ਅਮਰੀਕਾ : ਗੁਰਬਖਸ਼ ਸਿੰਘ ਸਿੱਧੂ ਨੇ ਨੇਵਾਡਾ ਸੀਨੀਅਰ ਗੇਮਾਂ ਵਿੱਚ ਜਿੱਤਿਆ ਗੋਲਡ ਮੈਡਲ

10/10/2023 2:35:05 PM

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਫਰਿਜ਼ਨੋ ਨਿਵਾਸੀ ਗੁਰਬਖਸ਼ ਸਿੰਘ ਸਿੱਧੂ ਅਮਰੀਕਾ ਵਿੱਚ ਹੁੰਦੀਆਂ ਸੀਨੀਅਰ ਗੇਮਾਂ ਵਿੱਚ ਜੌਹਰ ਵਿਖਾਕੇ ਅਕਸਰ ਚਰਚਾ ਵਿੱਚ ਰਹਿੰਦੇ ਹਨ। ਅੱਜ-ਕੱਲ੍ਹ ਉਹ ਸੀਨੀਅਰ ਗੇਮਾਂ ਵਿੱਚ ਹਿੱਸਾ ਲੈਣ ਗਈ ਨੇਵਾਡਾ ਸਟੇਟ ਦੇ ਸ਼ਹਿਰ ਲਾਸ ਵੇਗਸ ਵਿਖੇ ਗਏ ਹੋਏ ਹਨ, ਜਿੱਥੇ ਉਹਨਾਂ ਨੇ ਹੈਂਮਰ ਥ੍ਰੋ ਵਿੱਚ ਸੋਨ ਤਮਗਾ ਜਿੱਤ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ।

ਇਹ ਵੀ ਪੜ੍ਹੋ: ਯੁੱਧ ਦੌਰਾਨ ਡਿੱਗਿਆ ਇਜ਼ਰਾਈਲ ਦੀ ਕਰੰਸੀ ਦਾ ਮੁੱਲ, ਮਜਬੂਰਨ ਲੈਣਾ ਪਿਆ ਇਹ ਵੱਡਾ ਫ਼ੈਸਲਾ

ਗੁਰਬਖਸ਼ ਸਿੰਘ ਸਿੱਧੂ ਦੀ ਜਿੱਤ ਕਾਰਨ ਫਰਿਜ਼ਨੋ ਦੇ ਪੰਜਾਬੀ ਭਾਈਚਾਰੇ ਅੰਦਰ ਜਸ਼ਨ ਦਾ ਮਹੌਲ ਹੈ। ਉਨ੍ਹਾਂ ਹੈਮਰ ਥ੍ਰੋ ਈਵੈਂਟ ਵਿੱਚ 38:11 ਮੀਟਰ (125.0 ਫੁੱਟ) ਦੀ ਦੂਰੀ ਨਾਲ ਗੋਲਡ ਮੈਡਲ ਜਿੱਤਿਆ ਹੈ। ਰੌਨ ਗਿਬਜ਼ ਨੇ ਚਾਂਦੀ ਦਾ ਤਮਗਾ ਅਤੇ ਐਰਿਕ ਕੀਜ਼ ਨੇ ਕਾਂਸੀ ਦਾ ਤਮਗਾ ਜਿੱਤਿਆ। ਉਨ੍ਹਾਂ ਵੇਟ ਥ੍ਰੋ ਵਿੱਚ 15:25 ਮੀਟਰ (50 ਫੁੱਟ) ਦੀ ਦੂਰੀ ਨਾਲ ਇੱਕ ਹੋਰ ਗੋਲਡ ਮੈਡਲ ਆਪਣੇ ਨਾਮ ਕੀਤਾ।

ਇਹ ਵੀ ਪੜ੍ਹੋ : ਇਜ਼ਰਾਈਲ-ਹਮਾਸ ਟਕਰਾਅ ਵਧਣ 'ਤੇ ਬੋਲੇ ਕਰਾਊਨ ਪ੍ਰਿੰਸ, ਫਲਸਤੀਨੀਆਂ ਨਾਲ ਖੜ੍ਹਾ ਹੈ ਸਾਊਦੀ ਅਰਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry