ਪੰਜਾਬ ਸਰਕਾਰ ਵੱਲੋਂ ਅਮਰਪ੍ਰੀਤ ਔਲਖ ਕੈਨੇਡਾ ਦਾ ਕੁਆਰਡੀਨੇਟਰ ਨਿਯੁਕਤ

Wednesday, Aug 05, 2020 - 09:28 AM (IST)

ਨਿਊਯਾਰਕ/ ਟਰਾਂਟੋ ( ਰਾਜ ਗੋਗਨਾ )- ਬੀਤੇਂ ਦਿਨ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਔਲਖ ਨੂੰ ਪੰਜਾਬ ਸਰਕਾਰ ਦੇ ਐੱਨ. ਆਰ. ਆਈ. ਮਾਮਲਿਆਂ ਸਬੰਧੀ ਵਿਭਾਗ ਵੱਲੋਂ ਕੈਨੇਡਾ ਲਈ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਔਲਖ ਪੰਜਾਬ ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨੀਤੀਆਂ ਦਾ ਕੈਨੇਡਾ 'ਚ ਪ੍ਰਚਾਰ ਕਰਨ ਸਮੇਤ ਉੱਥੇ ਵੱਸਦੇ ਐੱਨ. ਆਰ. ਆਈ. ਸਮਾਜ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਨੂੰ ਚ ਕੋਆਰਡੀਨੇਟ ਕਰਨਗੇ। 

ਅੋਲਖ ਵੱਲੋਂ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ, ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਤੇ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦਾ ਧੰਨਵਾਦ ਪ੍ਰਗਟ ਕੀਤਾ।

ਲੁਧਿਆਣਾ ਨਾਲ ਸਬੰਧਤ, ਕੈਨੇਡਾ ਚ ਬਿਜ਼ਨਸਮੈਨ ਔਲਖ ਨੇ ਕਿਹਾ ਕਿ ਕੈਨੇਡਾ ਦਾ ਐੱਨ. ਆਰ. ਆਈ. ਸਮਾਜ ਕੈਪਟਨ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਬਹੁਤ ਖੁਸ਼ ਹੈ ਅਤੇ ਉਹ ਭਰੋਸਾ ਦਿੰਦੇ ਹਨ ਕਿ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।  
 


Lalita Mam

Content Editor

Related News