ਇਮਰਾਨ ਖਾਨ ਨੇ ਮੰਨਿਆ, ਨਵਾਜ ਸ਼ਰੀਫ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਦੇਣਾ ‘ਸਭ ਤੋਂ ਵੱਡੀ ਗਲਤੀ’ ਸੀ

Saturday, Feb 19, 2022 - 09:13 AM (IST)

ਇਮਰਾਨ ਖਾਨ ਨੇ ਮੰਨਿਆ, ਨਵਾਜ ਸ਼ਰੀਫ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਦੇਣਾ ‘ਸਭ ਤੋਂ ਵੱਡੀ ਗਲਤੀ’ ਸੀ

ਲਾਹੌਰ (ਭਾਸ਼ਾ) - ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਸਵੀਕਾਰ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਮਨਜ਼ੂਰੀ ਦੇਣਾ ਪਾਕਿਸਤਾਨ ਤਹਿਰੀਕ-ਏ- ਇਨਸਾਫ ਸਰਕਾਰ ਦੀ ‘ਸਭ ਤੋਂ ਵੱਡੀ ਗਲਤੀ’ ਸੀ । ਸ਼ਰੀਫ (72) ਫਿਲਹਾਲ ਲੰਡਨ ਵਿਚ ਹਨ, ਜਿੱਥੇ ਨਵੰਬਰ 2019 ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤ ਦੀ ਡਿਜੀਟਲ ਸਟ੍ਰਾਈਕ ਤੋਂ ਚੀਨ ਪਰੇਸ਼ਾਨ, 54 ਹੋਰ ਐਪ 'ਤੇ ਲਗਾਈ ਪਾਬੰਦੀ ਦੀ ਕੀਤੀ ਆਲੋਚਨਾ

ਖ਼ਬਰਾਂ ਮੁਤਾਬਕ ਮੁੱਖ ਵਿਰੋਧੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸੁਪਰੀਮੋ ਸ਼ਰੀਫ ਦਿਲ ਦੀ ਬੀਮਾਰੀ ਤੋਂ ਇਲਾਵਾ ਕਈ ਬੀਮਾਰੀਆਂ ਤੋਂ ਪੀੜਤ ਹਨ। ਇਮਰਾਨ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਡੀ ਬਹਾਉਦੀਨ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਸਿਹਤ ਦੀ ਹਾਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੱਗਾ ਕਿ ਉਹ ਇਕ ਦਿਨ ਵੀ ਜਿਊਂਦੇ ਨਹੀਂ ਰਹਿ ਸਕਣਗੇ।

ਇਹ ਵੀ ਪੜ੍ਹੋ: ਸਮੁੰਦਰ ਕਿਨਾਰੇ ਤੈਰ ਰਿਹਾ ਸੀ ਸ਼ਖ਼ਸ, ਵੇਖਦੇ ਹੀ ਵੇਖਦੇ ਨਿਗਲ ਗਈ ਸ਼ਾਰਕ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ

ਇਮਰਾਨ ਨੇ ਕਿਹਾ, ''ਮੈਂ ਅੱਜ ਸਵੀਕਾਰ ਕਰਦਾ ਹਾਂ ਕਿ ਅਸੀਂ ਉਨ੍ਹਾਂ (ਨਵਾਜ਼) ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਕੇ ਸਭ ਤੋਂ ਵੱਡੀ ਗਲਤੀ ਕੀਤੀ ਹੈ।'' ਇਮਰਾਨ ਦੀ ਇਹ ਰੈਲੀ ਵਿਰੋਧੀ ਧਿਰ ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਆਯੋਜਿਤ ਕੀਤੀ ਗਈ ਸੀ। ਵਿਰੋਧੀ ਧਿਰ ਸੰਸਦ 'ਚ ਉਨ੍ਹਾਂ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਅਤੇ ਉਨ੍ਹਾਂ ਨੂੰ ਸੱਤਾ ਤੋਂ ਹਟਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਮਰਾਨ ਨੇ ਆਪਣੇ ਸਿਆਸੀ ਵਿਰੋਧੀ 'ਤੇ ਅਜਿਹੇ ਸਮੇਂ 'ਚ ਹਮਲਾ ਕੀਤਾ ਹੈ ਜਦੋਂ ਇਕ ਸਰਵੇਖਣ ਮੁਤਾਬਕ ਦੇਸ਼ ਦੇ ਕਈ ਖੇਤਰਾਂ 'ਚ ਉਨ੍ਹਾਂ ਦੀ (ਇਮਰਾਨ) ਦੀ ਲੋਕਪ੍ਰਿਅਤਾ 'ਚ ਕਮੀ ਆਈ ਹੈ।

ਇਹ ਵੀ ਪੜ੍ਹੋ: ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ, ਇਹ ਤਿੰਨ ਕਾਲਜ ਹੋਏ ਬੰਦ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News