ਅਮਰੀਕਾ: ਸਿਖਲਾਈ ਦੌਰਾਨ ਲੜਾਕੂ ਵਾਹਨ ਪਲਟਿਆ, ਨੇਵੀ ਫੌਜੀ ਦੀ ਮੌਤ ਤੇ 14 ਹੋਰ ਜ਼ਖਮੀ

Thursday, Dec 14, 2023 - 12:46 PM (IST)

ਅਮਰੀਕਾ: ਸਿਖਲਾਈ ਦੌਰਾਨ ਲੜਾਕੂ ਵਾਹਨ ਪਲਟਿਆ, ਨੇਵੀ ਫੌਜੀ ਦੀ ਮੌਤ ਤੇ 14 ਹੋਰ ਜ਼ਖਮੀ

ਸੈਨ ਡਿਏਗੋ (ਆਈ.ਏ.ਐੱਨ.ਐੱਸ.): ਅਮਰੀਕਾ ਦੇ ਸੈਨ ਡਿਏਗੋ ਵਿੱਚ ਸਿਖਲਾਈ ਦੌਰਾਨ ਇੱਕ ਲੜਾਕੂ ਵਾਹਨ ਪਲਟ ਗਿਆ। ਇਸ ਹਾਦਸੇ ਵਿਚ ਜਲ ਸੈਨਾ ਦੇ ਇੱਕ ਫੌਜੀ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ| ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਕਰੀਬ 6 ਵਜੇ ਮਰੀਨ ਕੋਰ ਬੇਸ ਕੈਂਪ ਪੈਂਡਲਟਨ 'ਚ 'ਗਰਾਊਂਡ ਮੂਵਮੈਂਟ ਟਰੇਨਿੰਗ' ਦੌਰਾਨ ਵਾਪਰੀ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸਿੱਖ ਟਰੱਕ ਡਰਾਈਵਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਭੱਜ ਕੇ ਆਇਆ ਭਾਰਤ

ਅਮਰੀਕੀ ਜਲ ਸੈਨਾ ਨੇ ਕਿਹਾ ਕਿ ਜ਼ਖਮੀਆਂ ਨੂੰ ਇਲਾਜ ਅਤੇ ਦੇਖਭਾਲ ਲਈ ਖੇਤਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਹਾਲਾਂਕਿ ਅਧਿਕਾਰੀ ਨੇ ਜ਼ਖਮੀਆਂ ਦੀ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਫੌਜ ਨੇ ਕਿਹਾ ਕਿ ਮ੍ਰਿਤਕ ਫੌਜੀ ਦੀ ਪਛਾਣ ਉਦੋਂ ਤੱਕ ਜਾਰੀ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਫੌਜੀ ਨੀਤੀ ਮੁਤਾਬਕ ਉਸਦੇ ਪਰਿਵਾਰ ਨੂੰ ਸੂਚਿਤ ਨਹੀਂ ਕੀਤਾ ਜਾਂਦਾ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News