ਅਮਰੀਕਾ ''ਚ ਤੂਫਾਨ ਦਾ ਕਹਿਰ, 10 ਲੋਕਾਂ ਦੀ ਮੌਤ ਤੇ 1000 ਤੋਂ ਵੱਧ ਉਡਾਣਾਂ ਰੱਦ

01/12/2020 10:55:45 AM

ਵਾਸ਼ਿੰਗਟਨ (ਬਿਊਰੋ): ਅਮਰੀਕੀ ਸੂਬੇ ਇਲੀਨੋਇਸ ਦੇ ਸ਼ਹਿਰ ਸ਼ਿਕਾਗੋ ਵਿਚ ਇਕ ਬਰਫੀਲੇ ਤੂਫਾਨ ਦੇ ਕਾਰਨ ਤੇਜ਼ ਹਵਾਵਾਂ ਅਤੇ ਮੀਂਹ ਦੇ ਕਾਰਨ 1,000 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਸ਼ਨੀਵਾਰ ਸਵੇਰੇ ਸ਼ਹਿਰ ਦੇ ਓ ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ ਨੇ 950 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਜਦਕਿ ਮਿਡਵੇ ਇੰਟਰਨੈਸ਼ਨਲ ਹਵਾਈ ਅੱਡੇ ਨੇ 60 ਫਲਾਈਟਾਂ ਰੱਦ ਕਰ ਦਿੱਤੀਆਂ ਹਨ। ਉੱਤਰੀ ਇਲੀਨੋਇਸ ਅਤੇ ਸ਼ਿਕਾਗੋ ਖੇਤਰ ਵਿਚ ਸ਼ਨੀਵਾਰ ਸਵੇਰੇ ਇਕ ਵਿੰਟਰ ਵੈਦਰ ਐਡਵਾਇਜ਼ਰੀ ਜਾਰੀ ਕੀਤੀ ਗਈ ਜੋ ਐਤਵਾਰ ਦੁਪਹਿਰ 3 ਵਜੇ ਤੱਕ ਲਾਗੂ ਰਹੇਗੀ। ਸ਼ਿਕਾਗੋ ਖੇਤਰ ਵਿਚ ਸ਼ਨੀਵਾਰ ਸਵੇਰੇ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ।

PunjabKesari

ਦੀ ਨਿਊਯਾਰਕ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਸ਼ਨੀਵਾਰ ਨੂੰ ਦੱਖਣੀ ਸੰਯੁਕਤ ਰਾਜ ਅਮਰੀਕਾ ਵਿਚ ਤੇਜ਼ ਤੂਫਾਨ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਕਾਫੀ ਤਬਾਹੀ ਹੋਈ। ਐਡਵਾਇਜ਼ਰੀ ਜਾਰੀ ਕਰ ਕੇ ਅਥਾਰਿਟੀ ਨੇ ਖੇਤਰ ਦੇ ਵਸਨੀਕਾਂ ਨੂੰ ਪਾਣੀ ਵਾਲੇ ਸਾਰੇ ਖੇਤਰਾਂ ਦੇ ਨੇੜੇ ਜ਼ਿਆਦਾ ਸਾਵਧਾਨੀ ਵਰਤਣ ਅਤੇ ਹੇਠਲੇ ਇਲਾਕਿਆਂ ਅਤੇ ਅੰਡਰਪਾਸਾਂ ਵਿਚ ਹੜ੍ਹ ਵਾਲੇ ਰੋਡਵੇਜ਼ 'ਤੇ ਡਰਾਈਵਿੰਗ ਕਰਨ ਤੋਂ ਬਚਣ ਲਈ ਕਿਹਾ ਹੈ। 12 ਜਨਵਰੀ ਤੱਕ ਹੜ੍ਹ ਦੀ ਚਿਤਾਵਨੀ ਲਾਗੂ ਹੈ।

PunjabKesari

ਉੱਥੇ ਕੈਨੇਡੀਅਨ ਅਧਿਕਾਰੀਆਂ ਨੇ ਗ੍ਰੇਟਰ ਟੋਰਾਂਟੋ ਖੇਤਰ ਵਿਚ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ ਕਿਉਂਕਿ ਇਕ ਸ਼ਕਤੀਸ਼ਾਲੀ ਤੂਫਾਨ ਉੱਤਰੀ ਅਮਰੀਕਾ ਵਿਚ ਖਤਰਨਾਕ ਸਥਿਤੀ ਪੈਦਾ ਕਰ ਰਿਹਾ ਹੈ। ਇਸ ਖੇਤਰ ਵਿਚ ਬਰਫੀਲੇ ਤਾਪਮਾਨ ਤੋਂ ਉੱਪਰ ਬਰਫਬਾਰੀ ਹੋਣ ਦੀ ਸੰਭਾਵਨਾ ਦੇ ਕਾਰਨ ਗ੍ਰੇਟਰ ਟੋਰਾਂਟੋ ਦੇ ਅੰਦਰ ਨਦੀਆਂ ਵਿਚ ਤੇਜ਼ ਪ੍ਰਵਾਹ ਅਤੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ।


Vandana

Content Editor

Related News