ਅਮਰੀਕਾ ਜਹਾਜ਼-ਹੈਲੀਕਾਪਟਰ ਹਾਦਸਾ; ਨਦੀ 'ਚੋਂ ਸਾਰੀਆਂ 67 ਲਾਸ਼ਾਂ ਬਰਾਮਦ
Wednesday, Feb 05, 2025 - 10:17 AM (IST)
ਅਰਲਿੰਗਟਨ/ਅਮਰੀਕਾ (ਏਜੰਸੀ)- ਅਮਰੀਕਾ ਵਿੱਚ ਪਿਛਲੇ ਹਫ਼ਤੇ ਵਾਪਰੇ ਭਿਆਨਕ ਜਹਾਜ਼ ਹਾਦਸੇ ਦੇ ਸਾਰੇ 67 ਪੀੜਤਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰੀਗਨ ਨੈਸ਼ਨਲ ਏਅਰਪੋਰਟ ਦੇ ਨੇੜੇ ਇੱਕ ਜਹਾਜ਼ ਅਤੇ ਹੈਲੀਕਾਪਟਰ ਵਿਚਕਾਰ ਹਵਾ ਵਿੱਚ ਟੱਕਰ ਹੋ ਗਈ ਸੀ। ਪੋਟੋਮੈਕ ਨਦੀ ਦੇ ਨੇੜੇ ਵਾਪਰੇ ਇਸ ਹਾਦਸੇ ਵਿੱਚ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਨਦੀ ਵਿੱਚ ਡਿੱਗ ਗਿਆ।
ਇਹ ਵੀ ਪੜ੍ਹੋ: ਟਰੰਪ ਨੂੰ ਸਤਾ ਰਿਹੈ ਕਤਲ ਦਾ ਡਰ, ਈਰਾਨ ਨੂੰ ਸਿੱਧੀ ਧਮਕੀ ਦਿੰਦਿਆਂ ਕਿਹਾ- ਤਬਾਹ ਕਰ ਦਵਾਂਗਾ
ਅਧਿਕਾਰੀਆਂ ਦੇ ਹਵਾਲੇ ਨਾਲ ਇੱਕ ਨਿਊਜ਼ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੈਡੀਕਲ ਜਾਂਚਕਰਤਾ ਅਜੇ ਵੀ ਕੁਝ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੰਗਲਵਾਰ ਨੂੰ ਪੋਟੋਮੈਕ ਨਦੀ ਤੋਂ ਮਲਬਾ ਹਟਾਉਣ ਦਾ ਕੰਮ ਜਾਰੀ ਰਿਹਾ, ਜਿੱਥੇ ਪਿਛਲੇ ਹਫ਼ਤੇ ਬੁੱਧਵਾਰ ਰਾਤ ਨੂੰ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਅਮਰੀਕਨ ਏਅਰਲਾਈਨਜ਼ ਦਾ ਜਹਾਜ਼ ਨੇੜਲੇ ਰੋਨਾਲਡ ਰੀਗਨ ਰਾਸ਼ਟਰੀ ਹਵਾਈ ਅੱਡੇ 'ਤੇ ਉਤਰਨ ਵਾਲਾ ਸੀ।
ਇਹ ਵੀ ਪੜ੍ਹੋ: ਕੀ ਮੋਬਾਈਲ ਦੀ ਜ਼ਿਆਦਾ ਵਰਤੋਂ ਨਾਲ ਹੁੰਦਾ ਹੈ ਕੈਂਸਰ? ਜਾਣੋ ਕੀ ਕਹਿੰਦੈ ਤਾਜ਼ਾ ਅਧਿਐਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8