ਪਾਕਿ ''ਚ ਘੱਟ ਗਿਣਤੀਆਂ ਦੀ ਸਥਿਤੀ ''ਤੇ ਅਮਰੀਕਾ ਚਿੰਤਤ

11/22/2019 11:05:13 AM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਨੇ ਪਾਕਿਸਤਾਨ ਵਿਚ ਜ਼ੁਲਮ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੇ ਮਾਰੇ ਜਾਣ ਸਮੇਤ ਉੱਥੇ ਘੱਟ ਗਿਣਤੀ ਭਾਈਚਾਰੇ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 'ਤੇ ਅਮਰੀਕਾ ਦੇ ਵਿਸ਼ੇਸ਼ ਰਾਜਦੂਤ ਸੈਮੁਅਲ ਬ੍ਰਾਊਨਬੈਕ ਨੇ ਵੀਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਕਿਹਾ,''ਅਸੀਂ ਪਾਕਿਸਤਾਨ ਦੇ ਬਾਰੇ ਵਿਚ ਚਿੰਤਤ ਹਾਂ। ਅਸੀਂ ਖਾਸ ਤੌਰ 'ਤੇ ਉੱਥੇ ਜ਼ੁਲਮ ਦੇ ਸਖਤ ਮਾਹੌਲ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਚਿੰਤਤ ਹਾਂ। ਅਹਿਮਦੀਆ ਮੁਸਲਮਾਨ ਦੇਸ਼ ਵਿਚ ਆਪਣੇ ਧਾਰਮਿਕ ਰੀਤੀ ਰਿਵਾਜ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਪਾਕਿਸਤਾਨੀ ਮੁਸਲਮਾਨ ਹੀ ਨਹੀਂ ਮੰਨਦੇ।'' 

ਉਨ੍ਹਾਂ ਨੇ ਕਿਹਾ,''ਅਸੀਂ ਵਿਚਾਰ ਕਰ ਰਹੇ ਹਾਂ ਕਿ ਅਜਿਹੀ ਸਥਿਤੀ ਵਿਚ ਅਸੀਂ ਕੀ ਕਰ ਸਕਦੇ ਹਾਂ।'' ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵਿਕਾਸ ਦੇ ਖੇਤਰ ਵਿਚ ਕੰਮ ਕਰਨ ਵਾਲੇ ਕਈ ਸੰਗਠਨਾਂ ਦੇ ਨਾਲ ਸੰਪਰਕ ਵਿਚ ਹੈ ਅਤੇ ਇਹ ਜਾਨਣ ਦੀ ਕੋਸ਼ਿਸ਼ ਕਰ ਰਿਹਾ ਹੈ ਕੀ ਉਹ ਖਾਸ ਕਰ ਕੇ ਉਨ੍ਹਾਂ ਦੇਸ਼ਾਂ ਵਿਚ ਧਾਰਮਿਕ ਘੱਟ ਗਿਣਤੀਆਂ ਦੀ ਮਦਦ ਕਰ ਸਕਦੇ ਹਨ, ਜਿੱਥੇ ਉਨ੍ਹਾਂ 'ਤੇ ਜ਼ੁਲਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ,''ਅਸੀਂ ਖਾਸ ਸਮੂਹਾਂ ਦੀ ਮਦਦ ਕਰ ਰਹੇ ਹਾਂ ਜਿਵੇਂ ਕਿ ਅਸੀਂ ਕੁਝ ਦੇਸ਼ਾਂ ਵਿਚ ਖਾਸ ਤੌਰ 'ਤੇ ਔਰਤਾਂ ਅਤੇ ਅਪਾਹਜ਼ਾਂ ਲਈ ਪ੍ਰੋਗਰਾਮ ਚਲਾ ਰਹੇ ਹਾਂ। ਮੈਂ ਉਨ੍ਹਾਂ ਵਿਚੋਂ ਕਈਆਂ ਨੂੰ ਕਿਹਾ ਹੈ ਕਿ ਉਹ ਇਹ ਦੇਖਣ ਕਿ ਧਾਰਮਿਕ ਘੱਟ ਗਿਣਤੀਆਂ ਦੀ ਮਦਦ ਕਰਨ ਦਾ ਕੋਈ ਤਰੀਕਾ ਹੈ।''


Vandana

Content Editor

Related News