼ ਲਾਉਣ ਵਿਚਾਲੇ ਕੈਨੇਡਾ ਦੀ ਮੀਡੀਆ ਨੇ ਦੱਸਿਆ ਹੈ ਕਿ ਓਟਾਵਾ ਦੇ ਨਜ਼ਦੀਕੀ ਸਹਿਯੋਗੀ ‘ਫਾਈਵ ਆਈਜ਼’ ਕੈਨੇਡਾ ਦਾ ਪੱਖ ਲੈਣ ਦੇ ਇੱਛੁਕ ਨਜ਼ਰ ਨਹੀਂ ਆ ਰਹੇ। ਹਾਲਾਂਕਿ ਸਬੰਧਤ ਦੇਸ਼ਾਂ ਨੇ ਕਿਹਾ ਹੈ ਕਿ ਦਾਅਵੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਕੈਨੇਡਾ ਇਕ ਖੁਫ਼ੀਆ ਗਠਜੋੜ ‘ਫਾਈਵ ਆਈਜ਼’ ਨੈੱਟਵਰਕ ਦਾ ਹਿੱਸਾ ਹੈ, ਜਿਸ ’ਚ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਕੈਨੇਡਾ ਤੇ ਨਿਊਜ਼ੀਲੈਂਡ ਸ਼ਾਮਲ ਹਨ।

ਕੈਨੇਡੀਅਨ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਸੀ. ਬੀ. ਸੀ.) ਦੀ ਇਕ ਰਿਪੋਰਟ ਅਨੁਸਾਰ ਕੈਨੇਡਾ ਦੇ ‘ਫਾਈਵ ਆਈਜ਼’ ਸਹਿਯੋਗੀਆਂ ਨੇ ਟਰੂਡੋ ਦੇ ਦੋਸ਼ਾਂ ’ਤੇ ਓਟਾਵਾ ਤੇ ਨਵੀਂ ਦਿੱਲੀ ਵਿਚਾਲੇ ਵਧਦੇ ਵਿਵਾਦ ’ਚ ਕੈਨੇਡਾ ਦੇ ਪੱਖ ’ਚ ਜ਼ਿਆਦਾ ਸਰਗਰਮੀ ਨਹੀਂ ਵਿਖਾਈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਇਸ ਤੱਥ ਦੇ ਬਾਵਜੂਦ ਕਿ ਟਰੂਡੋ ਸਰਕਾਰ ਨੂੰ ਲੱਗਦਾ ਹੈ ਕਿ ਉਸ ਕੋਲ ਸੰਸਦ ’ਚ ਦੋਸ਼ ਲਾਉਣ ਤੇ ਇਕ ਭਾਰਤੀ ਡਿਪਲੋਮੈਟ ਨੂੰ ਬਾਹਰ ਕੱਢਣ ਦੀ ਲੋੜੀਂਦੀ ਜਾਣਕਾਰੀ ਹੈ, ਜ਼ਿਆਦਾਤਰ ਸਹਿਯੋਗੀ ਦੇਸ਼ਾਂ ਨੇ ਦੋਸ਼ ਦੀ ਡੂੰਘੀ ਜਾਂਚ ’ਤੇ ਜ਼ੋਰ ਦਿੱਤਾ। ਅਮਰੀਕਾ, ਬ੍ਰਿਟੇਨ ਤੇ ਆਸਟ੍ਰੇਲੀਆ ਸਾਰਿਆਂ ਨੇ ਬਿਆਨ ਜਾਰੀ ਕਰਕੇ ਦੋਸ਼ਾਂ ਦੀ ਡੂੰਘੀ ਜਾਂਚ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼ ਭਰ ’ਚ ਵਿਰੋਧ ਦੇ ਚਲਦਿਆਂ ਗਾਇਕ ਸ਼ੁੱਭ ਦਾ ਭਾਰਤ ’ਚ ‘ਸਟਿਲ ਰੋਲਿਨ’ ਟੂਰ ਹੋਇਆ ਰੱਦ

ਸੀ. ਬੀ. ਸੀ. ਦੀ ਰਿਪੋਰਟ ਅਨੁਸਾਰ ਇਕ ਹੋਰ ਸਹਿਯੋਗੀ ਬ੍ਰਿਟੇਨ ਨੇ ਇਸ ਸਬੰਧੀ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਦਿੱਤੀ। ਹਾਲਾਂਕਿ ਬ੍ਰਿਟੇਨ ਦੇ ਵਿਦੇਸ਼ ਮੰਤਰੀ ਜੇਮਸ ਕਲੇਵਰਲੀ ਨੇ ਭਾਰਤ ਦਾ ਕੋਈ ਵਰਣਨ ਕੀਤੇ ਬਿਨਾਂ ‘ਐਕਸ’ ’ਤੇ ਕਿਹਾ, ‘‘ਸਾਰੇ ਦੇਸ਼ਾਂ ਨੂੰ ਪ੍ਰਭੂਸੱਤਾ ਤੇ ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨਾ ਚਾਹੀਦਾ ਹੈ। ਅਸੀਂ ਕੈਨੇਡਾ ਦੀ ਸੰਸਦ ’ਚ ਉਠਾਏ ਗਏ ਗੰਭੀਰ ਦੋਸ਼ਾਂ ਬਾਰੇ ਆਪਣੇ ਕੈਨੇਡੀਆਈ ਸਹਿਯੋਗੀਆਂ ਨਾਲ ਲਗਾਤਾਰ ਸੰਪਰਕ ’ਚ ਹਾਂ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News