ਪੰਜਾਬੀਆਂ ਵੱਲੋਂ ਮਿਲੇ ਭਰਵੇ ਪਿਆਰ ਲਈ ਹਮੇਸ਼ਾ ਰਿਣੀ : ਗਾਇਕ ਹਰਭਜਨ ਮਾਨ
Friday, Aug 16, 2024 - 10:11 AM (IST)
ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਪੰਜਾਬੀ ਗਾਇਕੀ ਦੇ ਸਿਰਮੌਰ ਗਾਇਕ, ਕਵੀਸ਼ਰ ਤੇ ਅਦਾਕਾਰ ਪੰਜਾਬੀਆਂ ਦਾ ਮਾਣ ਹਰਭਜਨ ਮਾਨ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਖੇ 'ਜੱਗ ਜਿਉਂਦਿਆਂ ਦੇ ਮੇਲੇ' ਟੂਰ ਲਈ ਵੱਖੋ-ਵੱਖ ਸ਼ਹਿਰਾਂ ਵਿਚ ਆਪਣੀ ਗਾਇਕੀ ਦੀ ਮਹਿਕ ਖਿਲਾਰ ਰਹੇ ਹਨ। ਇਸੇ ਲੜੀ ਦੇ ਤਹਿਤ ਦੇਸੀ ਰੌਕਸ ਦੇ ਮਨਮੋਹਨ ਸਿੰਘ ਵੱਲੋ ਹਰਭਜਨ ਮਾਨ ਦਾ ਸ਼ੋਅ ਦਿਨ ਸ਼ਨੀਵਾਰ, 17 ਅਗਸਤ ਨੂੰ ਹਿਲਸਾਂਗ ਔਡੀਟੋਰੀਅਮ ਬ੍ਰਿਸਬੇਨ ਵਿਖੇ ਕਰਵਾਇਆ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਵਿਸ਼ਵ ਭਰ 'ਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਮਨਾਇਆ 78ਵਾਂ ਸੁਤੰਤਰਤਾ ਦਿਵਸ
'ਆਪਣਾ ਪਿੰਡ ਰੈਸਤਰਾਂ' ਵਿਖੇ ਇਸ ਸ਼ਨੀਵਾਰ ਹੋ ਰਹੇ ਸ਼ੋਅ ਸਬੰਧੀ ਹਰਭਜਨ ਮਾਨ ਵੱਲੋ ਦਰਸ਼ਕਾ ਨਾਲ ਰੂਬਰੂ ਹੁੰਦਿਆ ਕਿਹਾ ਕਿ ਉਹ ਪਿਛਲੇ ਤਿੰਨ ਦਹਾਕਿਆ ਤੋ ਪਰਿਵਾਰਕ ਰਿਸ਼ਤਿਆਂ ਤੇ ਸੱਭਿਆਚਾਰਕ ਗੀਤਾਂ ਤੇ ਅਦਾਕਾਰੀ ਨਾਲ ਲੋਕਾਈ ਦੀ ਸੇਵਾ ਕਰ ਰਹੇ ਹਨ, ਜੋ ਪੰਜਾਬੀਆ ਵੱਲੋ ਉਨਾਂ ਨੂੰ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ, ਇਸ ਲਈ ਉਹ ਪ੍ਰਮਾਤਮਾ ਤੇ ਦਰਸ਼ਕਾਂ ਦਾ ਹਮੇਸ਼ਾ ਦਿਲੋਂ ਸ਼ੁਕਰਗੁਜ਼ਾਰ ਹਨ। ਇਸ ਮੌਕੇ ਦੇਸੀ ਰੌਕਸ ਦੇ ਮਨਮੋਹਨ ਸਿੰਘ ਨੇ ਪਰਿਵਾਰਾਂ ਨੂੰ ਸ਼ੋਅ ਵੇਖਣ ਲਈ ਨਿੱਘਾ ਸੱਦਾ ਦਿੰਦਿਆ ਕਿਹਾ ਕਿ ਮਾਨ ਜੀ ਦੀ ਮਿਆਰੀ ਤੇ ਸਮਾਜ ਸੇਧ ਦੇਣ ਵਾਲੀ ਗਾਇਕੀ ਸੰਗੀਤ ਰਾਹੀਂ ਸਾਡੀ ਅਜੋਕੀ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਪੰਜਾਬੀ ਮਾਂ ਬੋਲੀ ਦੀ ਗੁੜਤੀ ਦੇ ਰਹੇ ਹਨ, ਇਸ ਲਈ ਪਰਿਵਾਰਾਂ ਨੂੰ ਬੱਚਿਆ ਸਮੇਤ ਸ਼ੋਅ ਵੇਖਣ ਦੀ ਅਪੀਲ ਕੀਤੀ। ਇਸ ਮੌਕੇ ਜਸਪਾਲ ਸੰਧੂ ਨੇ ਕਿਹਾ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪੰਜਾਬੀ ਸਿਨੇਮਾਂ ਨੂੰ ਮੁੜ ਤੋਂ ਸੁਰਜੀਤ ਕਰਨ 'ਚ ਅਦਾਕਾਰ ਹਰਭਜਨ ਮਾਨ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਪੰਜਾਬੀ ਫਿਲਮਾਂ ਦਾ ਮੁੜ ਤੋਂ ਸਿਲਸਿਲਾ ਸ਼ੁਰੂ ਕੀਤਾ ਹੈ, ਜਿਸ ਦੇ ਚਲਦੇ ਅੱਜ ਪੰਜਾਬੀ ਇੰਡਸਟਰੀ ਨੇ ਇਕ ਉੱਚਾ ਮੁਕਾਮ ਹਾਸਲ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।