ਅਮਰੀਕਾ: ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਭਾਰਤੀ ਮੂਲ ਦਾ ਸਿੱਖ ਆਗੂ ਅਦਾਲਤ ''ਚ ਪੇਸ਼

Monday, Aug 21, 2023 - 05:53 PM (IST)

ਅਮਰੀਕਾ: ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਭਾਰਤੀ ਮੂਲ ਦਾ ਸਿੱਖ ਆਗੂ ਅਦਾਲਤ ''ਚ ਪੇਸ਼

ਨਿਊਯਾਰਕ (ਭਾਸ਼ਾ)- ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਪ੍ਰਮੁੱਖ ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਸਾਜਿਸ਼ ਰਚਣ ਦੇ ਦੋਸ਼ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਭਾਰਤੀ ਮੂਲ ਦਾ ਸਿੱਖ ਆਗੂ ਮੁਢਲੀ ਸੁਣਵਾਈ ਲਈ ਤਾਰੀਖਾਂ ਤੈਅ ਕਰਨ ਲਈ ਅਦਾਲਤ ਵਿੱਚ ਪੇਸ਼ ਹੋਇਆ। 23ABC ਨਿਊਜ਼ ਨੇ ਦੱਸਿਆ ਕਿ ਬੇਕਰਸਫੀਲਡ ਸਿਟੀ ਕੌਂਸਲ ਦੇ ਸਾਬਕਾ ਉਮੀਦਵਾਰ ਰਾਜਵੀਰ ਸਿੰਘ ਗਿੱਲ 17 ਅਗਸਤ ਨੂੰ ਆਪਣੀ ਨਿਰਧਾਰਤ ਮੁਢਲੀ ਸੁਣਵਾਈ ਲਈ ਪੇਸ਼ ਹੋਇਆ। ਉਸ ਨੂੰ 4 ਮਾਰਚ ਨੂੰ ਬੇਕਰਸਫੀਲਡ ਦੇ ਸਭ ਤੋਂ ਵੱਡੇ ਸਿੱਖ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਖਾਲਸਾ ਦਰਬਾਰ ਨੂੰ ਨਿਸ਼ਾਨਾ ਬਣਾਉਣ ਅਤੇ ਸਾੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। 

ਗਿੱਲ 'ਤੇ ਸਥਾਨਕ ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਸਾਜ਼ਿਸ਼ ਰਚਣ ਅਤੇ ਸ਼ਰਾਰਤੀ ਅਨਸਰਾਂ ਨੂੰ ਦੂਜਿਆਂ 'ਤੇ ਗੋਲੀ ਚਲਾਉਣ ਲਈ ਸੁਪਾਰੀ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਰਿਪੋਰਟ ਵਿੱਚ ਕਿਹਾ ਗਿਆ ਕਿ ਗਿੱਲ ਦੇ 31 ਅਗਸਤ ਨੂੰ ਕੇਰਨ ਕਾਉਂਟੀ ਦੀ ਅਦਾਲਤ ਵਿੱਚ ਦੁਬਾਰਾ ਪੇਸ਼ ਹੋਣ ਦੀ ਉਮੀਦ ਹੈ। ਉਹ 5 ਅਤੇ 6 ਅਕਤੂਬਰ ਨੂੰ ਮੁਢਲੀ ਸੁਣਵਾਈ ਲਈ ਅਦਾਲਤ ਵਿੱਚ ਵੀ ਪੇਸ਼ ਹੋਵੇਗਾ। ਗਿੱਲ ਨੇ 2022 ਦੀ ਸਿਟੀ ਕੌਂਸਲ ਵਾਰਡ ਸੱਤ ਦੀ ਚੋਣ ਇਕ ਹੋਰ ਭਾਰਤੀ ਮੂਲ ਦੀ ਉਮੀਦਵਾਰ ਮਨਪ੍ਰੀਤ ਕੌਰ ਵਿਰੁੱਧ ਲੜੀ ਸੀ, ਜਿਸ ਵਿਚ ਉਹ ਹਾਰ ਗਿਆ ਸੀ। ਮਨਪ੍ਰੀਤ ਕੌਰ ਬੇਕਰਸਫੀਲਡ ਸਿਟੀ ਕੌਂਸਲ ਲਈ ਚੁਣੀ ਗਈ ਪਹਿਲੀ ਸਿੱਖ ਔਰਤ ਸੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ 'ਚ ਦੋ ਬੱਚਿਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ

ਚੋਣ ਜਿੱਤਣ ਤੋਂ ਬਾਅਦ ਮਨਪ੍ਰੀਤ ਕੌਰ ਨੇ ਕਿਹਾ ਸੀ ਕਿ ''ਉਹ ਕਥਿਤ ਦੋਸ਼ਾਂ ਤੋਂ ਜਾਣੂ ਹੈ। ਉਸ ਨੂੰ ਭਰੋਸਾ ਹੈ ਕਿ ਬੇਕਰਸਫੀਲਡ ਪੁਲਸ ਸਾਡੇ ਭਾਈਚਾਰੇ ਨੂੰ ਸੁਰੱਖਿਅਤ ਰੱਖਣ ਲਈ ਕੰਮ ਕਰ ਰਹੀ ਹੈ ਅਤੇ ਇਸ ਮਾਮਲੇ ਨੂੰ ਹੱਲ ਕਰੇਗੀ। ਇਸ ਧਾਰਮਿਕ ਸਥਾਨ ਨੂੰ ਨਸ਼ਟ ਕਰਨ ਦੀ ਕਥਿਤ ਕੋਸ਼ਿਸ਼ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਗੁਰਦੁਆਰਾ ਬੋਰਡ ਦੇ ਮੈਂਬਰ ਅਮਰੀਕ ਸਿੰਘ ਅਟਵਾਲ ਨੇ ਕਿਹਾ ਕਿ “ਗਿੱਲ ਨੇ ਲੋਕਾਂ ਨੂੰ ਕਿਰਾਏ 'ਤੇ ਲਿਆ। ਜਿਨ੍ਹਾਂ ਲੋਕਾਂ ਨੂੰ ਉਸ ਨੇ ਕਿਰਾਏ 'ਤੇ ਰੱਖਿਆ ਸੀ, ਉਨ੍ਹਾਂ ਨੇ ਆ ਕੇ ਸਾਨੂੰ ਦੱਸਿਆ ਅਤੇ ਅਸੀਂ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਸਾਨੂੰ ਬੁਲਾ ਕੇ ਪੁੱਛਗਿੱਛ ਕੀਤੀ। ਅਸੀਂ ਉਨ੍ਹਾਂ ਨੂੰ ਦੱਸਿਆ ਕਿ ਕੀ ਹੋ ਰਿਹਾ ਸੀ।”

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News