ਅਮਰੀਕਾ: ਰੇਡੀਓ ਟਾਵਰ ਨਾਲ ਟਕਰਾਉਣ ਤੋਂ ਬਾਅਦ ਹੈਲੀਕਾਪਟਰ ਹਾਦਸਾਗ੍ਰਸਤ, 4 ਲੋਕਾਂ ਦੀ ਮੌਤ

Monday, Oct 21, 2024 - 03:09 PM (IST)

ਅਮਰੀਕਾ: ਰੇਡੀਓ ਟਾਵਰ ਨਾਲ ਟਕਰਾਉਣ ਤੋਂ ਬਾਅਦ ਹੈਲੀਕਾਪਟਰ ਹਾਦਸਾਗ੍ਰਸਤ, 4 ਲੋਕਾਂ ਦੀ ਮੌਤ

ਹਿਊਸਟਨ (ਏਜੰਸੀ)- ਅਮਰੀਕਾ ਦੇ ਹਿਊਸਟਨ ਵਿੱਚ ਐਤਵਾਰ ਰਾਤ ਇੱਕ ਹੈਲੀਕਾਪਟਰ ਰੇਡੀਓ ਟਾਵਰ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਇੱਕ ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਆਰ 44 ਹੈਲੀਕਾਪਟਰ ਹਿਊਸਟਨ ਦੀ ਏਲਿੰਗਟਨ ਹਵਾਈ ਪੱਟੀ ਤੋਂ ਉਡਾਣ ਭਰਨ ਤੋਂ ਬਾਅਦ 15 ਮੀਲ ਦੂਰੀ 'ਤੇ ਸਥਿਤ ਸੈਕਿੰਡ ਵਾਰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ 'ਚ ਮਾਰੇ ਗਏ ਲੋਕਾਂ ਦੀ ਪਛਾਣ ਅਤੇ ਉਮਰ ਅਜੇ ਜਨਤਕ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਤਣਾਅ: ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਦਾ ਵੱਡਾ ਦਾਅਵਾ

ਫਾਇਰ ਵਿਭਾਗ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ ਕਿ ਅਧਿਕਾਰੀ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਿਊਸਟਨ ਸਿਟੀ ਦੇ ਕੌਂਸਲ ਮੈਂਬਰ ਮਾਰੀਓ ਕੈਸਟੀਲੋ ਨੇ ਕਿਹਾ ਕਿ ਸੈਕਿੰਡ ਵਾਰਡ ਵਿੱਚ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ ਸਰਕਾਰੀ ਮਾਲਕੀ ਵਾਲਾ ਨਹੀਂ ਸੀ, ਸਗੋਂ ਇਸ ਦਾ ਸੰਚਾਲਨ ਇੱਕ ਨਿੱਜੀ ਸੈਰ-ਸਪਾਟਾ ਕੰਪਨੀ ਕਰਦੀ ਸੀ। ਹਾਲਾਂਕਿ, ਕਾਸਟੀਲੋ ਦੇ ਦਾਅਵੇ ਦੀ ਅਜੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਸਥਾਨਕ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਵੱਡੀ ਗਿਣਤੀ ਵਿੱਚ ਐਮਰਜੈਂਸੀ ਕਰਮਚਾਰੀ ਹਾਦਸੇ ਵਾਲੀ ਥਾਂ ਵੱਲ ਜਾ ਰਹੇ ਹਨ। ਪੁਲਸ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਘਟਨਾ ਸਥਾਨ ਨੇੜੇ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੀ ਜਾਇਦਾਦ 'ਤੇ ਕੋਈ ਅਜਿਹੀ ਚੀਜ਼ ਮਿਲਦੀ ਹੈ ਜੋ ਉਨ੍ਹਾਂ ਦੀ ਜਾਂਚ ਵਿੱਚ ਮਦਦ ਕਰ ਸਕਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰਨ।

ਇਹ ਵੀ ਪੜ੍ਹੋ: ਕੈਨੇਡਾ 'ਚ 1.3 ਲੱਖ ਭਾਰਤੀ ਵਿਦਿਆਰਥੀਆਂ  'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News