ਅਮਰੀਕਾ: USC ''ਚ ਪੁਲਸ ਦੇ ਪਹੁੰਚਣ ''ਤੇ ਗਾਜ਼ਾ ਯੁੱਧ ਦਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਛੱਡਿਆ ਕੈਂਪਸ

05/06/2024 11:42:08 AM

ਲਾਸ ਏਂਜਲਸ : ਗਾਜ਼ਾ ਵਿੱਚ ਹੋ ਰਹੀ ਜੰਗ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨੇ ਐਤਵਾਰ ਤੜਕੇ ਯੂਨੀਵਰਸਿਟੀ ਆਫ ਸਦਰਨ ਕੈਲੀਫੋਰਨੀਆ (ਯੂਐੱਸਸੀ) ਵਿੱਚ ਪੁਲਸ ਦੇ ਘੇਰੇ ਵਿੱਚ ਆਉਣ ਤੋਂ ਬਾਅਦ ਆਪਣਾ ਕੈਂਪ ਛੱਡ ਦਿੱਤਾ, ਜਦੋਂ ਕਿ ਬੋਸਟਨ ਦੇ ਫੇਨਵੇ ਪਾਰਕ ਵਿੱਚ ਨੌਰਥਈਸਟਰਨ ਯੂਨੀਵਰਸਿਟੀ ਦਾ ਕਨਵੋਕੇਸ਼ਨ ਸਮਾਰੋਹ ਸ਼ਾਂਤੀਪੂਰਵਕ ਢੰਗ ਨਾਲ ਖ਼ਤਮ ਹੋਇਆ। ਪਿਛਲੇ ਮਹੀਨੇ ਹੋਈਆਂ ਕਈ ਗ੍ਰਿਫ਼ਤਾਰੀਆਂ ਤੋਂ ਬਾਅਦ ਦੋਵਾਂ ਥਾਵਾਂ 'ਤੇ ਹੋਣ ਵਾਲੇ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ - ਲੰਡਨ ਦਾ ਰੇਲਵੇ ਸਟੇਸ਼ਨ ਬਣਿਆ ਬੇਹੱਦ ਖ਼ਤਰਨਾਕ, ਚਿਤਾਵਨੀ ਦੇਣ ਲਈ ਥਾਂ-ਥਾਂ ’ਤੇ ਲਿਖਿਆ ‘ਮਾਈਂਡ ਦ ਗੈਪ’

ਲਾਸ ਏਂਜਲਸ ਸਥਿਤ ਯੂਐੱਸਸੀ ਵਿੱਚ 94 ਲੋਕਾਂ ਅਤੇ ਬੋਸਟਨ ਸਥਿਤ ਨੌਰਥਈਸਟਰਨ ਯੂਨੀਵਰਸਿਟੀ ਵਿੱਚ ਲਗਭਗ 100 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। USC ਕੈਂਪਸ ਵਿਚ ਸੁਰੱਖਿਆ ਅਧਿਕਾਰੀਆਂ ਦੀ ਸਹਾਇਤਾ ਲਈ ਲਾਸ ਏਂਜਲਸ ਪੁਲਿਸ ਵਿਭਾਗ ਦੇ ਕਈ ਅਧਿਕਾਰੀ ਸਵੇਰੇ 4 ਵਜੇ ਕੈਂਪਸ ਪਹੁੰਚ ਗਏ। ਯੂਨੀਵਰਸਿਟੀ ਨੇ ਪ੍ਰਦਰਸ਼ਨਕਾਰੀਆਂ ਨੂੰ ਸੋਸ਼ਲ ਮੀਡੀਆ ਅਤੇ ਵਿਅਕਤੀਗਤ ਤੌਰ 'ਤੇ ਗ੍ਰਿਫ਼ਤਾਰ ਕਰਨ ਦੀ ਚਿਤਾਵਨੀ ਦਿੱਤੀ ਸੀ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਵੀਡੀਓਜ਼ 'ਚ ਕੁਝ ਪ੍ਰਦਰਸ਼ਨਕਾਰੀ ਆਪਣਾ ਸਾਮਾਨ ਬੰਨ੍ਹ ਕੇ ਯੂਨੀਵਰਸਿਟੀ ਤੋਂ ਬਾਹਰ ਨਿਕਲਦੇ ਦੇਖਿਆ ਜਾ ਸਕਦਾ ਹੈ। ਯੂਨੀਵਰਸਿਟੀ ਪ੍ਰਬੰਧਨ ਨੇ ਕਿਹਾ ਕਿ ਕਿਸੇ ਦੀ ਗ੍ਰਿਫ਼ਤਾਰੀ ਦੀ ਕੋਈ ਖ਼ਬਰ ਨਹੀਂ ਹੈ। ਯੂਨੀਵਰਸਿਟੀਆਂ ਅਤੇ ਪੁਲਸ ਦੇ ਬਿਆਨਾਂ ਦੇ ਅਧਾਰ 'ਤੇ ਏਪੀ ਦੁਆਰਾ ਇਕੱਤਰ ਕੀਤੇ ਗਏ ਅੰਕੜਿਆਂ ਅਨੁਸਾਰ 18 ਅਪ੍ਰੈਲ ਤੋਂ ਹੁਣ ਤੱਕ 50 ਕੈਂਪਸਾਂ ਵਿੱਚ ਲਗਭਗ 2,500 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News