ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਆਸਟ੍ਰੇਲੀਆ ਵੱਲੋਂ ਮੈਲਬੌਰਨ ''ਚ ਖੂਨਦਾਨ ਕੈਂਪ ਦਾ ਆਯੋਜਨ

12/19/2023 5:22:52 PM

ਮੈਲਬੌਰਨ (ਮਨਦੀਪ ਸਿੰਘ ਸੈਣੀ)- ਬੀਤੇ ਦਿਨੀਂ ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਖੂਨ ਦਾਨ ਕੈਂਪ ਬੰਡੂਰਾ ਰੈਡ ਕ੍ਰਾਸ ਸੈਂਟਰ ਮੈਲਬੌਰਨ ਵਿਖੇ ਲਗਾਇਆ ਗਿਆ। ਇਸ ਵਿੱਚ ਨੌਜਵਾਨਾਂ ਅਤੇ ਔਰਤਾਂ ਵੱਲੋਂ ਸਵੈ ਇੱਛਾ ਨਾਲ 30 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਸਾਰੇ ਦਾਨੀ ਸੱਜਣਾਂ ਨੇ ਬਾਬਾ ਸਾਹਿਬ ਜੀ ਦੇ ਸੰਘਰਸ਼ਮਈ ਜੀਵਨ ਤੋਂ ਪ੍ਰੇਰਣਾ ਲੈ ਕੇ ਮਾਨਵਤਾ ਲਈ ਹਰ ਕੁਰਬਾਨੀ ਕਰਨ ਦਾ ਪ੍ਰਣ ਲਿਆ।

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਸਖਤ ਸ਼ਰਤਾਂ ਦੇ ਨਾਲ ਸਜ਼ਾਯਾਫ਼ਤਾ ਅੱਤਵਾਦੀ ਨੂੰ ਜੇਲ੍ਹ 'ਚੋਂ ਕਰੇਗਾ ਰਿਹਾਅ 

ਆਸਟ੍ਰੇਲੀਆ ਰੈੱਡ ਕ੍ਰਾਸ ਬਲੱਡ ਸੈਂਟਰ ਵੱਲੋਂ ਡਾਕਟਰ ਅੰਬੇਡਕਰ ਮਿਸ਼ਨ ਸੋਸਾਇਟੀ ਦੇ ਸਮੂਹ ਮੈਬਰਾਂ ਦਾ ਇਸ ਮਹਾਨ ਕਾਰਜ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਅਜੈ ਕਟਾਰੀਆ ਅਤੇ ਜਸਪਾਲ ਰੱਤੂ ਨੇ ਆਏ ਹੋਏ ਖੂਨਦਾਨੀਆਂ ਦਾ ਧੰਨਵਾਦ  ਕਰਦਿਆਂ ਹੋਇਆ ਕਿਹਾ ਕਿ ਖੂਨ ਦਾਨ ਕਰਨਾ ਇੱਕ ਮਹਾਨ ਕਾਰਜ ਹੈ ਅਤੇ ਇਸ ਸੇਵਾ ਨਾਲ ਬਹੁਤ ਹੀ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪ੍ਰਵਾਸੀ ਭਾਰਤੀਆਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਂਦੇ ਉੱਦਮ ਸ਼ਲਾਘਾਯੋਗ ਹਨ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

Vandana

This news is Content Editor Vandana