ਅਮਰੀਕਾ ਤੋਂ ਮੰਦਭਾਗੀ ਖ਼ਬਰ, 22 ਸਾਲਾ ਭਾਰਤੀ ਵਿਦਿਆਰਥਣ ਦੀ ਕਾਰ ਹਾਦਸੇ 'ਚ ਮੌਤ
Thursday, Dec 21, 2023 - 06:23 PM (IST)

ਸ਼ਿਕਾਗੋ (ਰਾਜ ਗੋਗਨਾ)- ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਉੱਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਆਈ ਇਕ ਮੁਟਿਆਰ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ। ਜਦੋ ਕਾਰ 'ਚ ਸਫਰ ਕਰਦੇ ਸਮੇਂ ਉਸ ਦੀ ਕਾਰ ਦੀ ਗੈਸ ਲੀਕ ਹੋ ਗਈ ਤੇ ਉਸ ਦੀ ਮੌਤ ਹੋ ਗਈ। ਭਾਰਤ ਦੇ ਆਂਧਰਾ ਪ੍ਰਦੇਸ਼ ਰਾਜ ਦੀ ਵਿਜੇਵਾੜਾ ਗ੍ਰਾਮੀਣ ਪ੍ਰਸਾਦਮਪਦੂ ਦੀ ਰਹਿਣ ਵਾਲੀ ਸ਼ੇਖ ਜ਼ਹੀਰਾ ਨਾਜ਼ (22) ਨੇ ਸ਼ਿਕਾਗੋ ਸ਼ਹਿਰ ਦੇ ਇਕ ਕਾਲਜ ਤੋਂ ਫਿਜ਼ੀਓਥੈਰੇਪੀ ਦੀ ਡਿਗਰੀ ਪੂਰੀ ਕੀਤੀ ਸੀ ਅਤੇ ਇਸ ਸਾਲ ਅਗਸਤ 'ਚ ਅਮਰੀਕਾ ਆਈ ਐੱਮ.ਐੱਸ ਸ਼ਿਕਾਗੋ ਵਿੱਚ ਮੈਡੀਕਲ ਦੀ ਵਿਦਿਆਰਥਣ ਸੀ।
ਬੀਤੇ ਦਿਨ ਕਾਰ 'ਚ ਸਫਰ ਕਰਦੇ ਸਮੇਂ ਉਸ ਕਾਰ ਦੀ ਗੈਸ ਲੀਕ ਹੋਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦਾ ਪਿਛੋਕੜ ਵਿਜੇਵਾੜਾ ਗ੍ਰਾਮੀਣ ਪ੍ਰਸਾਦਮਪਦੂ ਦੇ ਨਾਲ ਸੀ। ਮ੍ਰਿਤਕਾ ਵਿਦਿਆਰਥਣ ਦੀ ਪਹਿਚਾਣ ਜ਼ਹੀਰਾ ਨਾਜ਼ ਵਜੋਂ ਹੋਈ, ਜਿਸ ਨੇ ਸ਼ਿਕਾਗੋ ਦੇ ਇਕ ਕਾਲਜ ਤੋਂ ਫਿਜ਼ੀਓਥੈਰੇਪੀ ਦੀ ਡਿਗਰੀ ਪੂਰੀ ਕੀਤੀ ਸੀ। ਉਹ ਐਮ.ਐਸ ਕਰਨ ਲਈ ਇਸ ਸਾਲ ਅਗਸਤ ਵਿੱਚ ਸ਼ਿਕਾਗੋ, ਅਮਰੀਕਾ ਗਈ ਸੀ। ਪਰ ਬੀਤੇ ਦਿਨ ਬੁੱਧਵਾਰ ਨੂੰ ਜਦੋਂ ਉਹ ਕਾਰ ਵਿੱਚ ਸਫ਼ਰ ਕਰ ਰਹੀ ਸੀ ਤਾਂ ਕਾਰ ਦੀ ਗੈਸ ਲੀਕ ਹੋ ਗਈ। ਇਸ ਕਾਰਨ ਕਾਰ ਚਾਲਕ ਸਮੇਤ ਜ਼ਹੀਰਾ ਨਾਜ਼ ਬੇਹੋਸ਼ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ-ਮੈਕਸੀਕੋ ਸਰਹੱਦ ਪਾਰ ਕਰਦੇ ਕਈ ਭਾਰਤੀ ਕਾਬੂ (ਵੀਡੀਓ)
ਕੁਝ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਪਰ ਡਾਕਟਰਾਂ ਨੇ ਪੁਸ਼ਟੀ ਕੀਤੀ ਕਿ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।ਉੱਥੇ ਮੌਜੂਦ ਜ਼ਹੀਰਾ ਨਾਜ਼ ਦੇ ਦੋਸਤਾਂ ਨੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਜ਼ਹੀਰਾ ਨਾਜ਼ ਦੇ ਪਰਿਵਾਰਕ ਮੈਂਬਰ ਚਾਹੁੰਦੇ ਹਨ ਕਿ ਸਰਕਾਰ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਘਰ ਵਾਪਸ ਭਾਰਤ ਲਿਆਉਣ ਵਿਚ ਮਦਦ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।