ਜਲਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ''ਤੇ ਸਮਾਗਮ 6-7 ਅਪ੍ਰੈਲ ਨੂੰ

03/28/2019 12:24:41 PM

ਸੈਕਰਾਮੈਂਟੋ (ਰਾਜ ਗੋਗਨਾ)— ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਆਫ ਨੌਰਥ ਅਮਰੀਕਾ ਵੱਲੋਂ ਜਲਿਆਂਵਾਲੇ ਬਾਗ ਦੇ ਸਾਕੇ ਦੀ 100ਵੀਂ ਬਰਸੀ 6 ਅਤੇ 7 ਅਪ੍ਰੈਲ ਨੂੰ ਮਨਾਈ ਜਾ ਰਹੀ ਹੈ।ਇਸ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਹੋਈ, ਜਿਸ ਦੌਰਾਨ ਇਸ ਸਮਾਗਮ ਨੂੰ ਮਨਾਉਣ ਸਬੰਧੀ ਵਿਚਾਰ-ਵਟਾਂਦਰੇ ਹੋਏ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਲਿੰਦਰ ਗਿੱਲ, ਚਰਨ ਸਿੰਘ ਜੱਜ, ਗੁਰਜਤਿੰਦਰ ਸਿੰਘ ਰੰਧਾਵਾ, ਜਨਕ ਸਿੱਧਰਾ, ਬਲਵਿੰਦਰ ਡੁਲਕੂ, ਅਮਰੀਕ ਸਿੰਘ ਪਰਹਾਰ, ਗੁਰਦੀਪ ਸਿੰਘ ਗਿੱਲ ਵੀ ਸ਼ਾਮਲ ਸਨ। 

6 ਅਪ੍ਰੈਲ ਨੂੰ ਹੋਟਲ ਹੋਲੀਡੇ ਇਨ ਵਿਚ ਇਕ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਮੇਅਰ ਸਟੀਵ ਲੀ, ਕਾਊਂਟੀ ਸੁਪਰਵਾਈਜ਼ਰ ਸੂਅ ਫਰੋਸਟ, ਕਾਊਂਟੀ ਸੁਪਰਵਾਈਜ਼ਰ ਡਾਨ ਨਟੋਲੀ, ਸ਼ੈਰਿਫ ਜਾਨ ਸਕਾਟ ਵਿਸ਼ੇਸ਼ ਮਹਿਮਾਨ ਵਜੋਂ ਆਪਣੀ ਹਾਜ਼ਰੀ ਭਰਨਗੇ।

Vandana

This news is Content Editor Vandana