US : ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 26 ਮਈ ਨੂੰ ਮਨਾਇਆ ਜਾਵੇਗਾ
Sunday, May 26, 2019 - 11:18 AM (IST)

ਨਿਊਯਾਰਕ (ਰਾਜ ਗੋਗਨਾ)— 'ਸ਼ਹੀਦੋਂ ਕੀ ਚਿਤਾਓਂ ਪਰ ਲਗੇਗੇ ਹਰ ਬਰਸ ਮੇਲੇ, ਵਤਨ ਪਰ ਮਿਟਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਨ ਹੋਗਾ'।ਹਿੰਦੋਸਤਾਨ ਦੀ ਆਜ਼ਾਦੀ ਲਈ ਫਾਸੀਆਂ ਦੇ ਰੱਸੇ ਹੱਸ ਕੇ ਆਪਣੇ ਗੱਲ ਵਿੱਚ ਪਾ ਕੇ ਲਾੜੀ ਮੌਤ ਨੂੰ ਵਿਆਹੁਣ ਵਾਲੇ ਅਣਖੀ ਪਰਵਾਨੇ ਮਹਾਨ ਸ਼ਹੀਦ ਸ: ਕਰਤਾਰ ਸਿੰਘ ਜੀ ਸਰਾਭਾ ਦਾ ਸ਼ਹੀਦੀ ਦਿਹਾੜਾ 26 ਮਈ ਦਿਨ ਐਤਵਾਰ ਨੂੰ ਨਿਊਯਾਰਕ ਦੇ ਗੁਰੂਦਵਾਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ ਸਿੱਖ ਕਲਚਰਲ ਸੁਸਾਇਟੀ ਤੇ ਪ੍ਰਬੰਧਕ ਕਮੇਟੀ ਅਤੇ ਸਮੂਹ ਸਭਾਵਾਂ ਸੁਸਾਇਟੀਆਂ ਅਤੇ ਸੰਗਤਾ ਦੇ ਸਾਂਝੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਸ਼ੁੱਕਰਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਅਤੇ ਐਤਵਾਰ ਨੂੰ ਭੋਗ ਪੈਣਗੇ। ਉਪਰੰਤ ਦਿਨ ਭਰ ਦੇ ਦੀਵਾਨ ਸ਼ਹੀਦ ਕਰਤਾਰ ਸਿੰਘ ਜੀ ਸਰਾਭਾ ਦੀ ਯਾਦ ਵਿੱਚ ਹੋਣਗੇ। ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਗੁਰੂ ਘਰ ਦੇ ਪ੍ਰਧਾਨ ਸ: ਕੁਲਦੀਪ ਸਿੰਘ ਢਿੱਲੋ ਨੇ ਸਮੂਹ ਨਿਊਯਾਰਕ ਅਤੇ ਨਿਊਜਰਸੀ ਵਿਚ ਵੱਸਦੇ ਭਾਈਚਾਰੇ ਨੂੰ ਪਰਿਵਾਰਾਂ ਸਮੇਤ ਪੁੱਜਣ ਦੀ ਪੁਰ-ਜ਼ੋਰ ਅਪੀਲ ਕੀਤੀ ਹੈ।