ਨਿਊ ਜਰਸੀ ਦੇ ਗਵਰਨਰ ਨੇ ਬੰਨ੍ਹੀ ਪੱਗ, ਕੀਤੀ ਸਿੱਖ ਭਾਈਚਾਰੇ ਦੀ ਪ੍ਰਸ਼ੰਸਾ

11/25/2019 11:40:17 AM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਸ਼ਹਿਰ ਨਿਊ ਜਰਸੀ ਦੇ ਗਵਰਨਰ ਮਿਲ ਮਰਫੀ ਨੇ ਸੂਬੇ ਵਿਚ ਵਿਕਾਸ ਅਤੇ ਸੱਭਿਆਚਾਰਕ ਵਿਭਿੰਨਤਾ ਵਿਚ ਅਮਰੀਕੀ ਸਿੱਖਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਸਿੱਖ ਪੱਗ ਬੰਨ੍ਹ ਕੇ ਮਰਫੀ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਿਲਸਿਲੇ ਵਿਚ ਆਯੋਜਿਤ ਸਮਾਰੋਹ ਵਿਚ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ' ਦੇ ਨਾਲ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। 

ਅਮਰੀਕਾ ਦੇ ਇਤਿਹਾਸ ਵਿਚ ਪਹਿਲੇ ਸਿੱਖ-ਅਮਰੀਕੀ ਅਟਾਰਨੀ ਜਨਰਲ ਗੁਰਬੀਰ ਸਿੰਘ ਗ੍ਰੇਵਾਲ ਨੇ ਮਰਹੂਮ ਭਾਰਤੀ ਅਮਰੀਕੀ ਪੁਲਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦਾ ਹਵਾਲਾ ਦਿੰਦੇ ਹੋਏ ਸਿੱਖ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ। ਧਾਲੀਵਾਲ ਦੀ ਸਤੰਬਰ ਵਿਚ ਟੈਕਸਾਸ ਵਿਚ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਕਿਹਾ,''ਧਾਲੀਵਾਲ ਨੇ ਆਪਣੇ ਭਾਈਚਾਰੇ ਦੀ ਰੱਖਿਆ ਕੀਤੀ ਅਤੇ ਦੂਜਿਆਂ ਦੀ ਸੇਵਾ ਵਿਚ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਇਸ ਤ੍ਰਾਸਦੀ ਵਿਚ ਪੂਰੀ ਦੁਨੀਆ ਨੇ ਦੇਖਿਆ ਕਿ ਅਸੀਂ ਬਤੌਰ ਸਿੱਖ ਜਾਣਦੇ ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕੀ ਸਿਖਾਇਆ।''

ਇਸ ਸਮਾਰੋਹ ਵਿਚ ਪੰਜਾਬ ਮਿਲਕ ਫੂਡਜ਼ ਦੇ ਫਲੈਗਸ਼ਿਪ ਬ੍ਰਾਂਡ, ਨਾਨਕ ਫੂਡਜ਼ ਦੇ ਚੇਅਰਮੈਨ ਜਤਿੰਦਰ ਸਿੰਘ ਬਖਸ਼ੀ ਨੇ ਕਿਹਾ,''ਅਮਰੀਕਾ ਵਿਚ ਪੂਰਾ ਸਿੱਖ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਇਕੱਠਾ ਹੋਇਆ ਹੈ। ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਅਸੀਂ ਆਪਣੀ ਜ਼ਿੰਦਗੀ ਵਿਚ ਇਹ ਮਹੱਤਵਪਰੂਨ ਤਿਉਹਾਰ ਮਨਾਇਆ ਹੈ।'' ਬਖਸ਼ੀ ਨੇ ਅੱਗੇ ਕਿਹਾ,''ਉਹ ਇਸ ਸਾਲ ਬਹੁਤ ਖੁਸ਼ ਹਨ ਕਿਉਂਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦੇ ਸਹਿਯੋਗ ਨਾਲ ਕਰਤਾਰਪੁਰ ਲਾਂਘਾ ਖੁੱਲ੍ਹਿਆ ਹੈ। ਇਸ ਲਈ ਅਸੀਂ ਦੋਹਾਂ ਸਰਕਾਰਾਂ ਨੂੰ ਵਧਾਈ ਦੇਣਾ ਚਾਹੁੰਦੇ ਹਾਂ। ਅਸੀਂ ਅੱਗੇ ਪੰਜਾ ਸਾਹਿਬ, ਨਨਕਾਣਾ ਸਾਹਿਬ ਤੱਕ ਪਹੁੰਚ ਬਣਾਉਣ ਦੀ ਅਪੀਲ ਕਰਦੇ ਹਾਂ।''


Vandana

Content Editor

Related News