ਅਮਰੀਕਾ : ਸਿਨਸਿਨੈਟੀ ''ਚ 6ਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ''ਚ ਸਿੱਖਾਂ ਨੇ ਕੀਤੀ ਸ਼ਮੂਲੀਅਤ (ਤਸਵੀਰਾਂ)

Friday, Sep 08, 2023 - 02:28 PM (IST)

ਨਿਊਯਾਰਕ (ਰਾਜ ਗੋਗਨਾ)— ਬੀਤੇ ਦਿਨ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ 6ਵਾਂ ਸਲਾਨਾ “ਸਿਨਸਨੈਟੀ ਫੈਸਟੀਵਲ ਆਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿੱਚ 13 ਪ੍ਰਮੁੱਖ ‘ਵਿਸ਼ਵ ਧਰਮਾ’ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ ਅਤੇ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।

PunjabKesari

PunjabKesari

ਸਿਨਸਿਨੈਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪਿਛਲੇ ਸਾਲ ਵਾਂਗ ਸਿੱਖ ਭਾਈਚਾਰੇ ਵਲੋਂ ਆਏ ਹੋਏ ਹਜਾਰਾਂ ਮਹਿਮਾਨਾਂ ਲਈ ਲੰਗਰ ਦੀ ਵੀ ਸੇਵਾ ਕੀਤੀ ਗਈ। ਇਸ ਸਾਲ ਹਿੰਦੂ ਭਾਈਚਾਰੇ ਨੇ ਸਿੱਖ ਸੰਗਤ ਨਾਲ ਲੰਗਰ ਦੀ ਸੇਵਾ ਵਿੱਚ ਯੋਗਦਾਨ ਪਾਇਆ। ਆਏ ਹੋਏ ਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਧੰਨਵਾਦ ਕੀਤਾ। ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਆਪਣੇ ਧਰਮ ਦੇ ਅਕੀਦੇ ਮੁਤਾਬਕ ਪਰਮਾਤਮਾ ਦਾ ਗੁਣ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮੁੱਖ ਸੰਸਥਾਪਕਾਂ ਵਿੱਚੋਂ ਸਨ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬੁਨਿਆਦੀ ਸਿੱਖਿਆਵਾਂ, “ਮੂਲ ਮੰਤਰ” ਬਾਰੇ ਦੱਸਿਆ। ਉਹਨਾਂ ਕਿਹਾ ਕਿ ਜਿਵੇਂ ਪਾਣੀ ਪਾਣੀ ਵਿੱਚ ਅਤੇ ਪ੍ਰਕਾਸ਼ ਪ੍ਰਕਾਸ਼ ਵਿੱਚ ਅਭੇਦ ਹੋ ਜਾਂਦਾ ਹੈ, ਇਸ ਸਾਡੀ ਅਰਦਾਸ ਹੈ ਕਿ ਅਸੀਂ ਵੀ ਸਾਰੇ ਸਰਬੱਤ ਦਾ ਭਲਾ ਮੰਗ ਸ਼ਾਤੀ ਨਾਲ ਇਕੱਠੇ ਰਹੀਏ। 

PunjabKesari

PunjabKesari

ਇਸ ਮੌਕੇ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲਿਆਂ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ। ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ ਤੋਂ ਇਲਾਵਾ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਪੰਜ ਕਕਾਰ ਰੱਖੇ ਗਏ। ਆਏ ਹੋਏ ਮਹਿਮਾਨਾਂ ਨੂੰ ਦਸਤਾਰ ਬੰਨਣ ਤੇ ਉਸ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਲਈ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ਸਜਾਈ ਇਹ ਸਮਾਗਮ ਸਿੱਖ ਸਭਿਆਚਾਰ ਦੇ ਰੰਗਾਂ ਅਤੇ ਪਰੰਪਰਾਵਾਂ ਵਿਚ ਲੀਨ ਹੋ ਗਿਆ। ਦਸਤਾਰ ਸਜਾ ਕੇ ਬੱਚੇ, ਵੱਡੇ, ਬਜ਼ੁਰਗ ਬਹੁਤ ਹੀ ਉਤਸ਼ਾਹਿਤ ਹੁੰਦੇ, ਤਸਵੀਰਾਂ ਲੈਂਦੇ ਅਤੇ ਮਾਣ ਨਾਲ ਆਪਣੇ ਸਿਰ ਤੇ ਤਾਜ ਦੇ ਨਾਲ ਸੰਮੇਲਨ ਵਿਚ ਘੁੰਮਦੇ ਰਹੇ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਨੌਜਵਾਨ ਨੇ 14 ਸਾਲ ਦੀ ਉਮਰ 'ਚ 5 ਪਰਿਵਾਰਕ ਮੈਂਬਰਾਂ ਦਾ ਕੀਤਾ ਸੀ ਕਤਲ, ਸੁਣਾਈ ਗਈ ਸਖ਼ਤ ਸਜ਼ਾ

ਸਿਨਸਿਨੈਟੀ ਦੇ ਮੇਅਰ ਆਫਤਾਬ ਪੂਰੇਵਾਲ ਨੇ ਕਿਹਾ, “ਸਾਨੂੰ ਗੁਰੂ ਨਾਨਕ ਸੋਸਾਇਟੀ ਸਿਨਸਿਨੈਟੀ ਅਤੇ ਡੇਟਨ ਦੇ ਸਮੂਹ ਸਿੱਖ ਭਾਈਚਾਰੇ ‘ਤੇ ਮਾਣ ਹੈ। ਸਿੱਖ ਭਾਈਚਾਰਾ ਇੱਥੇ ਆਏ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਲਈ ਲੰਗਰ ਦੀ ਸੇਵਾ ਕਰ ਰਿਹਾ ਹੈ। ਮੈਂ ਭਾਈਚਾਰੇ ਲਈ ਉਤਸ਼ਾਹਿਤ ਅਤੇ ਮਾਣ ਮਹਿਸੂਸ ਕਰਦਾ ਹਾਂ ਕਿ ਉਹ ਲਗਾਤਾਰ ਸਾਡੇ ਆਲੇ ਦੁਆਲੇ ਦੇ ਲੋਕਾਂ ਲਈ ਸੇਵਾ ਕਰਦੇ ਰਹਿੰਦੇ ਹਨ। ਲੋਕਾਂ ਦੀ ਇਹਨੀ ਵੱਡੀ ਗਿਣਤੀ ਲੰਗਰ ਵਿੱਚ ਸ਼ਾਮਲ ਹੁੰਦੇ ਦੇਖ ਕੇ ਮੈਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ।” ਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਜੈਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਭਾਗ ਲੈਣ ਵਾਲੀਆਂ ਸੰਸਥਾਵਾਂ ਵਿੱਚੋਂ ਸਭ ਤੋਂ ਪ੍ਰਮੁੱਖ ਸਥਾਨਕ ਸਿੱਖ ਭਾਈਚਾਰਾ ਨੇ ਬੜੇ ਉਤਸ਼ਾਹ ਨਾਲ ਇਸ ਸੰਮੇਲਨ ਨੂੰ ਕਾਮਯਾਬ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ। ਇਸ ਦਾ ਕਾਰਨ ਫੈਸਟੀਵਲ ਦੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਹੈ, ਜਿਸਨੇ ਇਸ ਸਲਾਨਾ ਸੰਮੇਲਨ ਨੂੰ ਸ਼ੁਰੂ ਕਰਨ ਵਿੱਚ ਆਪਣਾ ਬਹੁਤ ਵੱਡਾ ਹਿੱਸਾ ਪਾਇਆ। ਇਸ ਨਾਲ ਸਿਨਸਿਨਾਟੀ ਦੇ ਵੱਖ ਵੱਖ ਭਾਈਚਾਰਿਆ ਵਿੱਚ ਆਪਸੀ ਸਿੱਖਿਆ, ਸੰਬੰਧ, ਹਮਦਰਦੀ, ਸਮਝ ਅਤੇ ਪਿਆਰ ਪੈਦਾ ਹੋ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News