ਮੁੱਖ ਮੰਤਰਾ ਚੰਨੀ ਦੇ 111 ਦਿਨਾਂ 'ਚ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਾਂਗੇ : ਹਰਪ੍ਰੀਤ ਜ਼ੀਰਾ

Thursday, Jan 13, 2022 - 03:37 PM (IST)

ਮੁੱਖ ਮੰਤਰਾ ਚੰਨੀ ਦੇ 111 ਦਿਨਾਂ 'ਚ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਾਂਗੇ : ਹਰਪ੍ਰੀਤ ਜ਼ੀਰਾ

ਮਿਲਾਨ (ਸਾਬੀ ਚੀਨੀਆ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਕਾਰਜਕਾਲ ਦੇ 111 ਦਿਨਾਂ 'ਚ ਲਾਮਿਸਾਲ ਕੰਮ ਕਰਕੇ ਸਮੂਹ ਪੰਜਾਬੀਆਂ ਦਾ ਦਿਲ ਜਿੱਤਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਤੁਸਕਾਨਾ ਸਟੇਟ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕੀ ਸੰਸਦ ਮੈਂਬਰ ਨੇ ਭਾਰਤ ਵਿਰੁੱਧ 'CATSA' ਪਾਬੰਦੀ ਹਟਾਉਣ ਦਾ ਕੀਤਾ ਸਮਰਥਨ

ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਚੁਤਰਫ਼ਾ ਵਿਕਾਸ ਹੋਇਆ ਹੈ। ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੇਕਾਂ ਵਿਕਾਸ ਕਾਰਜਾਂ 'ਤੇ ਖ਼ਰਚ ਕੀਤੇ ਹਨ। ਇਨਾਂ ਕੰਮਾਂ ਨੂੰ ਲੋਕ ਬਹੁਤ ਚਿਰ ਯਾਦ ਰੱਖਣਗੇ। ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਗਏ ਕੰਮਾਂ ਦੀ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵਲੋਂ ਭਰਵੀਂ ਪ੍ਰਸੰਸਾ ਕੀਤੀ ਜਾ ਰਹੀ ਹੈ।


author

Vandana

Content Editor

Related News